Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਬਲਕਾਰ ਸਿੰਘ ਤੇ ਡਾ. ਹਿਮਾਂਸ਼ੂ ਅਗਰਵਾਲ ਨੇ ਅਨਾਜ ਮੰਡੀ ਕਰਤਾਰਪੁਰ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਕਿਹਾ, ਪੰਜਾਬ ਸਰਕਾਰ ਨੇ ਮੰਡੀਆਂ ’ਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

Balkar Singh, AAP, Aam Aadmi Party, Aam Aadmi Party Punjab, AAP Punjab, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਕਰਤਾਰਪੁਰ (ਜਲੰਧਰ) , 24 Sep 2025

Last updated on: Sep 25, 2025, 11:45 IST

ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਰਤਾਰਪੁਰ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਸੀਜ਼ਨ ਦੌਰਾਨ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖਰੀਦ ਕਰਨ ਲਈ ਵਚਨਬੱਧ ਹੈ, ਜਿਸ ਦੇ ਮੱਦੇਨਜ਼ਰ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। 

ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਖ਼ਰੀਦ ਪਿਛਲੇ ਵਰ੍ਹਿਆਂ ਨਾਲੋਂ ਪਹਿਲਾਂ ਸ਼ੁਰੂ ਹੋ ਗਈ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਹੋਰ ਦਿਨ ਮਿਲ ਸਕਣ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਫ਼ਸਲ ਦੀ ਚੁਕਾਈ ਅਤੇ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇਗੀ।

ਬਲਕਾਰ ਸਿੰਘ ਅਤੇ ਡਾ. ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਕਟਾਈ ਕਰਨ, ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ ਅਤੇ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਢੰਗ ਨਾਲ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।

ਇਸ ਮੌਕੇ ਪਿੰਡ ਪੱਤੜ ਕਲਾਂ ਦੇ ਕਿਸਾਨ ਸੰਤੋਖ ਸਿੰਘ, ਜਿਸ ਦੀ ਫ਼ਸਲ ਦੀ ਢੇਰੀ ਦੀ ਅੱਜ ਖ਼ਰੀਦ ਕੀਤੀ ਗਈ, ਨੇ ਮੰਡੀ ਵਿੱਚ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD