Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਹਾਨਾਇਕ ਰਾਓ ਤੁਲਾਰਾਮ ਜਿਹੇ ਸੇਨਾਨੀ ਸਾਡੇ ਪ੍ਰੇਰਣਾ ਸਰੋਤ-ਰਾਓ ਇੰਦਰਜੀਤ ਸਿੰਘ

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਵੀਰ ਸ਼ਹੀਦਾਂ ਨੂੰ ਕੀਤਾ ਨਮਨ

Arti Singh Rao, Haryana, Bharatiya Janata Party, BJP, BJP Haryana, Rewari, Rao Inderjit Singh, Rao Inderjeet Singh

Web Admin

Web Admin

5 Dariya News

ਰੇਵਾੜੀ , 23 Sep 2025

Last updated on: Sep 27, 2025, 11:14 IST

ਹਰਿਆਣਾ ਵੀਰ ਅਤੇ ਸ਼ਹੀਦਪ ਦਿਵਸ ਦੇ ਮੌਕੇ 'ਤੇ ਮੰਗਲਵਾਰ ਨੂੰ ਰੇਵਾੜੀ ਜ਼ਿਲ੍ਹੇ ਵਿੱਚ ਅਮਰ ਸ਼ਹੀਦਾਂ ਦੇ ਸਮਾਰਕ ਸਥਲਾਂ 'ਤੇ ਮਾਣਯੋਗ ਲੋਕਾਂ ਨੇ ਮਹਾਨ ਵੀਰਾਂ ਨੂੰ ਨਮਨ ਕੀਤਾ। ਸ਼ਹਿਰ ਦੇ ਅਮਰ ਸ਼ਹੀਦ ਰਾਓ ਤੁਲਾਰਾਮ  ਚੌਕ ਅਤੇ ਰਾਓ ਤੁਲਾਰਾਮ ਸ਼ਹੀਦ ਸਮਾਰਕ ਪਾਰਕ ਵਿੱਚ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ, ਹਰਿਆਣਾ ਸਰਕਾਰ ਵਿੱਚ ਸਿਹਤ ਅਤੇ ਆਯੁਸ਼ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਰੇਵਾੜੀ ਦੇ ਵਿਧਾਇਕ ਲੱਛਮਣ ਸਿੰਘ ਯਾਦਵ, ਬਾਵਲ ਦੇ ਵਿਧਾਇਕ ਡਾ. ਕ੍ਰਿਸ਼ਣ ਕੁਮਾਰ, ਕੋਸਲੀ ਦੇ ਵਿਧਾਇਕ ਅਨਿਲ ਯਾਦਵ, ਪਟੌਦੀ ਦੀ ਵਿਧਾਇਕ ਬਿਮਲਾ ਚੌਧਰੀ ਅਤੇ ਭਾਜਪਾ ਜ਼ਿਲ੍ਹਾਂ ਪ੍ਰਧਾਨ ਵੰਦਨਾ ਪੋਪਲੀ ਨੇ ਮਹਾਨ ਸੁਤੰਤਰਤਾ ਸੇਨਾਨੀ ਰਾਓ ਤੁਲਾਰਾਮ ਦੀ ਮੂਰਤੀ 'ਤੇ ਫੁੱਲਾਂ ਦੀ ਮਾਲਾ ਅਤੇ ਪੁਸ਼ਪਚੱਕਰ ਨਾਲ ਸ਼ਰਧਾਂਜਲੀ ਦਿੱਤੀ।

ਇਸ ਮੌਕੇ 'ਤੇ ਅਮਰ ਸ਼ਹੀਦ ਰਾਓ ਤੁਲਾਰਾਮ ਦੀ ਮੂਰਤੀ 'ਤੇ ਫੁੱਲਾਂ ਦੀ ਮਾਲਾ ਚੜਾਨ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਅਮਰ ਸ਼ਹੀਦ ਰਾਓ ਤੁਲਾਰਾਮ ਜਿਹੇ ਮਹਾਨਾਇਕ ਸਾਡੇ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਕਿਹਾ ਕਿ ਆਜਾਦੀ ਦੇ ਮਹਾਨਾਇਕ, ਵੀਰ ਸਪੂਤ ਅਤੇ ਸੁਤੰਤਰਤਾ ਸੇਨਾਨੀ, ਜੋ ਕੌਮ ਪ੍ਰੇਮ ਨਾਲ ਭਰੇ ਦੇਸ਼ 'ਤੇ ਕੁਰਬਾਨ ਹੋਏ ਭਾਰਤੀ ਸ਼ੂਰਵੀਰਾਂ ਦੀ ਅਮੁੱਲ ਵਿਰਾਸਤ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਆਜਾਦੀ ਤੋਂ ਲੈ ਕੇ ਅੱਜ ਤੱਕ ਦੇਸ਼ ਲਈ ਜੀਣ ਵਾਲੇ ਸਾਡੇ ਵੀਰ ਜਵਾਨ ਭਾਰਤ ਦੀ ਆਨ-ਬਾਨ-ਸ਼ਾਨ ਹਨ।

ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਕੌਮ ਰੱਖਿਆ ਵਿੱਚ ਆਪਣੇ ਆਪ ਨੂੰ ਦਿਨ-ਰਾਤ ਕੁਰਬਾਨ ਕਰਨ ਵਾਲੇ ਵੀਰ ਯੋਧਾਵਾਂ ਦੇ ਬਲਿਦਾਨ ਨਾਲ ਦੇਸ਼ ਹਮੇਸ਼ਾ ਪ੍ਰੇਰਣਾ ਲੈਂਦਾ ਰਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਲਈ ਬੜੀ ਮਾਣ ਦੀ ਗੱਲ ਹੈ ਕਿ ਸੁਤੰਤਰਤਾ ਦੇ ਸਮੇ ਅੰਗੇ੍ਰਜਾਂ ਵਿਰੁਧ ਆਵਾਜ ਬੁਲੰਦ ਕਰਦੇ ਹੋਏ ਆਜਾਦੀ ਦਿਲਵਾਉਣ ਵਿੱਚ ਅਤੇ ਆਜਾਦੀ ਤੋ ਬਾਅਦ ਦੇਸ਼ ਦੀ ਸੀਮਾਵਾਂ 'ਤੇ ਸਜਗ ਪ੍ਰਹਿਰੀ ਵੱਜੋਂ ਸਾਡੇ ਰਣਬਾਂਕੁਰਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਪ੍ਰੇਮ ਦਾ ਸੰਦੇਸ਼ ਦਿੱਤਾ  ਜੋ ਯੁਵਾਸ਼ਕਤੀ ਲਈ ਪ੍ਰੇਰਣਾਦਾਇਕ ਹੈ।

ਰਾਓ ਤੁਲਾਰਾਮ ਜਿਹੇ ਮਹਾਨਾਇਕ ਸਾਡੀ ਕੌਮ ਦਾ ਮਾਣ-ਆਰਤੀ ਸਿੰਘ ਰਾਓ

ਹਰਿਆਣਾ ਸਰਕਾਰ ਵਿੱਚ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਹਰਿਆਣਾ ਵੀਰ  ਅਤੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਮਹਾਨ ਸੁਤੰਤਰਤਾ ਸੇਨਾਨੀ ਰਾਓ ਤੁਲਾਰਾਮ ਦੀ ਮੂਰਤੀ ਸਾਹਮਣੇ ਨਮਨ ਕਰਦੇ ਹੋਏ ਕਿਹਾ ਕਿ ਅਰਮ ਸ਼ਹੀਦ ਰਾਓ ਤੁਲਾਰਾਮ ਨਾ ਸਿਰਫ਼ ਖੇਤਰ ਸਗੋਂ ਪੂਰੇ ਦੇਸ਼ ਦਾ ਮਾਣ ਹੈ। ਉਨਾਂ੍ਹ ਨੇ ਕਿਹਾ ਕਿ ਅਜਿਹੇ ਮਹਾਨ ਵੀਰਾਂ ਦੇ ਵਿਖਾਏ ਰਸਤੇ 'ਤੇ ਚਲਦੇ ਹੋਏ ਕੇਂਦਰ ਅਤੇ ਸੂਬਾ ਸਰਕਾਰ ਲਗਾਤਾਰ ਵਿਕਾਸ ਅਤੇ ਜਨਸੇਵਾ ਲਈ ਇੱਕਜੁਟ ਹੋਕੇ ਅੱਗੇ ਵੱਧ ਰਹੀ ਹੈ।

ਕੁਮਾਰੀ ਆਰਤੀ ਸਿੰਘ ਰਾਓ ਨੇ ਇਹ ਵੀ ਕਿਹਾ ਕਿ ਇਹ ਮਾਣ ਦਾ ਵਿਸ਼ਾ ਹੈ ਕਿ ਦੇਸ਼ ਨੂੰ ਆਜਾਦੀ ਪਾਉਣ ਵਿੱਚ ਸਾਡੇ ਵੀਰ ਸੁਤੰਤਰਤਾ ਸੇਨਾਨਿਆਂ ਦਾ ਯੋਗਦਾਨ ਰਿਹਾ ਅਤੇ ਆਜਾਦੀ ਨੂੰ ਬਣਾਏ ਰੱਖਣ ਵਿੱਚ ਵੀ ਦੇਸ਼ ਦੇ ਵੀਰ ਬਾਂਕੁਰਾਂ ਦਾ ਅਤੁਲਨੀਅ ਯੋਗਦਾਨ ਰਿਹਾ ਹੈ। ਦੇਸ਼ ਦੀ ਸੇਨਾਵਾਂ ਵਿੱਚ ਹਰ ਦਸਵਾਂ ਸੈਨਿਕ ਹਰਿਆਣਾ ਤੋਂ ਹੈ ਅਤੇ ਰੇਵਾੜੀ ਜ਼ਿਲ੍ਹੇ ਦੇ ਸੈਨਿਕਾਂ ਦੀ ਹਿੱਸੇਦਾਰੀ ਸਭ ਤੋਂ ਵੱਧ ਹੈ। ਇਸ ਮੌਕੇ 'ਤੇ ਵਿਧਾਇਕ ਲੱਛਮਣ ਸਿੰਘ ਯਾਦਵ, ਬਾਵਲ ਦੇ ਵਿਧਾਇਕ ਡਾ. ਕ੍ਰਿਸ਼ਣ ਕੁਮਾਰ, ਕੋਸਲੀ ਦੇ ਵਿਧਾਇਕ ਅਨਿਲ ਯਾਦਵ ਅਤੇ  ਪਟੌਦੀ ਦੀ ਵਿਧਾਇਕ ਬਿਮਲਾ ਚੌਧਰੀ ਨੇ ਵੀਰ ਸ਼ਹੀਦਾਂ ਦੇ ਮਾਣਯੋਗ ਇਤਿਹਾਸ ਨੂੰ ਯਾਦ ਕਰਦੇ ਹੋਏ ਯੁਵਾ ਪੀਢੀ ਨੂੰ ਕੌਮ ਹੱਕ ਵਿੱਚ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।

 

Tags: Arti Singh Rao , Haryana , Bharatiya Janata Party , BJP , BJP Haryana , Rewari , Rao Inderjit Singh , Rao Inderjeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD