Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਨਾਥ ਸਿੰਘ ਨੇ ‘ਸਵੱਛੋਤਸਵ 2025’ ਤਹਿਤ ਵਿਸ਼ੇਸ਼ ਸਵੱਛਤਾ ਅਭਿਆਨ ਦੀ ਅਗਵਾਈ ਕੀਤੀ

ਸਫਾਈ ਦੌੜ ਨੂੰ ਹਰੀ ਝੰਡੀ ਦਿਖਾਈ, ਵਲੰਟੀਅਰਾਂ ਨੂੰ ਸਨਮਾਨਿਤ ਕੀਤਾ, ਅਤੇ ਨਾਗਰਿਕਾਂ ਨੂੰ ਸਫਾਈ ਨੂੰ ਸਵੱਛਤਾ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ

Rajnath Singh, Union Defence Minister, Defence Minister of India, BJP, Bharatiya Janata Party, Military, General Anil Chauhan, General Upendra Dwivedi, Air Chief Marshal AP Singh, Swachhotsav 2025, Swachhata Hi Seva

Web Admin

Web Admin

5 Dariya News

ਨਵੀਂ ਦਿੱਲੀ , 25 Sep 2025

Last updated on: Sep 25, 2025, 17:47 IST

ਰਕਸ਼ਾ ਮੰਤਰੀ  ਸ਼੍ਰੀ ਰਾਜਨਾਥ ਸਿੰਘ ਨੇ 25 ਸਤੰਬਰ, 2025 ਨੂੰ ਆਰਮੀ ਹੈੱਡਕੁਆਰਟਰ ਯੂਨਿਟ ਰਨ ਕੰਟੀਨ ਵਿਖੇ 'ਏਕ ਦਿਨ, ਏਕ ਘੰਟਾ, ਏਕ ਸਾਥ' ਇੱਕ ਵਿਸ਼ੇਸ਼ ਸਵੱਛਤਾ ਪਹਿਲ ਦੀ ਅਗਵਾਈ ਕੀਤੀ। ਇਹ ਅਭਿਆਨ 17 ਸਤੰਬਰ, 2025 ਤੋਂ 02 ਅਕਤੂਬਰ, 2025 ਤੱਕ ਰੱਖਿਆ ਮੰਤਰਾਲੇ ਵਿੱਚ ਚੱਲ ਰਹੇ 'ਸਵੱਛਤਾ ਹੀ ਸੇਵਾ' ਅਭਿਆਨ ਦੇ ਤਹਿਤ, ਸਵੱਛੋਤਸਵ 2025 ਦਾ ਹਿੱਸਾ ਸੀ। 

ਇਸ ਮੌਕੇ ‘ਤੇ ਸਵੱਛ, ਹਰੇ-ਭਰੇ ਅਤੇ ਸਿਹਤਮੰਦ ਵਾਤਾਵਰਣ ਦੇ ਨਿਰਮਾਣ ਵਿੱਚ ਸਮੂਹਿਕ ਯਤਨਾਂ ਦੀ ਸ਼ਕਤੀ ਨੂੰ ਉਜਾਗਰ ਕੀਤਾ ਗਿਆ। ਇਸ ਵਰ੍ਹੇ ਦੀ ਥੀਮ ਰਾਸ਼ਟਰ ਦੀ ਭਾਵਨਾ ਨੂੰ ਉਜਾਗਰ ​​ਕਰਦੇ ਹੋਏ ਸਵੱਛ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸਮਾਗਮ ਦੌਰਾਨ, ਸ਼੍ਰੀ ਰਾਜਨਾਥ ਸਿੰਘ ਨੇ ਸਵੱਛਤਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ 'ਸਵੱਛਤਾ ਸੰਕਲਪ' ਲਿਆ। 

ਉਨ੍ਹਾਂ ਨੇ ਸਵੱਛਤਾ ਅਭਿਆਨ ਵਿੱਚ ਯੋਗਦਾਨ ਦੇਣ ਵਾਲੇ ਸਫਾਈ ਮਿਤ੍ਰਾਂ ਨੂੰ ਸਨਮਾਨਿਤ ਕੀਤਾ ਅਤੇ ਵਾਤਾਵਰਣ –ਅਨੁਕੂਲ ਜ਼ੀਰੋ ਵੇਸਟ ਵਾਤਾਵਰਣ ਨੂੰ ਹੁਲਾਰਾ ਦੇਣ ਲਈ ਇੱਕ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਵੀ ਹਿੱਸਾ ਲਿਆ। ਰਕਸ਼ਾ ਮੰਤਰੀ ਨੇ ਪ੍ਰਤੀਕਾਤਮਕ ਸੰਕੇਤ ਵਜੋਂ, 100 ਐੱਨਸੀਸੀ ਕੈਡਿਟਾਂ ਨਾਲ ਇੱਕ ਸਵੱਛਤਾ ਦੌੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਸ ਵਿੱਚ ਸਵੱਛ ਭਾਰਤ ਅਭਿਆਨ ਨੂੰ ਅੱਗੇ ਵਧਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ ਗਿਆ।

ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਕਸ਼ਾ ਮੰਤਰੀ ਨੇ ਕਿਹਾ ਕਿ ਸਵੱਛਤਾ ਸਿਰਫ਼ ਸਾਫ਼-ਸਫ਼ਾਈ ਦਾ ਪ੍ਰਤੀਕ ਨਹੀਂ ਹੈ, ਸਗੋਂ ਇੱਕ "ਜੀਵਨ ਸ਼ੈਲੀ" ਹੈ ਜੋ ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ, ਸਿਹਤ, ਮਾਨਸਿਕ ਤੰਦਰੁਸਤੀ ਅਤੇ ਅੰਦਰੂਨੀ ਸ਼ਾਂਤੀ ਨੂੰ ਬਿਹਤਰ ਬਣਾਉਂਦਾ ਹੈ, ਜਦਕਿ ਅਸ਼ੁੱਧਤਾ ਬਿਮਾਰੀ ਅਤੇ ਨਕਾਰਾਤਮਕਤਾ ਦਾ ਕਾਰਨ ਬਣਦੀ ਹੈ। 

ਭਾਰਤ ਦੀਆਂ ਪਰੰਪਰਾਵਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਵੱਛਤਾ ਨੂੰ ਹਮੇਸ਼ਾ ਇੱਕ ਸੱਭਿਅਕ ਸਮਾਜ ਦੀ ਪਛਾਣ ਵਜੋਂ ਮਹੱਤਵ ਦਿੱਤਾ ਜਾਂਦਾ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਉਸ ਦ੍ਰਿਸ਼ਟੀਕੋਣ 'ਤੇ ਚਾਨਣਾ ਪਾਇਆ, ਜਿਸ ਦੇ ਤਹਿਤ ਸਵੱਛਤਾ ਨੂੰ ਇੱਕ ਜਨ ਅੰਦੋਲਨ ਦਾ ਸਰੂਪ ਦੇ ਦਿੱਤਾ ਗਿਆ ਹੈ, ਜਿੱਥੇ ਹਰੇਕ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਹੈ। 

ਉਨ੍ਹਾਂ ਦੱਸਿਆ ਕਿ ਰੱਖਿਆ ਮੰਤਰਾਲਾ ਸਮੂਹਿਕ ਅਭਿਆਨਾਂ, ਵੇਸਟ ਟੂ ਵੈਲਥ ਪਹਿਲਕਦਮੀਆਂ, ਅਤੇ ਕੈਂਪਾਂ ਅਤੇ ਦਫਤਰਾਂ ਨੂੰ ਸਵੱਛਤਾ ਦੇ ਮਾਡਲ ਕੇਂਦਰਾਂ ਵਿੱਚ ਬਦਲਣ ਵਿੱਚ ਇਸ ਯਤਨ ਵਿੱਚ ਸਰਗਰਮ ਯੋਗਦਾਨ ਦੇ ਰਿਹਾ ਹੈ। ਰਕਸ਼ਾ ਮੰਤਰੀ ਨੇ ਇਸ ਗੱਲ 'ਤੇ ਵੀ ਮਾਣ ਪ੍ਰਗਟ ਕੀਤਾ ਕਿ ਸਾਰੇ ਫੌਜੀ ਕੈਂਪ ਹੁਣ ਖੁੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਹਨ, ਜੋ ਕਿ ਹਥਿਆਰਬੰਦ ਬਲਾਂ ਦੇ ਅਨੁਸ਼ਾਸਨ ਅਤੇ ਨਾਗਰਿਕ ਕਰਮਚਾਰੀਆਂ ਦੇ ਸਮਰਪਣ ਨੂੰ ਦਰਸਾਉਂਦੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇੱਕ ਸਿਹਤਮੰਦ, ਸਵੱਛ ਅਤੇ ਜਾਗਰੂਕ ਸਮਾਜ ਰਾਸ਼ਟਰੀ ਸੁਰੱਖਿਆ ਦਾ ਇੱਕ ਅਧਾਰ ਥੰਮ੍ਹ ਹੈ। ਇਸ ਮੌਕੇ ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਸਵੱਛਤਾ ਨੂੰ ਇੱਕ ਰਾਸ਼ਟਰੀ ਫਰਜ਼ ਵਜੋਂ ਅਪਣਾਉਣ ਦੀ ਅਪੀਲ ਕੀਤੀ, ਦੂਜਿਆਂ ਨੂੰ ਵੀ ਸਾਫ਼, ਸਿਹਤਮੰਦ ਅਤੇ ਵਿਕਸਿਤ ਭਾਰਤ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਅਭਿਆਨ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦ੍ਵਿਵੇਦੀ, ਚੀਫ਼ ਆਫ਼ ਦ ਏਅਰ ਸਟਾਫ਼ ਏਅਰ ਚੀਫ਼ ਮਾਰਸ਼ਲ ਏਪੀ ਸਿੰਘ, ਸਕੱਤਰ (ਈਐੱਸਡਬਲਿਊ) ਡਾ. ਨਿਤੇਨ ਚੰਦਰ, ਸਕੱਤਰ ਡੀਡੀਆਰ ਐਂਡ ਡੀ ਅਤੇ ਚੇਅਰਮੈਨ ਡੀਆਰਡੀਓ ਡਾ. ਸਮੀਰ ਵੀ. ਕਾਮਤ, ਵਿੱਤੀ ਸਲਾਹਕਾਰ (ਰੱਖਿਆ ਸੇਵਾਵਾਂ) ਡਾ. ਮਯੰਕ ਸ਼ਰਮਾ, ਸੀਨੀਅਰ ਰੱਖਿਆ ਮੰਤਰਾਲੇ ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਜਵਾਨਾਂ ਨੇ ਹਿੱਸਾ ਲਿਆ।

 

Tags: Rajnath Singh , Union Defence Minister , Defence Minister of India , BJP , Bharatiya Janata Party , Military , General Anil Chauhan , General Upendra Dwivedi , Air Chief Marshal AP Singh , Swachhotsav 2025 , Swachhata Hi Seva

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD