Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਵੱਛਤਾ ਸਾਡਾ ਸ਼ਿੰਗਾਰ, ਸੱਭਿਆਚਾਰ ਅਤੇ ਧਰਮ ਹੈ- ਮਨੋਹਰ ਲਾਲ ਖੱਟਰ

ਸਵੱਛਤਾ ਹੀ ਸੇਵਾ- ਏਕ ਦਿਨ, ਏਕ ਘੰਟਾ, ਏਕ ਸਾਥ ਸ਼੍ਰਮਦਾਨ ਅਭਿਆਨ ਆਯੋਜਿਤ

Manohar Lal Khattar, Union Minister of Power and Minister of Housing and Urban Affairs, Ministry of Power and Minister of Housing and Urban Affairs, BJP, Bharatiya Janata Party, Swachhata Hi Seva

Web Admin

Web Admin

5 Dariya News

ਚੰਡੀਗੜ੍ਹ , 25 Sep 2025

Last updated on: Sep 25, 2025, 18:41 IST

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ ਅੱਜ ਚੰਡੀਗੜ੍ਹ ਦੇ ਸੈਕਟਰ 22 ਮਾਰਕਿਟ ਵਿੱਚ ਸਵੱਛਤਾ ਹੀ ਸੇਵਾ- ਏਕ ਦਿਨ, ਏਕ ਘੰਟਾ, ਏਕ ਸਾਥ ਸ਼੍ਰਮਦਾਨ ਅਭਿਆਨ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਅਧਿਕਾਰੀਆਂ, ਨਾਗਰਿਕਾਂ, ਸਫਾਈ ਮਿੱਤਰਾਂ ਸਹਿਤ ਸਵੈ-ਸੇਵਕਾਂ ਨੇ ਉਤਸਾਹਪੂਰਵ ਹਿੱਸਾ ਲਿਆ, ਜਿਸ ਨਾਲ ਸਵੱਛ ਭਾਰਤ ਦੇ ਸੁਪਨੇ ਪ੍ਰਤੀ ਸਮੂਹਿਕ ਵਚਨਬੱਧਤਾ ਦਰਸਾਈ ਗਈ। ਇਸ ਮੌਕੇ ‘ਤੇ ਇੱਕ ਵਿਸ਼ਾਲ ਸ਼੍ਰਮਦਾਨ ਗਤੀਵਿਧੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰਤੀਭਾਗੀਆਂ ਨੇ ਆਪਣੇ ਆਲੇ-ਦੁਆਲੇ ਦੀ ਸਫਾਈ ਕੀਤੀ।

ਪ੍ਰੋਗਰਾਮ ਦੀ ਸ਼ੁਰੂਆਤ ਇੱਕ ਸਫਾਈ ਕਰਮਚਾਰੀ ਦੀ ਬੇਟੀ ਨੂੰ ਫਲਾਂ ਦੀ ਟੋਕਰੀ ਭੇਟ ਕਰਨ ਦੇ ਨਾਲ ਹੋਈ, ਜਿਸ ਤੋਂ ਬਾਅਦ ਮੁੱਖ ਮਹਿਮਾਨ ਨੂੰ ਸਿਗਨੇਚਰ ਵੌਲ ਤੱਕ ਲੈ ਜਾਇਆ ਗਿਆ। ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਹੁਲਾਰਾ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਉਤਸਾਹਿਤ ਕਰਨ ਲਈ ਕੱਪੜੇ ਦੇ ਥੈਲੇ ਵੰਡਣ ਦਾ ਅਭਿਆਨ ਵੀ ਚਲਾਇਆ ਗਿਆ। ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਨੇ ਸਾਰੇ ਪ੍ਰਤਿਭਾਗੀਆਂ ਨੂੰ ‘ਸਵੱਛਤਾ ਦੀ ਸਹੁੰ’ ਵੀ ਦਿਲਵਾਈ ਅਤੇ ਉਨ੍ਹਾਂ ਨੂੰ ਸਵੱਛਤਾ ਅਤੇ ਟਿਕਾਊ ਜੀਵਨ ਪ੍ਰਤੀ ਸਮਰਪਿਤ ਹੋਣ ਲਈ ਪ੍ਰੇਰਿਤ ਕੀਤਾ।

ਆਪਣੇ ਸੰਬੋਧਨ ਵਿੱਚ ਸ਼੍ਰੀ ਮਨੋਹਰ ਲਾਲ ਖੱਟਰ ਨੇ ਸਵੱਛ ਭਾਰਤ ਮਿਸ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਵਿੱਚ ਭਾਈਚਾਰਕ ਭਾਗੀਦਾਰੀ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਵੱਛਤਾ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ ਹੈ, ਸਗੋਂ ਇੱਕ ਜਨ ਅੰਦੋਲਨ ਹੈ ਜਿਸ ਵਿੱਚ ਹਰੇਕ ਨਾਗਰਿਕ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। 

ਮੰਤਰੀ ਮਹੋਦਯ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿੱਥੇ ਇੱਕ ਸਮੇਂ ਸਵੱਛਤਾ ਕਾਰਜ ਨੂੰ ਅਸਾਧਾਰਣ ਮੰਨਿਆ ਜਾਂਦਾ ਸੀ ਜਾਂ ਬਹੁਤੇ ਲੋਕ ਇਸ ਤੋਂ ਬਚਦੇ ਸਨ, ਉੱਥੇ ਹੀ ਅੱਜ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਇਹ ਇੱਕ ਜਨ ਅੰਦੋਲਨ ਬਣ ਗਿਆ ਹੈ। ਕੇਂਦਰੀ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਵੱਛਤਾ ਸਾਡਾ ਸ਼ਿੰਗਾਰ, ਸਾਡਾ ਸੱਭਿਆਚਾਰ, ਸਾਡਾ ਸੁਭਾਅ, ਸਾਡਾ ਕਰਮ ਅਤੇ ਸਾਡਾ ਧਰਮ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਵੱਛਤਾ ਦੇ ਬਿਨਾ ਕੋਈ ਵੀ ਪ੍ਰਾਪਤੀ ਜਾਂ ਮੁਹਾਰਤ ਅਸਲ ਰੂਪ ਵਿੱਚ ਚਮਕ ਨਹੀਂ ਸਕਦੀ। ਮੰਤਰੀ ਨੇ ਪ੍ਰਾਸੰਗਿਕ ਉਦਾਹਰਣ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਅਸੀਂ ਸੁਭਾਵਿਕ ਤੌਰ ‘ਤੇ ਲੋਕਾਂ ਅਤੇ ਆਪਣੇ ਆਲੇ-ਦੁਆਲੇ ਦੀ ਸਵੱਛਤਾ ਪ੍ਰਤੀ ਆਕਰਸ਼ਿਤ ਹੁੰਦੇ ਹਾਂ, ਉਸੇ ਤਰ੍ਹਾਂ ਘਰਾਂ, ਦੁਕਾਨਾਂ, ਪਾਰਕਾਂ, ਸਕੂਲਾਂ, ਹਸਪਤਾਲਾਂ, ਭਾਈਚਾਰਕ ਕੇਂਦਰਾਂ ਅਤੇ  ਜਨਤਕ ਸਥਾਨਾਂ ਵਿੱਚ ਵੀ ਸਵੱਛਤਾ ਪ੍ਰਤੀ ਇਹੋ ਦ੍ਰਿਸ਼ਟੀਕੋਣ ਅਪਣਾਉਣਾ ਚਾਹੀਦਾ ਹੈ। 

ਉਨ੍ਹਾਂ ਨੇ ਸਾਰਿਆਂ ਨੂੰ ਸਵੱਛਤਾ ਨੂੰ ਇੱਕ ਦਿਨ ਦੀ ਗਤੀਵਿਧੀ ਦੀ ਬਜਾਏ ਰੋਜ਼ਾਨਾ ਦੀ ਆਦਤ ਬਣਾਉਣ ਦੀ ਤਾਕੀਦ ਕੀਤੀ। ਸ਼੍ਰੀ ਖੱਟਰ ਨੇ ਸਮਾਜ ਦੇ ਸਾਰੇ ਵਰਗਾਂ- ਜਿਨ੍ਹਾਂ ਵਿੱਚ ਨਾਗਰਿਕ, ਵਪਾਰੀ, ਵਿਦਿਆਰਥੀ ਅਤੇ ਇੱਥੋਂ ਤੱਕ ਕਿ ਮੀਡੀਆ ਕਰਮੀ ਵੀ ਸ਼ਾਮਲ ਹਨ- ਨੂੰ ਸਵੱਛਤਾ ਅਭਿਆਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ ਅਤੇ ਯਾਦ ਦਿਲਾਇਆ ਕਿ ਸੱਚਾ ਬਦਲਾਅ ਤਦ ਹੀ ਆਉਂਦਾ ਹੈ ਜਦੋਂ ਹਰ ਵਿਅਕਤੀ ਪੂਰੇ ਮਨ ਨਾਲ ਯੋਗਦਾਨ ਦੇਵੇ।

 

Tags: Manohar Lal Khattar , Union Minister of Power and Minister of Housing and Urban Affairs , Ministry of Power and Minister of Housing and Urban Affairs , BJP , Bharatiya Janata Party , Swachhata Hi Seva

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD