ਸ੍ਰੀ ਰਾਮ ਲੀਲਾ ਕਲੱਬ (ਰਜਿ.) ਦੁਸਹਿਰਾ ਗਰਾਊਂਡ ਖਰੜ ਵੱਲੋਂ ਕੀਤੇ ਜਾ ਰਹੇ ਰਾਮਲੀਲਾ ਮੰਚਨ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਖਰੜ ਮੈਡਮ ਅੰਜੂ ਚੰਦਰ ਤੇ ਉਹਨਾਂ ਦੇ ਪਤੀ ਏਪੀਜੇ ਪਬਲਿਕ ਸਕੂਲ ਦੇ ਪ੍ਰਿੰਸੀਪਲ ਜਸਬੀਰ ਚੰਦਰ ਵੱਲੋਂ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨਾਂ ਰਾਮ ਲੀਲਾ ਦੇਖਣ ਆਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਤੁਸੀਂ ਬਹੁਤ ਭਾਗਾਂ ਵਾਲੇ ਹਨ ਜੋ ਦੇਰ ਰਾਤ ਤੱਕ ਸ੍ਰੀ ਰਾਮ ਲੀਲਾ ਦੇਖਣ ਲਈ ਆਉਂਦੇ ਹਨ।
ਭਗਵਾਨ ਰਾਮ ਦੇ ਜੀਵਨ ਤੋਂ ਸਾਨੂੰ ਬਹੁਤ ਵੱਡੀ ਸਿੱਖਿਆ ਮਿਲਦੀ ਹੈ। ਰਿਸ਼ਤਿਆਂ ਦੀ ਪਵਿੱਤਰਤਾ ਦੇ ਨਾਲ ਨਾਲ ਕਿਵੇਂ ਰਾਮ ਰਾਮ ਜਪਦੇ ਪੱਥਰ ਵੀ ਤਰ ਗਏ ਹਨ। ਉਹਨਾਂ ਵੱਲੋਂ ਕਲੱਬ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਕਲੱਬ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਰਾਮ ਲੀਲਾ ਕਲੱਬ ਦੇ ਪ੍ਰਧਾਨ ਹੇਮੰਤ ਸ਼ਰਮਾ, ਪ੍ਰਿੰਸੀਪਲ ਜਤਿੰਦਰ ਕੁਮਾਰ ਗੁਪਤਾ,ਜੁਝਾਰ ਸਿੰਘ ਲੌਂਗੀਆ, ਹਰਸ ਸਰਨਾ, ਪ੍ਰੇਮ ਪ੍ਰਕਾਸ਼ ਸ਼ਰਮਾ, ਪ੍ਰਦੀਪ ਕੁਮਾਰ ਬਿੱਟੂ, ਕਾਲਾ ਸਿੰਘ ਸੈਣੀ, ਵਿਨੋਦ ਕੁਮਾਰ ਤੇ ਸਮੂਹ ਕਲੱਬ ਮੈਂਬਰ ਹਾਜ਼ਰ ਸਨ।