Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Ravjot Singh, KAP Sinha, Chief Secretary Punjab, Kulwant Singh

Web Admin

Web Admin

5 Dariya News

ਚੰਡੀਗੜ੍ਹ , 26 Sep 2025

Last updated on: Sep 26, 2025, 17:19 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ  ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।

ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰੇਤ ਅਤੇ ਹੋਰ ਮਲਬੇ ਦੇ ਜਮ੍ਹਾਂ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਮੌਜੂਦਾ ਅਮਲੇ ਦੀ ਵਰਤੋਂ ਕਰਨ ਅਤੇ ਇਸ ਨੇਕ ਕਾਰਜ ਲਈ ਸਮਰਪਿਤ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ। 

ਭਗਵੰਤ ਸਿੰਘ ਮਾਨ ਨੇ  ਡੇਂਗੂ, ਮਲੇਰੀਆ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ 'ਤੇ ਫੌਗਿੰਗ ਕਰਵਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਇੰਜੀਨੀਅਰਿੰਗ ਸਟਾਫ ਨੂੰ ਨੁਕਸਾਨੀਆਂ ਗਈਆਂ ਜਨਤਕ ਜਾਇਦਾਦਾਂ ਅਤੇ ਨਿੱਜੀ ਜਾਇਦਾਦਾਂ, ਜਿਸ ਵਿੱਚ ਮਕਾਨ, ਦੁਕਾਨਾਂ ਅਤੇ ਹੋਰ ਢਾਂਚੇ ਸ਼ਾਮਲ ਹਨ, ਦਾ ਤੁਰੰਤ ਸਰਵੇਖਣ ਕਰਨ ਦਾ ਵੀ ਸੱਦਾ ਦਿੱਤਾ। 

ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਰਵੇਖਣ ਰਿਪੋਰਟ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਜਾਵੇ ਤਾਂ ਜੋ ਢੁਕਵੀਂ ਰਾਹਤ ਅਤੇ ਮੁਆਵਜ਼ੇ ਲਈ ਸੂਬਾ ਸਰਕਾਰ ਨੂੰ ਅੱਗੇ ਭੇਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਸਕੀਮਾਂ, ਸਟਰੀਟ ਲਾਈਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਜਾਂ ਖੱਡੇ ਭਰਨ ਦਾ ਕੰਮ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਤਰਜੀਹ ਦੇ ਅਧਾਰ 'ਤੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਨ, ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਹਰੇਕ ਕੰਮ ਲਈ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ।  

ਪਾਰਦਰਸ਼ਤਾ 'ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਜਨਤਕ ਫੰਡਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਥਾਨਕ ਸੰਸਥਾਵਾਂ ਨੂੰ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਵਿੱਚ ਲੋਕਾਂ ਦੀ ਭਾਈਵਾਲੀ ਨੂੰ ਲਾਮਬੰਦ ਕਰਨ ਲਈ ਸਥਾਨਕ ਯੂਥ ਕਲੱਬਾਂ, ਐਨ.ਜੀ.ਓ. ਅਤੇ ਸਮਾਜਿਕ ਸੰਗਠਨਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਤ ਅਤੇ ਪੁਨਰਵਾਸ ਗਤੀਵਿਧੀਆਂ ਦੇ ਤਾਲਮੇਲ ਵਿੱਚ ਸਹਾਇਤਾ ਲਈ ਵੱਖ-ਵੱਖ ਸ਼ਹਿਰੀ ਜ਼ੋਨਾਂ, ਖਾਸ ਕਰਕੇ ਵੱਡੇ ਕਸਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਚਾਰ ਅਤੇ ਸਹਾਇਤਾ ਲਈ ਇਨ੍ਹਾਂ ਨੋਡਲ ਅਫਸਰਾਂ ਦੇ ਨਾਮ ਅਤੇ ਸੰਪਰਕ ਨੰਬਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ। 

ਭਗਵੰਤ ਸਿੰਘ ਮਾਨ ਨੇ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਰਿਪੋਰਟਿੰਗ ਅਤੇ ਤਸਦੀਕ ਵਿੱਚ ਸਹਾਇਤਾ ਲਈ ਪੈਸਕੋ ਦੇ ਸਾਬਕਾ ਸੈਨਿਕਾਂ ਨੂੰ ਸ਼ਾਮਲ ਕਰਨ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਸਬੰਧਤ ਨਗਰ ਨਿਗਮਾਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ ਲਈ ਜਵਾਬਦੇਹ ਬਣਾਇਆ ਜਾਵੇਗਾ। 

ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਆਪਣੇ ਜ਼ਿਲ੍ਹਿਆਂ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਗਏ ਨੁਕਸਾਨ ਦੀ ਰਿਪੋਰਟਿੰਗ ਅਤੇ ਮੁੜ ਵਸੇਬੇ ਦੇ ਕਾਰਜਾਂ ਦੀ ਨਿਗਰਾਨੀ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯਤਨਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।      

    

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Ravjot Singh , KAP Sinha , Chief Secretary Punjab , Kulwant Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD