Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਲਵੰਡੀ ਭਾਈ ਦੇ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ - ਰਜਨੀਸ਼ ਦਹੀਯਾ

33 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਪਹੁੰਚਾਉਣ ਦਾ ਪ੍ਰੋਜੈਕਟ ਤਿਆਰ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਲਵੰਡੀ ਭਾਈ(ਫਿਰੋਜ਼ਪੁਰ) , 25 Sep 2025

Last updated on: Sep 25, 2025, 17:25 IST

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਤੋਂ ਉਡੀਕ ਵਿੱਚ ਬੈਠੇ ਤਲਵੰਡੀ ਭਾਈ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਣ ਜਾ ਰਹੀ ਹੈ। ਪਾਣੀ ਦੀ ਇਸ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਹੋ ਗਿਆ ਹੈ। 21 ਹਜ਼ਾਰ ਦੇ ਲਗਭਗ ਆਬਾਦੀ ਵਾਲੇ ਇਸ ਸ਼ਹਿਰੀ ਕਸਬੇ ਦੇ ਲੋਕਾਂ ਤੱਕ ਆਂਉਦੇ ਸਮੇਂ ਘਰ-ਘਰ ਤੱਕ ਕੁਦਰਤੀ ਤੱਤਾਂ ਨਾਲ ਭਰਪੂਰ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।

ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਦੱਸਿਆ ਕਿ 33 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤ ਯੋਜਨਾ ਤਹਿਤ ਤਲਵੰਡੀ ਭਾਈ ਵਿਖੇ ਵੱਡਾ ਪ੍ਰੋਜੈਕਟ ਮੁਕੰਮਲ ਰੂਪ ਵਿੱਚ ਤਿਆਰ ਹੋ ਚੁੱਕਾ ਹੈ। ਦੋ ਪੜਾਵਾਂ ਦੇ ਪਹਿਲੇ ਪੜਾਅ ਵਿੱਚ ਕਰੀਬ ਸਾਡੇ ਸੱਤ ਰੁਪਏ ਦੀ ਕਰੋੜ ਲਾਗਤ ਨਾਲ ਦੋ ਟਿਊਬਵੈਲ ਅਤੇ ਦੋ ਪਾਣੀ ਦੀਆਂ ਵੱਡੀ ਟੈਂਕੀਆਂ ਬਣਾਈ ਜਾਣਗੀਆਂ।

ਵਿਧਾਇਕ ਦਹੀਯਾ ਨੇ ਦੱਸਿਆ ਕਿ ਸ਼ਹਿਰ ਮੰਡੀ ਵਾਲੇ ਪਾਸੇ ਬਣਨ ਵਾਲੀ ਪਾਣੀ ਦੀ ਟੈਂਕੀ ਦੀ ਕਪੈਸਟੀ 50 ਹਜਾਰ ਗੈਲਨ ਹੋਵੇਗੀ ਅਤੇ ਪਿੰਡ ਵਾਲੇ ਪਾਸੇ ਬਣਨ ਵਾਲੀ ਟੈਂਕੀ ਦੀ ਕਪੈਸਟੀ ਡੇਢ ਲੱਖ ਗੈਲਨ ਹੋਵੇਗੀ। ਵਿਧਾਇਕ ਦਹੀਯਾ ਨੇ ਦੱਸਿਆ ਕਿ ਸਰਹੰਦ ਫੀਡਰ ਤੋਂ ਕਰੀਬ ਸਾਡੇ 12 ਕਿਲੋਮੀਟਰ ਲੰਮੀ ਪਾਈਪ ਲਾਈਨ ਤਲਵੰਡੀ ਪਿੰਡ ਵਾਲੇ ਸ਼ਮਸ਼ਾਨ ਘਾਟ ਪਾਸੇ ਤੱਕ ਵਿਛਾਈ ਜਾਵੇਗੀ। 

ਇਸ ਪਾਈਪ ਲਾਈਨ ਰਾਹੀ ਸਰਹੰਦ ਫੀਡਰ ਨਹਿਰ ਦਾ ਕੁਦਰਤੀ ਤੱਤਾਂ ਨਾਲ ਭਰਪੂਰ ਪਾਣੀ ਤਲਵੰਡੀ ਵਿਖੇ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਤੱਕ ਪਹੁੰਚੇਗਾ ਇਸ ਪਲਾਂਟ ਦੀ ਕਪੈਸਟੀ ਕਰੀਬ 43 ਲੱਖ ਲੀਟਰ ਪ੍ਰਤੀ ਦਿਨ ਦੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਪੜਾਵਾਂ ਵਿੱਚ ਮੁਕੰਮਲ ਹੋਣ ਵਾਲੇ ਇਸ ਕੰਮ ਲਈ ਟੈਂਡਰ ਵਰਕ ਪ੍ਰੋਗਰੈਸ ਅਧੀਨ ਹੈ। 

ਪਹਿਲੇ ਪਹਿਲੇ ਪੜਾਅ ਵਿੱਚ ਬਣਨ ਵਾਲੀਆਂ ਪਾਣੀ ਦੀਆਂ ਟੈਂਕੀਆਂ ਅਤੇ ਟਿਊਬ ਵੈਲਾਂ ਦੇ ਵਰਕ ਆਰਡਰ ਅਲਾਟ ਹੋ ਚੁੱਕੇ ਹਨ। ਪ੍ਰੋਜੈਕਟ ਸਬੰਧੀ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਸਡੀਓ ਅਸ਼ੋਕ ਮੈਣੀ ਅਤੇ ਜੇਈ ਮਨਿੰਦਰ ਕੁਮਾਰ ਨਾਲ ਮੀਟਿੰਗ ਕਰਦਿਆਂ ਹੋਇਆ ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਮੌਜੂਦਾ ਚੱਲ ਰਹੇ ਡਿਸਟਰੀਬਿਊਸ਼ਨ ਕਨੈਕਸ਼ਨਾਂ ਤੋਂ ਇਲਾਵਾ ਨਵੇਂ ਘਰਾਂ ਨੂੰ 1131 ਕਨੈਕਸ਼ਨ ਜਾਰੀ ਕੀਤੇ ਜਾਣਗੇ।

ਵਿਧਾਇਕ ਨੇ ਦੱਸਿਆ ਕਿ ਜਦੋਂ ਉਹ 2022 ਦੀਆਂ ਚੋਣਾਂ ਲਈ ਚੋਣ ਪ੍ਰਚਾਰ ਕਰ ਰਹੇ ਸੀ ਤਾਂ ਉਸ ਵੇਲੇ ਲੋਕਾਂ ਵੱਲੋਂ ਪੀਣ ਵਾਲੇ ਸਾਫ ਪਾਣੀ ਅਤੇ ਹੱਡਾ ਰੋੜੀ ਦੀ ਸਮੱਸਿਆ ਨੂੰ ਮੁੱਖ ਰੂਪ ਵਿੱਚ ਚੁੱਕਿਆ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਦੋਵੇਂ ਮੁਸ਼ਕਲਾਂ ਸਮੱਸਿਆਵਾਂ ਦਾ ਹੱਲ ਪੱਕੇ ਤੌਰ 'ਤੇ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਹੁੰਦਾ ਹੋਇਆ ਨਜ਼ਰ ਆਏਗਾ। 

ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲਦ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਨਗਰ ਪੰਚਾਇਤ ਕਸਬਾ ਮੁਦਕੀ ਵਿਖੇ ਇਸੇ ਤਰ੍ਹਾਂ ਦੇ ਪ੍ਰੋਜੈਕਟ ਤੇ ਕੰਮ ਜਾਰੀ ਹੈ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD