Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਬੀਰ ਸਿੰਘ ਟੌਂਗ ਨੇ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

ਅਧਿਕਾਰੀਆਂ ਨੂੰ ਹਲਕੇ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਸਬੰਧੀ ਕੀਤੀਆਂ ਹਦਾਇਤਾਂ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 25 Sep 2025

Last updated on: Sep 26, 2025, 13:45 IST

ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਵੱਲੋਂ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਇਕ ਵਿਸ਼ਸ਼ ਕੈਂਪ ਲਗਾਇਆ ਗਿਆ। ਵਿਧਾਇਕ ਟੌਂਗ  ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕਰਨ ਅਤੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਵਾਰ ਵਾਰ ਸਰਕਾਰੀ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ।

ਇਸ ਉਪਰੰਤ  ਸ੍ਰ ਦਲਬੀਰ ਸਿੰਘ ਟੌਂਗ ਵੱਲੋਂ ਹਲਕੇ ਦੇ  ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਾਉਣ ਲਈ ਤਹਿਸੀਲਦਾਰ, ਕਾਨੂੰਨਗੋ, ਪਟਵਾਰੀ, ਬਿਜਲੀ ਵਿਭਾਗ ਦੇ ਐਸਡੀਓ ਤੇ ਜੇਈ, ਈਓ ਨਗਰ ਪੰਚਾਇਤ, ਬੀਡੀਓ, ਡੀਐਸਪੀ, ਐਸ ਐਚ ਓ, ਚੌਂਕੀ ਇੰਚਾਰਜ, ਸਰਪੰਚਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ  ਕਰ ਜ਼ਰੂਰੀ ਨਿਰਦੇਸ਼ ਦਿੱਤੇ ।  ਇਸ ਮੌਕੇ ਉਹਨਾਂ ਨੇ ਹਲਕੇ ਵਿੱਚ ਚੱਲ ਰਹੇ ਸਾਰੇ ਸੰਬੰਧਤ ਮਹਿਕਮਿਆਂ ਦੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਵਿਧਾਇਕ ਟੌਂਗ ਨੇ ਦੱਸਿਆ ਕਿ ਮੀਟਿੰਗ ਦੌਰਾਨ ਖ਼ਾਸ ਕਰਕੇ ਸੜਕਾਂ, ਕਾਨੂੰਨ ਵਿਵਸਥਾ ਅਤੇ ਬਿਜਲੀ ਦੇ ਕੰਮਾਂ ਨਾਲ ਸੰਬੰਧਿਤ ਸਮੱਸਿਆਵਾਂ ’ਤੇ ਗਹਿਰਾਈ ਨਾਲ ਚਰਚਾ ਕੀਤੀ ਗਈ। ਕਈ ਪਿੰਡਾਂ ਵਿੱਚ ਨਾਗਰਿਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਕਿ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।  

ਸਾਰੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡੇਗਾ ਅਤੇ ਜਿੱਥੇ ਵੀ ਲੋੜ ਹੋਵੇਗੀ, ਤੁਰੰਤ ਕਾਰਵਾਈ ਕੀਤੀ ਜਾਵੇਗੀ। ਟੌਂਗ ਨੇ ਕਿਹਾ ਕਿ ਆਪ ਸਰਕਾਰ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਇਸ ਲਈ ਹਰ ਪਿੰਡ ਵਿੱਚ ਇੱਕੋ ਜਿਹੀ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਵਿਕਾਸ ਕਾਰਜਾਂ ਵਿੱਚ ਸੰਤੁਲਨ ਬਣਿਆ ਰਹੇ।

ਟੌਂਗ ਨੇ ਸਰਪੰਚਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੱਸਿਆਵਾਂ ਨੂੰ ਸਿੱਧੇ ਸਾਡੇ ਦਫਤਰ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਹਨਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਹਰ ਹੀਲੇ ਕੰਮ  ਵਿੱਚ ਕੰਮ ਕਰਵਾਏ ਜਾਣਗੇ ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD