Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੱਸਾਂ ਅਤੇ ਨੂੰਹਾਂ ਵਿੱਚ ਫ਼ਰਕ ਨਹੀਂ ਕੀਤਾ ਜਾਂਦਾ, ਕਮਿਸ਼ਨ ਸਾਰਿਆਂ ਲਈ ਬਰਾਬਰ - ਰਾਜ ਲਾਲੀ ਗਿੱਲ

ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਵੱਧ -ਰਾਜ ਲਾਲੀ ਗਿੱਲ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 25 Sep 2025

Last updated on: Sep 25, 2025, 16:36 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਖੁੱਲ੍ਹੇ ਦਰਬਾਰ ਵਿੱਚ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਨਾਲ ਸੰਬੰਧਿਤ ਕਮਿਸ਼ਨ ਕੋਲ ਚੱਲ ਰਹੇ 25 ਕੇਸਾਂ ਦੀ ਸੁਣਵਾਈ ਹੋਈ ਜਦਕਿ 10 ਨਵੇਂ ਕੇਸ ਵੀ ਇਸ ਜਨ ਸੁਣਵਾਈ ਦੌਰਾਨ ਆਏ। ਕੁੱਲ 35 ਕੇਸਾਂ ਵਿੱਚੋਂ 30 ਕੇਸਾਂ ਦਾ ਆਪਸੀ ਰਜ਼ਾਮੰਦੀ ਜਾਂ ਕਾਨੂੰਨੀ ਤਰੀਕੇ ਨਾਲ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ।

ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇੱਥੇ ਇਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਜਾਂਚ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਅਤੇ ਪੀੜਿਤ ਧਿਰਾਂ ਨੂੰ ਇਨਸਾਫ ਦਿਵਾਇਆ ਜਾਣਾ ਯਕੀਨੀ ਬਣਾਉਣ ਦੀਆਂ ਸਖਤ ਹਦਾਇਤਾਂ ਕੀਤੀਆਂ। ਪੱਤਰਕਾਰ ਸੰਮੇਲਨ ਦੌਰਾਨ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਮਿਸ਼ਨ ਕਿਸੇ ਵੀ ਕੇਸ ਵਿੱਚ ਸੱਸਾਂ ਜਾਂ ਨੂੰਹਾਂ ਵਿੱਚ ਫ਼ਰਕ ਨਹੀਂ ਕਰਦਾ, ਕਮਿਸ਼ਨ ਸਾਰਿਆਂ ਲਈ ਬਰਾਬਰ ਹੈ। ਹਰੇਕ ਫੈਸਲਾ ਸਿਰਫ ਮੈਰਿਟ ਦੇ ਅਧਾਰ ਉੱਤੇ ਹੀ ਕੀਤਾ ਜਾਂਦਾ ਹੈ।

ਉਹਨਾਂ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ ਪਰ ਨਾਲ ਹੀ ਉਹਨਾਂ ਨੇ ਕਿਹਾ ਕਿ ਜਿੱਥੇ ਅਧਿਕਾਰ ਸਾਡਾ ਹੱਕ ਹਨ ਉਥੇ ਹੀ ਸਮਾਜ ਦੀ ਬਿਹਤਰੀ ਲਈ ਸਭ ਧਿਰਾਂ ਨੂੰ ਆਪਣੇ ਫਰਜ਼ਾਂ ਪ੍ਰਤੀ ਵੀ ਓਨਾ ਹੀ ਸੁਚੇਤ ਰਹਿਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਮਹਿਲਾ ਕਮਿਸ਼ਨ ਵੱਲੋਂ ਵੱਖ-ਵੱਖ ਜਿਲ੍ਹਿਆਂ ਵਿੱਚ ਇਸ ਤਰ੍ਹਾਂ ਦੇ ਖੁੱਲ੍ਹੇ ਦਰਬਾਰ ਲਗਾਉਣ ਦਾ ਉਦੇਸ਼ ਇਹ ਹੈ ਕਿ ਔਰਤਾਂ ਨੂੰ ਸੁਣਵਾਈ ਲਈ ਕਮਿਸ਼ਨ ਦੇ ਮੁੱਖ ਦਫਤਰ ਤੱਕ ਚੱਲ ਕੇ ਆਉਣ ਦੀ ਦਿੱਕਤ ਨਾ ਹੋਵੇ ਅਤੇ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਇਸ ਤਰ੍ਹਾਂ ਦੀ ਸੁਣਵਾਈ ਹੋਣ ਨਾਲ ਉਹਨਾਂ ਨੂੰ ਵੱਡੀ ਸੌਖ ਹੁੰਦੀ ਹੈ। 

ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਜਲਦੀ ਅਤੇ ਸੌਖਾ ਨਿਆਂ ਉਪਲਬਧ ਕਰਵਾਉਣਾ ਯਕੀਨੀ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਸਮਾਜ ਵਿੱਚ ਔਰਤ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਪੁਰਸ਼ਾਂ ਨੂੰ ਵੀ ਇਸ ਸੱਚ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਔਰਤ ਘਰ ਨੂੰ ਬਚਾਉਣ ਲਈ ਹਰ ਹੀਲਾ ਵਰਤਦੀ ਹੈ ਪਰ ਇਸ ਦਾ ਇਹ ਅਰਥ ਨਹੀਂ ਕਿ ਉਸ ਉਤੇ ਕੋਈ ਅੱਤਿਆਚਾਰ ਹੋਵੇ ਅਤੇ ਫਿਰ ਵੀ ਉਹ ਚੁੱਪ ਰਹੇ। 

ਉਹਨਾਂ ਆਖਿਆ ਕਿ ਕਮਿਸ਼ਨ ਜਿੱਥੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਯਕੀਨੀ ਬਣਾਉਂਦਾ ਹੈ ਉੱਥੇ ਇਹ ਵੀ ਕੋਸ਼ਿਸ਼ ਰਹਿੰਦੀ ਹੈ ਕਿ ਪਤੀ ਪਤਨੀ ਦੇ ਝਗੜਿਆਂ ਦਾ ਕੋਈ ਸਾਰਥਕ ਹੱਲ ਨਿਕਲੇ ਅਤੇ ਗੱਲ ਤਲਾਕ ਤੱਕ ਨਾ ਜਾਵੇ। ਉਹਨਾਂ ਆਖਿਆ ਕਿ ਕੋਈ ਵੀ ਪੀੜਿਤ ਔਰਤ ਕਮਿਸ਼ਨ ਤੱਕ ਪਹੁੰਚ ਕਰ ਸਕਦੀ ਹੈ। 

ਇਸ ਤੋਂ ਬਿਨਾਂ ਆਪਣੇ ਸਬੰਧਤ ਜ਼ਿਲ੍ਹੇ ਦੇ ਮਹਿਲਾ ਸੈੱਲ ਵਿੱਚ ਵੀ ਅਰਜ਼ੀ ਦਿੱਤੀ ਜਾਵੇ ਅਤੇ ਉਸਦੀ ਨਕਲ ਕਮਿਸ਼ਨ ਕੋਲ ਭੇਜ ਦਿੱਤੀ ਜਾਵੇ ਤਾਂ ਕਮਿਸ਼ਨ ਸ਼ਿਕਾਇਤ ਉਤੇ ਜਲਦੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਂਦਾ ਹੈ। ਇਸ ਮੌਕੇ ਉਹਨਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਛੋਟੀਆਂ ਛੋਟੀਆਂ ਗੱਲਾਂ ਨਾਲ ਰਿਸ਼ਤਿਆਂ ਵਿੱਚ ਵਿਗਾੜ ਨਾ ਪਾਇਆ ਜਾਵੇ ਅਤੇ ਪਰਿਵਾਰਕ ਇਕਾਈ ਦੇ ਮਹੱਤਵ ਨੂੰ ਸਮਝਦਿਆਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। 

ਇਸ ਮੌਕੇ ਐੱਸ ਪੀ (ਸਥਾਨਕ) ਸ੍ਰ ਦਿਲਪ੍ਰੀਤ ਸਿੰਘ, ਐਸਡੀਐਮ ਸ੍ਰ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਤੇਂਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD