Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

ਕਿਫ਼ਾਇਤੀ ਕੀਮਤ ‘ਤੇ ਉਪਲਬਧ ਇਹ ਉਤਪਾਦ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ: ਸ਼ੇਰਗਿੱਲ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab, Dr Senu Duggal

Web Admin

Web Admin

5 Dariya News

ਚੰਡੀਗੜ੍ਹ , 24 Sep 2025

Last updated on: Sep 25, 2025, 12:12 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ ਕੀਤਾ ਹੈ। ਇਸ ਨਵੇਂ ਉਤਪਾਦ ਨੂੰ ਜਾਰੀ ਕਰਦਿਆਂ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਉਤਪਾਦ ਕਿਫ਼ਾਇਤੀ ਕੀਮਤ 'ਤੇ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਦਾ ਸਹਿਕਾਰੀ ਖੇਤਰ ਨਵੀਨਤਾ ਅਤੇ ਖਪਤਕਾਰਾਂ ਦੀ ਭਲਾਈ ਦੇ ਖੇਤਰ ਵਿੱਚ ਵਿਸ਼ੇਸ਼ ਤਰੱਕੀ ਕਰ ਰਿਹਾ ਹੈ। ਸ੍ਰੀ ਸ਼ੇਰਗਿੱਲ ਨੇ ਅੱਗੇ ਕਿਹਾ ਕਿ 350 ਗ੍ਰਾਮ ਕੱਪ ਲਈ ਸਿਰਫ਼ 55 ਰੁਪਏ ਦੀ ਕੀਮਤ 'ਤੇ, ਵੇਰਕਾ ਦਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਵਿਗਿਆਨਕ ਤੌਰ 'ਤੇ ਤਿਆਰ ਕੀਤੇ ਪ੍ਰੋਬਾਇਓਟਿਕ ਮਿਸ਼ਰਣ ਦੇ ਨਾਲ ਪ੍ਰਤੀ ਪੈਕ 22 ਗ੍ਰਾਮ ਪ੍ਰੋਟੀਨ ਪ੍ਰਦਾਨ ਕਰਦਾ ਹੈ।

ਚੇਅਰਮੈਨ ਨੇ ਕਿਹਾ ਕਿ ਇਹ ਉਤਪਾਦ ਮਾਸਪੇਸ਼ੀਆਂ ਦੀ ਮਜ਼ਬੂਤੀ, ਪਾਚਨ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਵਿੱਚ ਵਾਧਾ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਬਨਸਪਤੀ-ਅਧਾਰਿਤ ਵਿਕਲਪਾਂ ਦੇ ਮੁਕਾਬਲੇ ਬਿਹਤਰ ਪ੍ਰੋਟੀਨ ਉਪਲਬਧਤਾ ਅਤੇ ਅੰਤੜੀਆਂ ਸਬੰਧੀ ਲਾਭਾਂ ਨਾਲ ਭਰਪੂਰ ਇਹ ਉਤਪਾਦ ਸਿਹਤ ਪ੍ਰਤੀ ਜਾਗਰੂਕ ਵਿਅਕਤੀਆਂ, ਨੌਜਵਾਨਾਂ ਅਤੇ ਐਥਲੀਟਾਂ ਲਈ ਲਾਹੇਵੰਦ ਹੈ। 

ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਲਈ ਪੋਸ਼ਣ ਨੂੰ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਲਈ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਦੁਹਰਾਇਆ। ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਵੇਰਕਾ, ਆਪਣੇ ਮਜ਼ਬੂਤ ਵੰਡ ਨੈੱਟਵਰਕ ਰਾਹੀਂ ਖਪਤਕਾਰਾਂ ਨੂੰ ਸ਼ੁੱਧ, ਭਰੋਸੇਮੰਦ ਅਤੇ ਨਵੀਨਤਾਕਾਰੀ ਡੇਅਰੀ ਉਤਪਾਦ ਪੇਸ਼ ਕਰਦਿਆਂ ਪੰਜਾਬ ਭਰ ਵਿੱਚ 3 ਲੱਖ ਤੋਂ ਵੱਧ ਡੇਅਰੀ ਕਿਸਾਨਾਂ ਨੂੰ ਸਸ਼ਕਤ ਬਣਾ ਰਿਹਾ ਹੈ।

ਚੇਅਰਮੈਨ ਨੇ ਕਿਹਾ ਕਿ ਇਸ ਸ਼ੁਰੂਆਤ ਦੇ ਨਾਲ ਵੇਰਕਾ ਇੱਕ ਕਿਸਾਨ-ਕੇਂਦ੍ਰਿਤ ਅਤੇ ਖਪਤਕਾਰ-ਭਰੋਸੇਯੋਗ ਬ੍ਰਾਂਡ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਕੇ ਭਾਰਤ ਵਿੱਚ ਸਿਹਤ-ਸੰਚਾਲਿਤ ਡੇਅਰੀ ਉਤਪਾਦਾਂ ਲਈ ਨਵੇਂ ਮਾਪਦੰਡ ਸਥਾਪਤ ਕੀਤੇ ਹਨ। ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਵੇਰਕਾ ਵੱਲੋਂ ਆਪਣੇ ਸਿਹਤ-ਅਧਾਰਿਤ ਪੋਰਟਫੋਲੀਓ ਦਾ ਵਿਸਥਾਰ ਕਰਨ ਲਈ ਉੱਚ-ਪ੍ਰੋਟੀਨ ਦੁੱਧ, ਉੱਚ ਪ੍ਰੋਟੀਨ-ਘੱਟ ਕੈਲੋਰੀ ਫਲੇਵਰਡ ਮਿਲਕ, ਵੱਧ ਪ੍ਰੋਟੀਨ ਵਾਲਾ ਦਹੀਂ, ਉੱਚ ਪ੍ਰੋਟੀਨ ਪ੍ਰੋਬਾਇਓਟਿਕ ਲੱਸੀ ਵਰਗੇ ਹੋਰ ਖੁਰਾਕੀ ਪਦਾਰਥ ਲਾਂਚ ਕਰਨ ਲਈ ਤਿਆਰ ਹੈ। 

ਇਸੇ ਤਰ੍ਹਾਂ ਲੋਕਾਂ ਲਈ ਘੱਟ ਮਿੱਠੇ ਵਾਲੀ ਆਈਸ ਕਰੀਮ, ਮਿਠਾਈਆਂ, ਹੋਰ ਡੇਅਰੀ ਉਤਪਾਦ ਵੀ ਲਾਂਚ ਕੀਤੇ ਜਾਣਗੇ। ਚੇਅਰਮੈਨ ਨੇ ਕਿਹਾ ਕਿ ਦਹੀਂ ਕੁਦਰਤੀ ਤੌਰ `ਤੇ ਕੈਲਸ਼ੀਅਮ, ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ ਅਤੇ ਵੇਰਕਾ ਦਾ ਨਵਾਂ ਫਾਰਮੂਲੇਸ਼ਨ ਪਾਚਨ ਬੈਕਟੀਰੀਆ ਦੇ ਸਿਹਤਮੰਦ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਅੰਤੜੀਆਂ ਤੰਦਰੁਸਤ ਰਹਿੰਦੀਆਂ ਹਨ। 

ਉਨ੍ਹਾਂ ਨੇ ਬਾਜ਼ਾਰ ਵਿੱਚ ਸਭ ਤੋਂ ਕਿਫਾਇਤੀ ਕੀਮਤਾਂ `ਤੇ ਸੁਰੱਖਿਅਤ, ਪੌਸ਼ਟਿਕ ਅਤੇ ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਨ ਦੇ ਮਿਲਕਫੈੱਡ ਦੇ ਮਿਸ਼ਨ ਦਾ ਵੀ ਜ਼ਿਕਰ ਕੀਤਾ। ਸ਼੍ਰੀ ਸ਼ੇਰਗਿੱਲ ਨੇ ਕਿਹਾ ਕਿ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਸ਼ੁਰੂ ਵਿੱਚ ਚੋਣਵੇਂ ਆਉਟਲੈਟਾਂ ਅਤੇ ਕੁਇਕ ਕਾਮਰਸ ਪਲੇਟਫਾਰਮਾਂ ਰਾਹੀਂ ਉਪਲਬਧ ਹੋਵੇਗਾ ਪਰ ਛੇਤੀ ਹੀ ਪੜਾਅਵਾਰ ਢੰਗ ਨਾਲ ਬਾਜ਼ਾਰ ਵਿੱਚ ਆਮ ਉਪਲਬਧ ਹੋ ਜਾਵੇਗਾ।

ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਹੇਠ ਪ੍ਰੋਬਾਇਓਟਿਕ ਡੇਅਰੀ ਉਤਪਾਦਾਂ ਦੇ ਲਾਂਚ ਅਤੇ ਸਾਲਾਨਾ ਦੁੱਧ ਦੀ ਖਰੀਦ ਨੂੰ 18 ਤੋਂ 19 ਲੱਖ ਲੀਟਰ ਤੱਕ ਵਧਾ ਕੇ ਸੂਬਾ ਇੱਕ ਸਿਹਤਮੰਦ ਅਤੇ ਵਧੇਰੇ ਖੁਸ਼ਹਾਲ ਭਵਿੱਖ ਵੱਲ ਵਧ ਰਿਹਾ ਹੈ, ਜਿਸ ਨਾਲ ਸਹਿਕਾਰੀ ਸਭਾਵਾਂ ਰਾਹੀਂ ਲਗਪਗ ਤਿੰਨ ਲੱਖ ਕਿਸਾਨਾਂ ਨੂੰ ਲਾਭ ਪਹੁੰਚ ਰਿਹਾ ਹੈ। ਸੂਬੇ ਭਰ ਵਿੱਚ 700 ਕਰੋੜ ਰੁਪਏ ਤੋਂ ਵੱਧ ਦੇ ਵੱਡੇ ਨਿਵੇਸ਼ ਨਾਲ ਡੇਅਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਲਗਾਤਾਰ 100 ਕਰੋੜ ਰੁਪਏ ਦੀ ਅਲਾਟਮੈਂਟ ਨੇ ਕਿਸਾਨਾਂ ਅਤੇ ਡੇਅਰੀ ਖੇਤਰ ਦੀ ਸਮਰੱਥਾ ਵਿੱਚ ਵਾਧਾ ਕੀਤਾ ਹੈ। 

ਹਾਲ ਹੀ ਵਿੱਚ ਆਏ ਹੜ੍ਹਾਂ ਦੇ ਬਾਵਜੂਦ, ਦੁੱਧ ਦੀ ਨਿਰਵਿਘਨ ਇਕੱਤਰਤਾ ਅਤੇ ਤੁਰੰਤ ਰਾਹਤ ਜਿਸ ਵਿੱਚ 10,000 ਤੋਂ ਵੱਧ ਕਿੱਟਾਂ ਅਤੇ ਪਸ਼ੂਆਂ ਲਈ ਸਬਸਿਡੀ ਵਾਲਾ ਫੀਡ ਮੁਹੱਈਆ ਕਰਵਾਉਣਾ ਸ਼ਾਮਲ ਹੈ, 'ਆਪ' ਦੇ ਕੌਮੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੀ ਭਲਾਈ ਅਤੇ ਵਿਕਾਸ ਪ੍ਰਤੀ ਦ੍ਰਿਸ਼ਟੀਕੋਣ ਅਨੁਸਾਰ ਸੂਬਾ ਸਰਕਾਰ ਦੇ ਦ੍ਰਿੜ੍ਹ ਇਰਾਦੇ, ਏਕਤਾ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਾਹੁਲ ਗੁਪਤਾ ਅਤੇ ਵਧੀਕ ਆਰ.ਸੀ.ਐਸ. ਸੇਨੂ ਦੁੱਗਲ ਵੀ ਮੌਜੂਦ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab , Dr Senu Duggal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD