Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harjot Singh Bains, Tarunpreet Singh Sondh, Harbhajan Singh ETO, Malwinder Singh Kang, Deepak Bali, KAP Sinha, Chief Secretary Punjab

5 Dariya News

5 Dariya News

5 Dariya News

ਚੰਡੀਗੜ੍ਹ , 25 Sep 2025

Last updated on: Sep 26, 2025, 11:19 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਇਸ ਮਹਾਨ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਲੜੀਵਾਰ ਸਮਾਗਮ ਉਲੀਕੇ ਹਨ। 

ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮਹਾਨ ਮੌਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ 25 ਅਕਤੂਬਰ ਨੂੰ ਦਿੱਲੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਸਮਾਗਮ ਹੋਵੇਗਾ। 

ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਜੰਮੂ, ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਸਜਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਾਰ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ ਅਤੇ ਇਸ ਪਵਿੱਤਰ ਨਗਰ ਵਿਖੇ ਸੂਬਾ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੜੀਵਾਰ ਸਮਾਗਮਾਂ ਨਾਲ ਲੋਕਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖ, ਮਾਨਵਤਾ ਅਤੇ ਕੁਰਬਾਨੀ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਨੂੰ ਮੰਨਣ ਦੀ ਆਜ਼ਾਦੀ, ਧਰਮ ਨਿਰਪੱਖ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਬਲਿਦਾਨ ਦੇ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਬੇਇਨਸਾਫੀ, ਜ਼ੁਲਮ ਅਤੇ ਦਮਨ ਦੇ ਖਿਲਾਫ਼ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। 

ਉਨ੍ਹਾਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਬਾਣੀ ਮਨੁੱਖੀ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਬਹਾਦਰੀ, ਅਧਿਆਤਮਕਤਾ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜੀਵਾਰ ਸਮਾਗਮ ਮਹਾਨ ਸਿੱਖ ਗੁਰੂ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣ ਲਈ ਪ੍ਰੇਰਿਤ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਪਵਿੱਤਰ ਮੌਕਾ ਹੈ ਜਦੋਂ ਅਸੀਂ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ-ਆਪ ਨੂੰ ਮੁੜ ਸਮਰਪਿਤ ਕਰਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਮੌਕੇ ਨੂੰ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਤਾਂ ਜੋ ਸਾਡੇ ਦੇਸ਼ ਖਾਸ ਕਰਕੇ ਸੂਬੇ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਸਾਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।

ਉਨ੍ਹਾਂ ਕਿਹਾ ਕਿ ਇਹ ਸਮਾਗਮ ਇਕ ਪਾਸੇ ਇਸ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਸਹਾਈ ਹੋਣਗੇ ਅਤੇ ਦੂਜੇ ਪਾਸੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਣਪ੍ਰੀਤ ਸਿੰਘ ਸੌਂਦ ਅਤੇ ਹਰਭਜਨ ਸਿੰਘ ਈ.ਟੀ.ਓ., ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਮੌਜੂਦ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harjot Singh Bains , Tarunpreet Singh Sondh , Harbhajan Singh ETO , Malwinder Singh Kang , Deepak Bali , KAP Sinha , Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD