Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਾਕਿਸਤਾਨ ਮਹਾਂ ਸਿੰਘ ਦੀ ਗੁੱਜਰਾਂਵਾਲਾ ਸਥਿਤ ਇਤਿਹਾਸਕ 'ਸਮਾਧ' ਦੀ ਜਲਦ ਮੁਰੰਮਤ ਕਰਾਵੇ : ਗਲੋਬਲ ਸਿੱਖ ਕੌਂਸਲ

ਯਾਦਗਾਰ ਗੁੱਜਰਾਂਵਾਲਾ ਤੇ ਪੰਜਾਬ ਲਈ ਸੱਭਿਆਚਾਰਕ ਮਾਣ ਦਾ ਪ੍ਰਤੀਕ : ਡਾ. ਕੰਵਲਜੀਤ ਕੌਰ

Harjeet Singh Grewal, Global Sikh Council

Web Admin

Web Admin

5 Dariya News

ਚੰਡੀਗੜ੍ਹ , 24 Sep 2025

Last updated on: Sep 24, 2025, 17:28 IST

ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ) ਨੇ ਪਾਕਿਸਤਾਨ ਵਿੱਚ ਗੁੱਜਰਾਂਵਾਲਾ ਦੇ ਸ਼ੇਰਾਂਵਾਲਾ ਬਾਗ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਾਲ 1837 ਵਿੱਚ ਆਪਣੇ ਪਿਤਾ ਮਹਾਂ ਸਿੰਘ ਦੀ ਯਾਦ ਵਿੱਚ ਬਣਾਈ ਸਮਾਧ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪਹੁੰਚੇ ਨੁਕਸਾਨ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਇਸ ਸਮਾਰਕ ਦੀ ਜਲਦ ਮੁਰੰਮਤ ਕਰਾਉਣ ਤੇ ਸੁਰੱਖਿਆ-ਸੰਭਾਲ ਲਈ ਯਤਨ ਤੇਜ ਕਰਨ ਦੀ ਅਪੀਲ ਕੀਤੀ ਹੈ।

ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਅਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਹੜ੍ਹ ਦੇ ਪਾਣੀ ਕਰਕੇ ਸਮਾਧ ਦਾ ਅੱਠਭੁਜੀ ਅਧਾਰ ਢਹਿ ਗਿਆ ਹੈ ਜਿਸ ਨਾਲ ਮੁੱਖ ਢਾਂਚਾ ਅਤੇ ਗੁੰਬਦ ਢਹਿਣ ਕਿਨਾਰੇ ਹਨ ਜਿਸ ਕਰਕੇ ਇਸ ਸਮਾਰਕ ਦੇ ਨੇੜਲੇ ਸਕੂਲ ਅਤੇ ਸਥਾਨਕ ਮੁਹੱਲਾ ਨਿਵਾਸੀਆਂ ਲਈ ਖ਼ਤਰਾ ਖੜ੍ਹਾ ਹੋ ਗਿਆ ਹੈ। 

ਉਨਾਂ ਪਾਕਿਸਤਾਨ ਦੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਨੂੰ ਇਸ ਯਾਦਗਾਰ ਦੀ ਸੁਰੱਖਿਆ ਲਈ ਤੁਰੰਤ ਮੁਰੰਮਤ ਅਤੇ ਸੰਭਾਲ ਲਈ ਯਤਨਸ਼ੀਲ ਹੋਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਮਹਾਂ ਸਿੰਘ ਦੀ ਸਮਾਧ ਸਿੱਖਾਂ ਲਈ ਅਤੇ ਪੰਜਾਬੀ ਵਿਰਾਸਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ। 

ਇਸਦੀ ਸੰਭਾਲ ਨਾ ਸਿਰਫ਼ ਸਿੱਖਾਂ ਲਈ ਸਗੋਂ ਗੁੱਜਰਾਂਵਾਲਾ ਅਤੇ ਸਮੁੱਚੇ ਪੰਜਾਬ ਦੇ ਪੁਰਾਤੱਤਵ ਸੱਭਿਆਚਾਰ ਲਈ ਮਾਣ ਵਾਲੀ ਤੇ ਮਹੱਤਵਪੂਰਨ ਵਿਰਾਸਤ ਹੈ। ਕੌਂਸਲ ਨੇ ਪਾਕਿਸਤਾਨ ਸਰਕਾਰ ਅਤੇ ਈਟੀਪੀਬੀ ਨੂੰ ਅਪੀਲ ਕੀਤੀ ਹੈ ਕਿ ਇਸ ਸਥਾਨ ਦੀ ਅਸਲੀ ਸ਼ਾਨ ਬਹਾਲ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸਿੱਖ ਰਾਜ ਦੇ ਮਾਣਮੱਤੇ ਇਤਿਹਾਸ ਨਾਲ ਜੁੜ ਕੇ ਯਾਦਾਂ ਤਾਜ਼ਾ ਕਰ ਸਕਣ। 

ਕੁਝ ਪ੍ਰਮੁੱਖ ਸਿੱਖ ਧਾਰਮਿਕ ਸਥਾਨਾਂ ਦੀ ਸੰਭਾਲ ਵਿੱਚ ਈਟੀਬੀਪੀ ਦੇ ਯੋਗਦਾਨ ਨੂੰ ਸਵੀਕਾਰ ਕਰਦਿਆਂ ਗਲੋਬਲ ਸਿੱਖ ਕੌਂਸਲ ਨੇ ਇਸ ਸਮਾਧ ਸਮੇਤ ਕਈ ਹੋਰ ਅਣਗੌਲੇ ਇਤਿਹਾਸਕ ਅਸਥਾਨਾਂ ਦੀ ਬਹਾਲੀ ਪ੍ਰਤੀ ਵਕਫ ਬੋਰਡ ਦੀ ਅਣਗਹਿਲੀ ਨੂੰ ਉਜਾਗਰ ਕਰਦਿਆਂ ਕਿਹਾ ਹੈ ਕਿ ਇਸ ਯਾਦਗਾਰ ਦੀ ਅਣਦੇਖੀ ਹੋਣ ਕਾਰਨ ਦਹਾਕਿਆਂ ਤੋਂ ਲਗਾਤਾਰ ਇਸ ਦੀ ਇਮਾਰਤ ਖਸਤਾ ਹੋ ਰਹੀ ਹੈ ਅਤੇ ਤਾਜ਼ਾ ਕੁਦਰਤੀ ਆਫ਼ਤਾਂ ਕਰਕੇ ਅਜਿਹੀ ਅਣਗਹਿਲੀ ਨਾਲ ਇਹ ਸਮਾਰਕ ਇੱਕ ਨਾਜ਼ੁਕ ਪੜਾਅ 'ਤੇ ਪਹੁੰਚ ਗਈ ਹੈ।

ਜੀ.ਐਸ.ਸੀ. ਨੇ ਇਸ ਸਬੰਧ ਵਿੱਚ ਈ.ਟੀ.ਪੀ.ਬੀ. ਦੇ ਚੇਅਰਮੈਨ ਵੱਲੋਂ ਦਿੱਤੇ ਭਰੋਸੇ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟ ਕੀਤੀ ਹੈ ਕਿ ਭਰੋਸੇ ਮੁਤਾਬਿਕ ਸਮਾਧ ਦੀ ਮੁਰੰਮਤ ਤੇ ਮੁੜ-ਬਹਾਲੀ ਜਲਦ ਕੀਤੀ ਜਾਵੇਗੀ। ਇਸ ਯਾਦਗਾਰ ਦੀ ਮੁਰੰਮਤ ਤੇ ਸੰਭਾਲ ਕਰਨ ਸਬੰਧੀ ਯਤਨਾਂ ਵਿੱਚ ਗਲੋਬਲ ਸਿੱਖ ਕੌਂਸਲ ਨੇ ਪੇਸ਼ਕਸ਼ ਕੀਤੀ ਹੈ ਕਿ ਉਹ ਇਵੈਕੁਈ ਟਰੱਸਟ ਨਾਲ ਸਹਿਯੋਗ ਕਰਨ ਲਈ ਤਿਆਰ ਹੈ। 

ਇਸ ਸਮਾਰਕ ਦੀ ਸੁਰੱਖਿਆ, ਮੁਰੰਮਤ ਅਤੇ ਮੁੜ-ਬਹਾਲੀ ਦੀ ਪਹਿਲਕਦਮੀ ਵਿੱਚ ਉਨਾਂ ਪਾਕਿਸਤਾਨ ਦੀ ਪੰਜਾਬ ਸਰਕਾਰ ਅਤੇ ਉਥੋਂ ਦੇ ਚੁਣੇ ਹੋਏ ਸੰਸਦ ਮੈਂਬਰਾਂ ਨੂੰ ਪੂਰਾ ਸਮਰਥਨ ਦੇਣ ਲਈ ਕਿਹਾ ਹੈ।

 

Tags: Harjeet Singh Grewal , Global Sikh Council

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD