Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਬਲਬੀਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਸੁਨਾਮ ਵਿੱਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਕੇਸਾਂ ਦੇ ਇਲਾਜ ਤੇ ਬਚਾਅ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ - ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 26 Sep 2025

Last updated on: Sep 26, 2025, 16:48 IST

ਸੁਨਾਮ ਸ਼ਹਿਰ ਵਿੱਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਮਾਮਲਿਆਂ ਦੇ ਮੱਦੇਨਜ਼ਰ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਥਿਤੀ ਦੀ ਸਮੀਖਿਆ ਕਰਨ ਅਤੇ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਵੀਡੀਓ ਕਾਨਫਰੰਸ ਜ਼ਰੀਏ ਵਰਚੂਅਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਕੱਤਰ ਸਿਹਤ ਸ਼੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰ ਕੁਲਵੰਤ ਸਿੰਘ, ਸਿਹਤ ਡਾਇਰੈਕਟਰ ਡਾਕਟਰ ਹਿਤੇਂਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਅਮਿਤ ਬੈਂਬੀ, ਸੀ.ਐਮ.ਓ. ਸੰਗਰੂਰ ਡਾ. ਅਮਰਜੀਤ ਕੌਰ, ਜ਼ਿਲ੍ਹਾ ਐਪੇਡੀਮੌਲੋਜਿਸਟ ਡਾ. ਉਪਾਸਨਾ, ਐਸ.ਡੀ.ਐਮ. ਸੁਨਾਮ ਡਾ. ਪਰਮੋਦ ਸਿੰਗਲਾ, ਇੰਚਾਰਜ ਐਸ.ਐਮ.ਓ. ਸੁਨਾਮ ਡਾ. ਅਮਿਤ ਸਿੰਗਲਾ, ਡਾ. ਰਾਹੁਲ ਗੁਪਤਾ (ਐਮ.ਡੀ. ਮੈਡੀਸਨ), ਡਾ. ਹਿਮਾਂਸ਼ੂ (ਐਮ.ਡੀ. ਮੈਡੀਸਨ), ਡਾ. ਇੰਦਰਮੰਜੋਤ ਸਿੰਘ (ਐਮ.ਡੀ. ਪੀਡੀਆਟ੍ਰਿਕਸ), ਡਾ. ਪ੍ਰਭਜੋਤ ਸਿੰਘ (ਨੋਡਲ ਅਫਸਰ), ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਸ਼੍ਰੀ ਜਤਿੰਦਰ ਜੈਨ ਦੇ ਨਾਲ ਨਾਲ ਸਿਹਤ, ਸਿਵਲ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਹੋਰ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਦੇ ਲੋਕਾਂ ਦੀ ਸਿਹਤ ਸਥਿਤੀ 'ਤੇ ਸਰਗਰਮ ਅਤੇ ਬਹੁ-ਵਿਭਾਗੀ ਪਹੁੰਚ ਅਪਣਾਉਣ ਦੀ ਤੁਰੰਤ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਗਰਾਨੀ ਅਤੇ ਵਾਰਡ-ਵਾਰ ਬੁਖ਼ਾਰ ਸਰਵੇਖਣ ਤੀਬਰ ਕੀਤੇ ਜਾਣ, ਹਸਪਤਾਲਾਂ ਵਿੱਚ ਦਵਾਈਆਂ, ਡਾਇਗਨੋਸਟਿਕ ਕਿਟਾਂ ਅਤੇ ਮੈਨਪਾਵਰ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਅਤੇ ਸਮੇਂ-ਸਿਰ ਇਲਾਜ ਲਈ ਜਾਗਰੂਕ ਕਰਨ ਲਈ ਕਮਿਊਨਿਟੀ ਪੱਧਰ 'ਤੇ ਵਿਸਥਾਰਿਤ ਜਾਗਰੂਕਤਾ ਮੁਹਿੰਮ ਚਲਾਈ ਜਾਵੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਉਣ ਦਾ ਭਰੋਸਾ ਦਵਾਇਆ ਅਤੇ ਜਲਦੀ ਪਛਾਣ ਅਤੇ ਸਮੇਂ-ਸਿਰ ਇਲਾਜ ਦੀ ਮਹੱਤਤਾ ਉੱਤੇ ਰੌਸ਼ਨੀ ਪਾਈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੌਸਮੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਉੱਤੇ ਜ਼ਮੀਨੀ ਪੱਧਰ ਉੱਤੇ ਕੰਮ ਜਾਰੀ ਹੈ। 

ਉਹਨਾਂ ਭਰੋਸਾ ਦਿੱਤਾ ਕਿ ਸ਼ਹਿਰ ਸੁਨਾਮ ਵਿੱਚ ਪੈਦਾ ਹੋਈ ਸਥਿਤੀ ਨੂੰ ਵੀ ਜਲਦ ਹੀ ਪੂਰੀ ਤਰ੍ਹਾਂ ਕਾਬੂ ਵਿੱਚ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਹੁਣ ਅਜਿਹੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਸੁਨਾਮ ਫੌਗਿੰਗ ਵਿਆਪਕ ਪੱਧਰ ਉੱਤੇ ਜਾਰੀ ਹੈ। ਸੈਨੀਟੇਸ਼ਨ ਅਤੇ ਵੈਕਟਰ ਕੰਟਰੋਲ ਮੁਹਿੰਮਾਂ ਵੀ ਜੰਗੀ ਪੱਧਰ ਉੱਤੇ ਜਾਰੀ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਅਧਿਕਾਰੀ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਅਲਰਟ 'ਤੇ ਰਹਿਣ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਰਾਜ ਸਰਕਾਰ ਲੋਕ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਚੁਣੌਤੀ ਦਾ ਮੁਕਾਬਲਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਲੋਕਾਂ ਨੂੰ ਇਸ ਸੰਬੰਧੀ ਸਾਹਮਣੇ ਆ ਰਹੀਆਂ ਅਫ਼ਵਾਹਾਂ ਤੋਂ ਵੀ ਸੁਚੇਤ ਰਹਿਣ ਲਈ ਕਿਹਾ।

ਮੀਟਿੰਗ ਦਾ ਸਮਾਪਨ ਪ੍ਰਸ਼ਨ-ਉੱਤਰ ਸੈਸ਼ਨ ਨਾਲ ਹੋਇਆ, ਜਿਸ ਦੌਰਾਨ ਸਾਰੇ ਸਬੰਧਤ ਵਿਅਕਤੀਆਂ ਦੀ ਜ਼ਿੰਮੇਵਾਰੀ ਸਪੱਸ਼ਟ ਤੌਰ 'ਤੇ ਨਿਰਧਾਰਿਤ ਕੀਤੀ ਗਈ ਤਾਂ ਜੋ ਰੋਕਥਾਮੀ ਅਤੇ ਇਲਾਜੀ ਉਪਾਵਾਂ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਨੂੰ ਹੋਰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। 

ਇਸ ਮੌਕੇ ਉਹਨਾਂ ਆਪਣੇ ਮੀਡੀਆ ਕੋਆਰਡੀਨੇਟਰ ਸ਼੍ਰੀ ਜਤਿੰਦਰ ਜੈਨ ਦੀ ਸਮੂਹ ਵਿਭਾਗਾਂ ਨਾਲ ਤਾਲਮੇਲ ਕਰਨ ਅਤੇ ਸਥਿਤੀ ਉੱਤੇ ਨਿੱਜੀ ਤੌਰ ਉੱਤੇ ਨਜ਼ਰ ਰੱਖਣ ਦੀ ਵੀ ਡਿਊਟੀ ਲਗਾਈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD