Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਵੈ-ਨਿਰਭਰ ਭਾਰਤ-ਸਵੈ-ਨਿਰਭਰ ਹਰਿਆਣਾ ਦੀ ਪਰਿਕਲਪਨਾ ਨੂੰ ਸਾਕਾਰ ਕਰੇਗੀ ਨਵੀਂ ਜੀਐਸਟੀ ਵਿਵਸਥਾਂ

ਨਵੀਂ ਜੀਐਸਟੀ ਵਿਵਸਥਾ ਨਾਲ ਗਰੀਬ, ਮੱਧ ਵਰਗ, ਨੌਜੁਆਨਾਂ, ਕਿਸਾਨਾਂ, ਵਿਆਪਾਰਿਆਂ ਸਮੇਤ ਸਾਰੇ ਵਰਗਾਂ ਨੂੰ ਮਿਲੇਗਾ ਲਾਭ

Krishan Lal Panwar, Haryana, Bharatiya Janata Party, BJP, BJP Haryana, Jind

Web Admin

Web Admin

5 Dariya News

ਜੀਂਦ , 23 Sep 2025

Last updated on: Sep 27, 2025, 11:10 IST

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜੀਐੈਸਟੀ 'ਤੇ ਕਟੌਤੀ ਲਾਗੂ ਕਰਕੇ ਇੱਕ ਨਵਾਂ ਆਯਾਮ ਸਥਾਪਿਤ ਕੀਤਾ ਹੈ। ਇਸ ਵਿਵਸਥਾ ਨਾਲ ਸਵੈ-ਨਿਰਭਰ ਭਾਰਤ ਅਤੇ ਸਵੈ-ਨਿਰਭਰ ਹਰਿਆਣਾ ਦੀ ਪਰਿਕਲਪਨਾ ਸਾਕਾਰ ਹੋਵੇਗੀ। ਨਵੀਂ ਜੀਐਸਟੀ ਵਿਵਸਥਾ ਨਾਲ ਗਰੀਬ, ਮੱਧ ਵਰਗ, ਨੌਜੁਆਨਾਂ, ਕਿਸਾਨਾਂ, ਵਿਆਪਾਰਿਆਂ ਸਮੇਤ ਸਾਰੇ ਵਰਗਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਤਿਉਹਾਰਾਂ ਦੇ ਸੀਜਨ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀਐੈਸਟੀ 'ਤੇ ਕਟੌਤੀ ਲਾਗੂ ਕਰ ਦੇਸ਼ਵਾਸਿਆਂ ਨੂੰ ਤੋਹਫਾ ਦਿੱਤਾ ਹੈ।

ਸ੍ਰੀ ਪੰਵਾਰ ਮੰਗਲਵਾਰ ਨੂੰ ਜੀਂਦ ਵਿੱਚ ਨੇਕਸਟ ਜਨਰੇਸ਼ਨ ਜੀਐਸਟੀ ਰਿਫਾਰਮਸ ਅਤੇ ਜੀਐਸਟੀ ਬਚਤ ਉਤਸਵ ਬਾਰੇ ਪ੍ਰੈਸ ਕਾਂਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਤੋਂ ਬਾਅਦ ਕੈਬੀਨੇਟ ਮੰਤਰੀ ਨੇ ਸਥਾਨਕ ਹੀਰੋ ਏਜੰਸੀ , ਮਹਿੰਦ੍ਰਾ, ਬਜਾਜ ਅਤੇ ਸਵਰਾਜ ਏਜੰਸਿਆਂ ਵਿੱਚ ਜਾ ਕੇ ਵਾਹਨ ਖਰੀਦ ਰਹੇ ਗ੍ਰਾਹਕਾਂ ਨਾਲ ਗੱਲਬਾਤ ਕੀਤੀ। ਗ੍ਰਾਹਕਾਂ ਨਾਲ ਗੱਲਬਾਤ ਕਰਕੇ ਪਤਾ ਲੱਗਾ ਕਿ ਨਵੀਂ ਜੀਐਸਟੀ ਤੋਂ ਉਨ੍ਹਾਂ ਨੂੰ ਲੱਖਾਂ ਦੀ ਬਚਤ ਹੋਈ ਹੈ ਜਿਸ ਨਾਲ ਆਮਜਨ ਨੂੰ ਰਾਹਤ ਮਿਲੀ ਹੈ।

ਉਨ੍ਹਾਂ ਨੇ ਸਾਰਿਆਂ ਨੂੰ ਨਵਰਾਤਾਂ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਨਾਂਹ ਨਵਰਾਤਾਂ ਵਿੱਚ ਦੇਸ਼ ਸਵੈ-ਨਿਰਭਰ ਭਾਰਤ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਵੱਧ ਰਿਹਾ ਹੈ। ਆਉਣ ਵਾਲੀ ਪੀਢੀ ਲਈ ਜੀਐਸਟੀ ਦੀ ਨਵੀਂ ਵਿਵਸਥਾ ਲਾਗੂ ਹੋ ਗਈ ਹੈ। ਇਹ ਸਭ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਕੁਸ਼ਲ ਪ੍ਰਧਾਨਗੀ ਅਤੇ ਸੂਬੇ ਦੇ ਯਤਨਾਂ ਦਾ ਨਤੀਜਾ ਹੈ। ਹਰਿਆਣਾ ਖੇਤੀ ਪ੍ਰਧਾਨ ਸੂਬਾ ਹੈ ਜੀਐਸਟੀ ਪਰਿਸ਼ਦ ਨੇ ਮੌਜ਼ੂਦਾ ਸੁਧਾਰਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਦੋਹਾਂ ਦਾ ਖਿਆਲ ਰੱਖਿਆ ਹੈ। 

ਖੇਤੀਬਾੜੀ ਉਪਕਰਨਾ 'ਤੇ ਜੀਐਸਟੀ ਦੀ ਦਰਾਂ ਘੱਟ ਕਰ ਦਿੱਤੀ ਗਈ ਹੈ। ਪੈਕੇਟ ਦੁੱਧ, ਪਨੀਰ 'ਤੇ ਜੀਐਸਟੀ ਜੀਰੋ ਕਰ ਦਿੱਤੀ ਗਈ ਹੈ ਅਤੇ ਘਿਓ, ਮੱਖਨ ਅਤੇ ਸੂਖੇ ਮੇਵਿਆਂ 'ਤੇ ਜੀਐਸਟੀ ਦਰਾਂ 12 ਤੋਂ ਘੱਟਾ ਕੇ 5 ਫੀਸਦੀ ਕਰ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਟ੍ਰੈਕਟਰ ਅਤੇ ਟ੍ਰੈਕਟਰ ਦੇ ਪੁਰਜਾਂ 'ਤੇ ਜੀਐਸਟੀ ਘੱਟ ਕਰ ਦਿੱਤੀ ਗਈ ਹੈ। 1800 ਸੀਸੀ ਤੋਂ ਘੱਟ ਸਮਰਥਾ ਵਾਲੇ ਟ੍ਰੈਕਟਰਾਂ ਰਜਾਂ 'ਤੇ ਜੀਐਸਟੀ ਦਰ 12 ਤੋਂ ਘੱਟਾ ਕੇ 5 ਫੀਸਦੀ ਕਰ ਦਿੱਤੀ ਗਈ ਹੈ। 

ਜਦੋਂ ਕਿ 1800 ਤੋਂ ਵੱਧ ਇੰਜਨ ਸਮਰਥਾ ਵਾਲੇ ਟ੍ਰੈਕਟਰਾਂ ਦੀ ਦਰ 28 ਤੋਂ ਘੱਟਾ ਕੇ 18 ਕਰ ਦਿੱਤੀ ਗਈ ਹੈ। ਸੀਮੇਂਟ ਵੀ 'ਤੇ ਜੀਐਸਟੀ ਦਰ  28 ਤੋਂ ਘੱਟਾ ਕੇ 18 ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੀਐਸਟੀ ਨੇ ਸਾਡੀ ਟੈਕਸ ਪ੍ਰਣਾਲੀ ਨੂੰ ਆਸਾਨ ਅਤੇ ਪਾਰਦਰਸ਼ੀ ਬਣਾ ਦਿੱਤਾ ਹੈ। ਸਾਲ 2024 -25 ਵਿੱਚ ਹਰਿਆਣਾ ਕੁਲ ਸਕਲ ਜੀਐਸਟੀ ਸੰਗ੍ਰਹਿ ਵਿੱਚ ਦੇਸ਼ ਦੇ ਪ੍ਰਮੁੱਖ ਰਾਜਾਂ ਵਿੱਚ 5ਵੇਂ ਸਥਾਨ 'ਤੇ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ, ਕੇਂਦਰੀ ਵਿਤ ਮੰਤਰੀ ਅਤੇ ਜੀਐਸਟੀ ਪਰਿਸ਼ਦ ਦੇ ਮੰਬਰਾਂ ਦਾ ਧੰਨਵਾਦ ਪ੍ਰਗਟਾਇਆ।

 

 

Tags: Krishan Lal Panwar , Haryana , Bharatiya Janata Party , BJP , BJP Haryana , Jind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD