Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਾਗਰੂਕ ਕਰਨ ਸਬੰਧੀ ਪ੍ਰਚਾਰ ਵੈਨਾਂ ਨੂੰ ਰਾਹੁਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇਗਾ ਪ੍ਰੇਰਿਤ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 23 Sep 2025

Last updated on: Sep 25, 2025, 11:22 IST

ਜਿਲਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲਾ ਤਰਨ ਤਾਰਨ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਆਫ ਏਅਰ ਕੁਆਲਟੀ ਮੈਨੇਜ਼ਮੈਂਟ ਨਵੀ ਦਿੱਲੀ ਰਾਹੀਂ ਜਾਰੀ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਆਈ. ਈ. ਸੀ. ਗਤੀਵਿਧੀਆਂ ਦੇ ਪਲਾਨ ਅਨੁਸਾਰ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿਲੇ ਦੇ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ 4 ਪ੍ਰਚਾਰ ਵੈਨਾਂ ਜ਼ਿਲੇ ਦੇ 4 ਬਲਾਕਾਂ ਗੰਡੀਵਿੰਡ, ਨੌਸ਼ਹਿਰਾਂ ਪੰਨੂਆਂ, ਤਰਨ ਤਾਰਨ ਅਤੇ ਖਡੂਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਚਲਾਈਆ ਗਈਆ, ਜੋ ਕਿ ਇਹਨਾਂ ਬਲਾਕਾਂ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਗੀਆਂ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਜਿਵੇ ਕਿ ਵਾਤਾਵਰਣ ਨੂੰ ਪਲੀਤ ਹੋਣ ਤੋ ਬਚਾਉਣਾ, ਸੜਕੀ ਹਾਦਸਿਆਂ ਤੋ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਸੁਚੱਜੀ ਜਾਣਕਾਰੀ ਦੇਣਗੀਆਂ। 

ਇਹਨਾਂ ਵੈਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋ ਇੱਕ ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜਿਆ ਗਿਆ ਹੈ ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਜਾਗਰੂਕ ਕਰਨਗੇ। ਡਿਪਟੀ ਕਮਿਸਨਰ ਤਰਨਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋ ਸੁਚੱਜੇ ਕਦਮ ਚੁੱਕੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲੇ ਵਿੱਚ ਵਾਢੀ ਦੇ ਅਨੁਸਾਰ ਪਹਿਲੇ ਗੇੜ ਵਿੱਚ 4 ਬਲਾਕਾਂ ਵਿੱਚ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਹਨ ਅਤੇ ਬਾਕੀ ਰਹਿੰਦੇ ਬਲਾਕਾਂ ਵਿੱਚ ਲਗਾਤਾਰਤਾ ਵਿੱਚ ਵੈਨਾਂ ਚਲਾਈਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜਨਰਲ), ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਕਰਨਵੀਰ ਸਿੰਘ, ਸਮੂਹ ਬਲਾਕ ਖੇਤੀਬਾੜੀ ਅਫਸਰ ਜ਼ਿਲਾ ਤਰਨਤਾਰਨ, ਪ੍ਰੋਜੈਕਟ ਡਾਇਰੈਕਟਰ ਆਤਮਾ ਵਿਕਰਮ ਸੂਦ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸਰਬਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਰਮਨਦੀਪ ਸਿੰਘ, ਜੂਨੀਅਰ ਤਕਨੀਸ਼ੀਅਨ ਸੁਖਬੀਰ ਸਿੰਘ ਅਤੇ ਖੇਤੀਬਾੜੀ ਸਟਾਫ ਹਾਜ਼ਰ ਸਨ ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD