Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਪਿੰਦਰ ਸਿੰਘ ਹੈਪੀ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦਾ ਸਨਮਾਨ

ਨੌਜਵਾਨਾਂ ਦੇ ਸਰਗਰਮ ਯਤਨਾਂ ਸਦਕਾ ਹੀ ਮੁਹਿੰਮ ਨੂੰ ਜ਼ਮੀਨੀ ਪੱਧਰ ਉੱਤੇ ਸਫਲਤਾ ਮਿਲੀ: ਓੰਕਾਰ ਸਿੰਘ ਚੌਹਾਨ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 22 Sep 2025

Last updated on: Sep 25, 2025, 11:35 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਵਰਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਲਈ ਸਾਰੇ ਨੌਜਵਾਨ ਵਧਾਈ ਦੇ ਪਾਤਰ ਹਨ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਦੀ ਮੌਜੂਦਗੀ ਵਿੱਚ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਕੀਤਾ। 

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਨੌਜਵਾਨ ਵਰਗ ਹਮੇਸ਼ਾ ਤੋਂ ਹੀ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਪਣਾ ਭਰਪੂਰ ਸਹਿਯੋਗ ਦਿੰਦਾ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾ ਵਿੱਚ ਨਸ਼ਾ ਮੁਕਤੀ ਮੋਰਚਾ ਤਹਿਤ ਜ਼ਮੀਨੀ ਪੱਧਰ ਤੇ ਇਸ ਮੁਹਿੰਮ ਨੂੰ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਗਿਆ ਹੈ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਵੀ ਸ਼ਲਾਘਾਯੋਗ ਹੈ। 

ਉਹਨਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੇ ਹਰੇਕ ਵਾਰਡ ਅਤੇ ਹਰੇਕ ਪਿੰਡ ਵਿੱਚ ਜਾ ਕੇ ਹਰ ਉਮਰ ਵਰਗ ਦੇ ਲੋਕਾਂ ਨੂੰ ਨਸ਼ਿਆਂ ਜਿਹੀ ਮਾਰੂ ਅਲਾਮਤ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੁਮ ਹੁਮਾ ਕੇ ਚਲਾਇਆ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਉਹਨਾਂ ਦੱਸਿਆ ਕਿ ਸਾਡੀ ਇਸ ਟੀਮ ਨੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਿਸ ਲਈ ਉਹ ਇਹਨਾਂ ਅਗਾਂਹਵਧੂ ਨੌਜਵਾਨਾਂ ਦੇ ਯਤਨਾਂ ਦੀ ਪ੍ਰਸ਼ੰਸ਼ਾ ਕਰਦੇ ਹਨ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਨੌਜਵਾਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਨੌਜਵਾਨਾਂ ਦੇ ਸਰਗਰਮ ਯਤਨਾ ਸਦਕਾ ਜਲਦੀ ਹੀ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਹਮੇਸ਼ਾ ਲਈ ਮੁਕਤੀ ਪਾ ਲਵੇਗਾ।

ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਵੱਲੋਂ ਹਲਕਾ ਕੋਆਰਡੀਨੇਟਰ ਹਰਜਿੰਦਰ ਸਿੰਘ ਸ਼ਾਹੀ, ਵਾਈਸ ਕੋਆਰਡੀਨੇਟਰ ਇੰਦਰਜੀਤ ਸਿੰਘ, ਮੈਂਬਰਾਂ ਜਗਰੂਪ ਸਿੰਘ ਸ਼ਾਹੀ, ਹਰਪ੍ਰੀਤ ਸਿੰਘ ਮਹੇਸ਼ਪੁਰਾ, ਜੀਵਨ ਜੋਤ ਸਿੰਘ, ਅਰਸ਼ਪ੍ਰੀਤ ਸਿੰਘ ਖੰਗੂੜਾ, ਬਲਵਿੰਦਰ ਸਿੰਘ ਸੋਨੀ, ਜਗਮੋਹਨ ਸਿੰਘ ਨੌਗਾਵਾਂ, ਰਾਜਵੀਰ ਸਿੰਘ ਬੋੜ, ਵਿਵੇਕ ਕੁਮਾਰ, ਅਮਰਿੰਦਰ ਸਿੰਘ, ਪਰਮਿੰਦਰ ਸਿੰਘ, ਹਰਮਨ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਬਿੱਟੂ ਖਾਨ (ਸੁਹਾਵੀ), ਸਰਬਜੀਤ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ ਅਤੇ ਪ੍ਰਭਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD