Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵ ਭਾਰਤ ਮਿਸ਼ਨ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਮਦਦ ਦਾ ਹੱਥ ਵਧਾਇਆ

ਸੀ ਜੀ ਸੀ ਯੂਨੀਵਰਸਿਟੀ ਦੇ ਚਾਂਸਲਰ ਦੀ ਅਗਵਾਈ ਵਿਚ ਮਾਝੇ ਦੇ ਪਿੰਡਾਂ ਵਿਚ ਵੰਡੀ ਗਈ ਰਾਹਤ ਸਮਗਰੀ

CGC University, CGC University Mohali, Rashpal Singh Dhaliwal, Mohali, Nav Bharat Mission Foundation

Web Admin

Web Admin

5 Dariya News

ਮੋਹਾਲੀ , 24 Sep 2025

Last updated on: Sep 24, 2025, 17:46 IST

ਪੰਜਾਬ ਵਿੱਚ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਆ ਰਹੀਆਂ ਸਿਹਤ ਚੁਨੌਤੀਆਂ ਅਤੇ ਕੁਝ ਇਲਾਕੇ ਹਾਲੇ ਵੀ  ਪਾਣੀ ਵਿਚ ਡੁੱਬੇ ਹੋਣ  ਕਾਰਨ  ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਅਤੇ  ਨਵ ਭਾਰਤ ਮਿਸ਼ਨ ਫਾਊਂਡੇਸ਼ਨ ਨੇ  ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ ਹੈ। ਇਸ ਦੁੱਖ ਦੀ ਘੜੀ ਵਿਚ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਵੱਲੋਂ  ਸੀ ਜੀ ਸੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਮਾਝੇ ਦੇ ਇਲਾਕੇ ਵਿਚ ਜ਼ਰੂਰਤਮੰਦਾਂ ਦੀ ਸਹਾਇਤਾ  ਲਈ  ਅੱਗੇ ਆ ਕੇ ਆਪਣੇ ਪੰਜਾਬੀਆਂ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਹੈ।  

ਇਸ ਮੁਹਿੰਮ ਦੀ ਸ਼ੁਰੂਆਤ  ਸੀ ਜੀ ਸੀ  ਯੂਨੀਵਰਸਿਟੀ  ਦੇ ਸੰਸਥਾਪਕ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕਰਦੇ ਹੋਏ ਰਾਸ਼ਨ ਕਿੱਟਾਂ, ਮੈਡੀਕਲ ਕਿੱਟਾਂ ਅਤੇ ਵਲੰਟੀਅਰਾਂ ਦੀਆਂ ਟੀਮਾਂ ਲੈ ਕੇ ਬੱਸਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪਹੁੰਚੀਆਂ। ਜਿੱਥੇ ਇਹ ਰਾਹਤ ਕਾਰਜ ਡੇਰਾ ਬਾਬਾ ਨਾਨਕ, ਗੁਰਦਾਸਪੁਰ ਤੋ ਦੇ  ਪਿੰਡਾਂ ਤਲਵੰਡੀ ਹਿੰਦੂਆ, ਧਰਮਾਬਾਦ, ਖੰਨਾ ਚਮਿਆਰਾ, ਮਾਹਲ ਨੰਗਲ , ਗੋਲਾ ਢੋਲਾ, ਰਤੜ ਛੱਤੜ, ਮਨਸੂਰ ਅਤੇ ਪੱਤੀ ਅਬਦਾਲ  ਤੋਂ ਸ਼ੁਰੂ ਹੋਏ, ਜੋ ਕਿ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ਹੈ। 

ਇੱਥੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ  ਤਾਂ ਜੋ ਉਹ ਇਸ ਭਿਆਨਕ ਤਬਾਹੀ ਤੋਂ ਉੱਭਰ ਸਕਣ। ਇਸ  ਦੇ ਨਾਲ ਹੀ ਇਸ ਮਨੁੱਖਤਾਵਾਦੀ ਮਿਸ਼ਨ ਵਿੱਚ ਵਿਦਿਆਰਥੀ ਅਤੇ ਫੈਕਲਟੀ ਵਲੰਟੀਅਰ ਵੀ  ਸਰਗਰਮੀ ਨਾਲ ਹਿੱਸਾ ਲੈ ਰਹੇ ਹਨ, ਜਿਨ੍ਹਾਂ ਦੀ ਸੇਵਾ ਭਾਵਨਾ ਅਤੇ ਸਮਰਪਣ ਜ਼ਮੀਨੀ ਪੱਧਰ 'ਤੇ ਇੱਕ ਸਕਾਰਾਤਮਿਕ ਬਦਲਾਅ ਲਿਆ ਰਿਹਾ ਹੈ। 

ਇਸ ਰਾਹਤ ਸਮਗਰੀ ਨੂੰ  ਲੋਕਾਂ ਵਿਚ ਵੰਡਦੇ ਹੋਏ  ਚਾਂਸਲਰ ਰਛਪਾਲ ਸਿੰਘ ਧਾਲੀਵਾਲ ਨੇ ਪੰਜਾਬ ਦੇ ਭਲੇ ਲਈ ਅਰਦਾਸ ਕਰਦੇ ਹੋਏ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਪੰਜਾਬ ਦੇ ਵੱਡੇ ਹਿੱਸੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ, ਉਨ੍ਹਾਂ ਦਾ ਰੁਜ਼ਗਾਰ ਖੁੱਸ ਗਿਆ ਹੈ ਅਤੇ ਉਹ ਸਿਹਤ ਸੰਬੰਧੀ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਹਨ।

ਇਨ੍ਹਾਂ ਚੁਨੌਤੀਆਂ ਨੂੰ ਵੇਖਦੇ ਹੋਏ, ਯੂਨੀਵਰਸਿਟੀ ਅਤੇ ਫਾਊਂਡੇਸ਼ਨ ਨੇ ਤੁਰੰਤ ਰਾਹਤ ਪਹੁੰਚਾਉਣ ਅਤੇ ਭਾਈਚਾਰੇ ਵਿੱਚ ਮੁੜ ਮਜ਼ਬੂਤੀ ਲਿਆਉਣ ਲਈ ਇੱਕ ਵਿਆਪਕ ਰਾਹਤ ਮੁਹਿੰਮ ਸ਼ੁਰੂ ਕੀਤੀ ਹੈ। ਚਾਂਸਲਰ ਧਾਲੀਵਾਲ ਨੇ ਅੱਗੇ  ਕਿਹਾ ਕਿ  ਇਹ ਪਹਿਲ ਸਿਰਫ਼ ਇੱਕ ਰਾਹਤ ਕਾਰਜ ਨਹੀਂ, ਸਗੋਂ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੇ ਮਨੁੱਖਤਾ ਪ੍ਰਤੀ ਸੇਵਾ , ਹਮਦਰਦੀ, ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਦਾ ਪ੍ਰਤੀਕ ਹੈ। 

ਇਹ ਯੂਨੀਵਰਸਿਟੀ ਦੇ ਮਿਸ਼ਨ ਨੂੰ ਦਰਸਾਉਂਦਾ ਹੈ ਕਿ ਉਹ ਸਿਰਫ਼ ਅਕਾਦਮਿਕ ਉੱਤਮਤਾ ਤੱਕ ਹੀ ਸੀਮਤ ਨਹੀਂ, ਸਗੋਂ ਲੋੜ ਦੇ ਸਮੇਂ  ਅਸੀਂ  ਭਾਈਚਾਰੇ ਲਈ ਇੱਕ ਤਾਕਤ ਦੇ ਥੰਮ੍ਹ ਵਜੋਂ  ਖੜੇ ਹਾਂ। ਜਿਵੇਂ-ਜਿਵੇਂ ਪੰਜਾਬ ਮੁੜ ਸੁਰਜੀਤ ਹੋਣ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ, ਅਸੀਂ ਖੁੱਲ੍ਹੇ ਦਿਲ ਅਤੇ ਮਦਦਗਾਰ ਹੱਥਾਂ ਨਾਲ ਇੱਕਜੁੱਟ ਖੜ੍ਹੇ ਹਾਂ, ਜੀਵਨ ਨੂੰ ਮੁੜ ਬਣਾਉਣ, ਉਮੀਦ ਨੂੰ ਬਹਾਲ ਕਰਨ ਅਤੇ ਇਕੱਠੇ ਹੋ ਕੇ ਮਜ਼ਬੂਤ ਬਣਨ ਲਈ ਦ੍ਰਿੜ੍ਹ ਹਾਂ।

ਸੀ ਜੀ ਸੀ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ  ਨੇ  ਇਸ ਮੌਕੇ  ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ  ਕਿ ਅੱਜ ਪੰਜਾਬ ਵਿਚ ਹੜ੍ਹਾਂ ਨਾਲ ਜੋ ਨੁਕਸਾਨ ਹੋਇਆਂ ਹੈ ਉਸ ਦੀ ਭਰਾਈ ਕਰਨ ਲਈ ਬੇਸ਼ੱਕ ਸਮਾਂ ਲੱਗੇਗਾ  ਪਰ  ਇਸ ਮੁਸੀਬਤ  ਦੇ ਸਮੇਂ ਸਾਨੂੰ ਸਭ ਨੂੰ ਇੱਕ ਸੰਸਥਾ ਵਜੋਂ ਹੀ ਨਹੀਂ, ਸਗੋਂ ਸੇਵਾ ਲਈ ਸਮਰਪਿਤ ਇੱਕ ਪਰਿਵਾਰ ਵਜੋਂ ਇਕੱਠੇ ਆਉਣਾ ਚਾਹੀਦਾ ਹੈ।  

ਐੱਮਡੀ  ਅਰਸ਼ ਧਾਲੀਵਾਲ ਨੇ ਅੱਗੇ ਕਿਹਾ ਕਿ  ਸੀ ਜੀ ਸੀ ਪਰਿਵਾਰ ਹਮੇਸ਼ਾ  ਬਿਹਤਰੀਨ ਸਿੱਖਿਆਂ ਦੇ ਨਾਲ  ਨਾਲ  ਰਾਸ਼ਟਰ ਪ੍ਰਤੀ ਜ਼ਿੰਮੇਵਾਰ ਨਾਗਰਿਕ  ਤਿਆਰ ਕਰਨ  ਲਈ ਵਚਨ ਬੱਧ ਰਿਹਾ ਹੈ ।  ਸ. ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕੀਤਾ ਗਿਆ ਇਹ ਉਪਰਾਲਾ ਮਨੁੱਖਤਾ ਦੀ ਸੇਵਾ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਜਾਗਰੂਕ ਕਰਦਾ ਰਹੇਗਾ। ਇਸ ਦੌਰਾਨ ਰਾਹਤ ਸਮਗਰੀ ਨੂੰ ਵੰਡਦੇ  ਵੱਡੀ ਗਿਣਤੀ ਵਿਚ  ਵਿਦਿਆਰਥੀਆਂ ਅਤੇ  ਅਧਿਆਪਕਾਂ ਨੇ  ਵੀ  ਹਿੱਸਾ ਲਿਆ।

 

Tags: CGC University , CGC University Mohali , Rashpal Singh Dhaliwal , Mohali , Nav Bharat Mission Foundation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD