Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਿਆਣਾ ਦੇ ਯੋਧਿਆਂ ਨੇ ਸਦਾ ਅੱਗੇ ਵੱਧ ਕੇ ਦੇਸ਼ ਦੀ ਸੇਵਾ ਕੀਤ-ਸ਼ਿਆਮ ਸਿੰਘ ਰਾਣਾ

ਹਰਿਆਣਾ ਦੀ ਧਰਤੀ ਸਦਾ ਰਹੀ ਹੈ ਵੀਰਾਂ ਦੀ ਭੂਮੀ-ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

Shyam Singh Rana, Haryana, Bharatiya Janata Party, BJP, BJP Haryana, Yamunanagar

Web Admin

Web Admin

5 Dariya News

ਯਮੁਨਾਨਗਰ , 23 Sep 2025

Last updated on: Sep 27, 2025, 11:10 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰਿਆਣਾ ਦੀ ਧਰਤੀ ਸਦਾ ਤੋਂ ਹੀ ਵੀਰਾਂ ਦੀ ਭੂਮੀ ਰਹੀ ਹੈ ਭਾਵੇਂ 1857 ਦੀ ਲੜਾਈ ਹੋਵੇ, ਕਾਰਗਿਲ ਦਾ ਯੁੱਧ ਹੋਵੇ ਜਾਂ ਫਿਰ ਦੇਸ਼ ਦੇ ਅੰਦਰ ਚੁਣੌਤੀਆਂ, ਹਰਿਆਣਾ ਦੇ ਯੋਧਿਆਂ ਨੇ ਸਦਾ ਅੱਗੇ ਵੱਧ ਕੇ ਦੇਸ਼ ਦੀ ਸੇਵਾ ਕੀਤੀ ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਇਹ ਗੱਲ ਅੱਜ ਯਮੁਨਾਨਗਰ ਵਿੱਚ ਆਯੋਜਿਤ ਸ਼ਹੀਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦੇ ਹੋਏ ਕਹੀ। ਇਸ ਮੌਕੇ 'ਤੇ ਉਨ੍ਹਾਂ ਨੇ ਅਮਰ ਸ਼ਹੀਦ ਰਾਓ ਤੁਲਾਰਾਮ ਦੀ ਮੂਰਤੀ 'ਤੇ ਫੁੱਲ ਚੜਾਏ ਅਤੇ ਸ਼ਹੀਦਾਂ ਦੀ ਯਾਦ ਵਿੱਚ ਪੌਧਾਰੋਪਣ ਕੀਤਾ।

ਉਨ੍ਹਾਂ ਨੇ ਕਿਹਾ ਕਿ ਸਾਡੇ ਸੈਨਿਕ ਅਤੇ ਅਰਧਸੈਨਿਕ ਬਲਾਂ ਦੇ ਜਵਾਨ ਨਾ ਸਿਰਫ਼ ਸੀਮਾਵਾਂ 'ਤੇ ਲੜਦੇ ਹਨ ਸਗੋਂ ਮੁਸ਼ਕਲਾਂ, ਅੱਤਵਾਦੀ ਹਮਲਿਆਂ ਅਤੇ ਹੋਰ ਸੰਕਟ ਦੇ ਸਮੇ ਦੇਸ਼ਵਾਸਿਆਂ ਲਈ ਢਾਲ ਬਣ ਕੇ ਖੜੇ ਰਹਿੰਦੇ ਹਨ, ਉਨ੍ਹਾਂ ਦਾ ਬਲਿਦਾਨ, ਅਨੁਸ਼ਾਸਨ ਅਤੇ ਤਿਆਗ ਸਾਡੇ ਸਾਰਿਆਂ ਲਈ ਪੇ੍ਰਰਣਾ ਦਾ ਸਰੋਤ ਹੈ। ਅਸੀ ਉਨ੍ਹਾਂ ਦੇ ਪਰਿਜਨਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹਾਂ।

ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਾਡੇ ਸੈਨਿਕਾਂ ਅਤੇ ਅਰਧਸੈਨਿਕਾਂ ਦੇ ਪਰਿਜਨਾਂ ਨੂੰ 2014 ਤੋਂ ਹੁਣ ਤੱਕ ਕੁੱਲ 418 ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪ੍ਰਦਾਨ ਕੀਤੀ ਗਈ ਹੈ। ਹਰਿਆਣਾ ਸਰਕਾਰ ਵੱਨੋਂ ਯੁੱਧ ਵਿੱਚ ਸ਼ਹੀਦ ਹੋਣ 'ਤੇ ਸੈਨਿਕ ਅਤੇ ਅਰਧਸੈਨਿਕ ਬਲਾਂ ਦੇ ਕਰਮਚਾਰੀਆਂ ਲਈ ਅਨੁਗ੍ਰਹਿ ਰਕਮ ਨੂੰ 50 ਲੱਖ ਤੋਂ ਵਧਾ ਕੇ 1 ਕਰੋੜ ਕਰ ਦਿੱਤਾ ਗਿਆ ਹੈ। 

ਹਰਿਆਣਾ ਸਰਕਾਰ ਵੱਲੋਂ ਯੂੱਧ ਵਿੱਚ ਸ਼ਹੀਦ ਹੋਣ ਦੀ ਸਥਿਤੀ ਵਿੱਚ ਅਗਨੀਵੀਰਾਂ ਲਈ ਅਨੁਗ੍ਰਹਿ ਰਕਮ 1 ਕਰੋੜ ਕੀਤੀ ਗਈ ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਅਸੀ ਆਪਣੇ ਬਹਾਦਰ ਜਵਾਨਾਂ ਧੰਨਵਾਦ ਕਰੀਏ ਜਿਨ੍ਹਾਂ ਨੇ ਹਿੱਮਤ, ਸਨਮਾਨ ਅਤੇ ਅਨੁਸ਼ਾਸਨ ਨਾਲ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਬਲਿਦਾਨ ਸਾਡੇ ਦੇਸ਼ ਦੀ ਸ਼ਾਂਤੀ ਅਤੇ ਤਰੱਕੀ ਦੀ ਨੀਂਵ ਹੈ। 

ਅੱਜ ਅਸੀ 1857 ਦੇ ਪਹਿਲੇ ਸੁਤੰਤਰਤਾ ਲੜਾਈ ਦੇ ਨਾਇਕ ਰਾਓ ਤੁਲਾਰਾਮ ਜੀ ਦੀ ਯਾਦ ਵਿੱਚ ਹਰਿਆਣਾ ਵੀਰ ਸ਼ਹੀਦੀ ਦਿਵਸ ਮਨਾ ਰਹੇ ਹਾਂ ਜੋ ਰੇਵਾੜੀ ਰਿਯਾਸਤ ਸਨ।ਇਸ ਪੋ੍ਰਗਰਾਮ ਵਿੱਚ ਹਰਿਆਣਾ ਦੇ 7 ਜ਼ਿਲ੍ਹਿਆਂ ਪੰਚਕੂਲਾ, ਅੰਬਾਲਾ,ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ ਦੇ ਸੈਨਿਕ ਅਤੇ ਅਰਧਸੈਨਿਕ ਬਲਾਂ ਦੇ ਜਵਾਨ ਸ਼ਾਮਲ ਹੋਏ। ਕੈਬੀਨੇਟ ਮੰਤਰੀ ਨੇ ਪ੍ਰੋਗਰਾਮ ਦੇ ਆਯੋਜਨ ਲਈ ਡੀਏਵੀ ਗਲਸ ਕਾਲੇਜ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

 

Tags: Shyam Singh Rana , Haryana , Bharatiya Janata Party , BJP , BJP Haryana , Yamunanagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD