Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰੀ ਸਕੂਲ ਕਿਸ਼ਨਕੋਟ ਵਿੱਖੇ ਨਵੇਂ ਬਣੇ ਪ੍ਰੀ ਪ੍ਰਾਇਮਰੀ ਵਿੰਗ ਦੇ ਕਮਰੇ ਦਾ ਉਦਘਾਟਨ ਕੀਤਾ

ਕਿਹਾ-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਕੂਲਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 25 Sep 2025

Last updated on: Sep 26, 2025, 16:01 IST

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਫਲ ਉਪਰਾਲੇ ਕੀਤੇ ਹਨ, ਜਿਸ ਦੇ ਚੱਲਦਿਆਂ ਸਰਕਾਰੀ  ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਇਹ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਸਰਕਾਰੀ ਸਕੂਲ ਕਿਸ਼ਨਕੋਟ ਵਿੱਖੇ ਨਵੇਂ ਬਣਾਏ ਗਏ ਪ੍ਰੀ ਪ੍ਰਾਇਮਰੀ ਵਿੰਗ ਦੇ ਕਮਰੇ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਕਰੀਬ 70 ਸਾਲਾਂ ਬਾਅਦ ਸਰਕਾਰ ਪਿੰਡ ਕਿਸ਼ਨਕੋਟ ਨੂੰ ਮਿਲਿਆ ਪ੍ਰੀ ਪ੍ਰਾਇਮਰੀ ਵਿੰਗ ਮਿਲਿਆ ਹੈ, ਜਿਸ ਨਾਲ ਬੱਚਿਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਚ ਸਕੂਲਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਚਾਰਦੀਵਾਰੀ ਹੋਣ ਵਾਲੀ ਸੀ ਉਨ੍ਹਾਂ ਦੀ ਚਾਰਦੀਵਾਰੀ ਕਾਰਵਾਈ ਗਈ। ਸਕੂਲਾਂ ਦੀ ਬਿਲਡਿੰਗ ਨੂੰ ਵਧੀਆ ਬਣਾਇਆ ਗਿਆ, ਬਾਥਰੂਮ ਨਵੇਂ ਬਣਾਏ ਗਏ ਆਦਿ ਕੰਮ ਕਰਵਾਏ ਗਏ। ਉਨਾਂ ਅੱਗੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਬਣੀ ਹੈ ਉਦੋ ਤੋ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਬਹੁਤ ਕੰਮ ਕੀਤੇ ਗਏ ਹਨ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਅਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਜਿਸ ਤਹਿਤ ਸੂਬਾ ਸਰਕਾਰ ਵੱਲੋਂ ਸਕੂਲਾਂ ਵਿਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ  ਲਈ ਭੇਜ ਰਹੀ ਹੈ, ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮਹੁੱਈਆ ਕਰਵਾ ਸਕੇ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD