Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਪ੍ਰਾਚੀਨ ਵਿਗਿਆਨ ਦੇ ਪ੍ਰਚਾਰ ਲਈ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦਾ, ਈ-ਯੋਗ ਐਪ ਅਤੇ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bal Mukand Sharma

Web Admin

Web Admin

5 Dariya News

ਚੰਡੀਗੜ੍ਹ , 24 Sep 2025

Last updated on: Sep 25, 2025, 12:32 IST

ਪੰਜਾਬ ਵਿੱਚ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਕਲਾ ਭਵਨ ਵਿਖੇ 10ਵੇਂ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਇੱਕ ਈ-ਯੋਗ ਐਪ, ਵਿਭਾਗ ਦੀ ਅਧਿਕਾਰਤ ਵੈੱਬਸਾਈਟ ਅਤੇ ਆਈ.ਆਰ.ਏ. (ਉਦਯੋਗ, ਖੋਜ ਅਤੇ ਅਕਾਦਮੀਆ) ਚੈਂਬਰ ਆਫ਼ ਆਯੁਰਵੇਦ ਸਮੇਤ ਕਈ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਸਿਹਤ ਮੰਤਰੀ ਨੇ ਸਮਾਗਮ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਹ ਪਹਿਲਕਦਮੀਆਂ ਲੋਕਾਂ ਦੇ ਲਾਭ ਲਈ ਤਕਨਾਲੋਜੀ ਰਾਹੀਂ ਆਯੁਰਵੇਦ ਦੀ ਪਹੁੰਚਯੋਗਤਾ ਵਧਾਉਣ ਅਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ। 

ਉਨ੍ਹਾਂ ਨੇ ਰੋਕਥਾਮ, ਸਿਹਤ ਪ੍ਰੋਤਸਾਹਨ, ਇਲਾਜ ਅਤੇ ਮੁੜਵਸੇਬੇ ਲਈ ਇਸਦੇ ਸਦੀਵੀ ਸਿਧਾਂਤਾਂ ਨੂੰ ਲਾਗੂ ਕਰਕੇ ਰੋਜ਼ਾਨਾ ਜੀਵਨ ਵਿੱਚ ਆਯੁਰਵੇਦ ਨੂੰ ਇੱਕ ਸੰਪੂਰਨ ਵਿਗਿਆਨ ਵਜੋਂ ਅਪਣਾਉਣ `ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਧੁਨਿਕ ਡਿਜੀਟਲ ਪਲੇਟਫਾਰਮਾਂ ਨੂੰ ਅਪਣਾਉਣ ਦਾ  ਉਦੇਸ਼ ਆਯੁਰਵੈਦਿਕ ਗਿਆਨ ਅਤੇ ਸੇਵਾਵਾਂ ਤੱਕ ਜਨਤਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਸਾਰਿਆਂ ਲਈ ਇੱਕ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। 

ਇਸ ਸਾਲ ਦੇ ਥੀਮ,"ਆਯੁਰਵੇਦਾ ਫਾਰ ਪੀਪਲ ਐਂਡ ਪਲੈਨਟ " ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਥੀਮ ਸਰੀਰ, ਮਨ, ਰੂਹ ਅਤੇ ਵਾਤਾਵਰਣ ਨੂੰ ਸੰਤੁਲਿਤ ਕਰਨ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਸਮਾਗਮ ਦੌਰਾਨ ਸਿਹਤ ਮੰਤਰੀ ਨੇ ਪੰਜ ਉੱਘੀਆਂ ਸ਼ਖਸੀਅਤਾਂ ਨੂੰ ਵੱਕਾਰੀ ਰਾਜ ਧਨਵੰਤਰੀ ਪੁਰਸਕਾਰ ਵੀ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਜਿ਼ਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਧਿਕਾਰੀ ਸੰਗਰੂਰ ਡਾ. ਮਲਕੀਅਤ ਸਿੰਘ, ਆਯੁਰਵੈਦਿਕ ਮੈਡੀਕਲ ਅਧਿਕਾਰੀ ਡਾ. ਚੇਤਨ ਮਹਿਤਾ (ਜੀ.ਏ.ਡੀ. ਨਿੱਜਰਾਂ) ਅਤੇ ਡਾ. ਲਲਿਤ ਕਾਂਸਲ (ਸਵਾਸਥ ਕੇਂਦਰ ਕਾਨ੍ਹਗੜ੍ਹ, ਜਿ਼ਲ੍ਹਾ ਸੰਗਰੂਰ) ਅਤੇ ਉਪਵੈਦ ਸ੍ਰੀ ਹਰਕਿਰਨ ਸਿੰਘ ਸ਼ਾਮਲ ਹਨ। 

ਇਸ ਸਮਾਗਮ ਵਿੱਚ ਆਯੁਰਵੈਦਿਕ ਸਿਸਟਮ ਆਫ਼ ਮੈਡੀਸਨ ਬੋਰਡ, ਪੰਜਾਬ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਨੂੰ ਉਨ੍ਹਾਂ ਦੀ ਅਸਾਧਾਰਨ ਸੇਵਾ ਅਤੇ ਸਮਰਪਣ ਲਈ ਲਾਈਫਟਾਈਮ ਅਚੀਵਮੈਂਟ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਪਹਿਲਾਂ, ਆਯੁਰਵੇਦ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨੇ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਮੀਲ ਪੱਥਰਾਂ ਨੂੰ ਉਜਾਗਰ ਕਰਦੇ ਹੋਏ ਇੱਕ ਵਿਸਤ੍ਰਿਤ ਪਾਵਰਪੁਆਇੰਟ ਪੇਸ਼ਕਾਰੀ "ਆਯੁਰਵੇਦ ਐਟ ਏ ਗਲੈਂਸ" ਪੇਸ਼ ਕੀਤੀ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bal Mukand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD