Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ : ਗੁਰਿੰਦਰ ਸਿੰਘ ਗੈਰੀ ਬੜਿੰਗ

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਵਿਖੇ ਝੋਨੇ ਦੀ ਖਰੀਦ ਆਰੰਭ ਕਰਵਾਈ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ , 23 Sep 2025

Last updated on: Sep 24, 2025, 16:56 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸੂਬੇ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਹੀ ਕਿਸਾਨੀ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਤੇ ਕਣਕ ਦੇ ਸੀਜ਼ਨ ਦੌਰਾਨ ਸਾਰੇ ਪ੍ਰਬੰਧਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਨਾਲੋ-ਨਾਲ ਖਰੀਦ ਤੇ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਨਿਰਵਿਘਨ ਢੰਗ ਨਾਲ ਚੱਲ ਸਕੇ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਕੇ ਸਾਫ ਸੁਥਰੇ ਪੀਣ ਵਾਲੇ ਪਾਣੀ, ਛਾਂਦਾਰ ਜਗ੍ਹਾ, ਬਿਜਲੀ ਤੇ ਸਾਫ ਸਫਾਈ ਦੇ ਮਿਆਰੀ ਪ੍ਰਬੰਧ ਵੀ ਕੀਤੇ ਗਏ ਹਨ। ਵਿਧਾਇਕ ਗੈਰੀ ਬੜਿੰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ਾਮ 06:00 ਵਜੇ ਤੋਂ ਅਗਲੀ ਸਵੇਰ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ। 

ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ 'ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਚੇਅਰਮੈਨ ਜਗਦੀਪ ਸਿੰਘ ਚੱਠਾ, ਰਣਜੀਤ ਸਿੰਘ ਪਨਾਗ, ਹਰਜੀਤ ਸਿੰਘ ਗਰੇਵਾਲ, ਸਕੱਤਰ ਗੁਰਜੀਤ ਸਿੰਘ, ਸਾਬਕਾ ਸਕੱਤਰ ਸੁਰਜੀਤ ਸਿੰਘ ਚੀਮਾ, ਸੁਖਬੀਰ ਸਿੰਘ ਗਰੇਵਾਲ, ਅਮਨਿੰਦਰ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਭੁਪਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਖੰਨਾ, ਬਲਦੇਵ ਸਿੰਘ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD