Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਾ. ਹਿਮਾਂਸ਼ੂ ਅਗਰਵਾਲ ਤੇ ਸੰਦੀਪ ਰਿਸ਼ੀ ਵੱਲੋਂ ਸ਼ਹਿਰ ’ਚ ਬਾਰਿਸ਼ ਕਾਰਨ ਨੁਕਸਾਨੀਆਂ ਸੜਕਾਂ ਦਾ ਨਿਰੀਖਣ

ਲੋਕਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਦੀ ਜਲਦ ਮੁਰੰਮਤ ਤੇ ਮੁਕੰਮਲ ਕਰਨ ਦੇ ਨਿਰਦੇਸ਼

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Sandeep Rishi

5 Dariya News

5 Dariya News

5 Dariya News

ਜਲੰਧਰ , 26 Sep 2025

Last updated on: Sep 27, 2025, 11:53 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ੁੱਕਰਵਾਰ ਨੂੰ ਹਾਲ ਹੀ ਵਿੱਚ ਮਾਨਸੂਨ ਸੀਜ਼ਨ ਦੌਰਾਨ ਲਗਾਤਾਰ ਬਾਰਿਸ਼ ਕਾਰਨ ਨੁਕਸਾਨੀਆਂ ਸੜਕਾਂ ਦਾ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ਵਿੱਚ ਨੁਕਸਾਨੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਮੁਰੰਮਤ ਲਈ ਸਮੇਂ ਸਿਰ ਢੁੱਕਵੇਂ ਉਪਾਅ ਕੀਤੇ ਜਾ ਸਕਣ। 

ਉਨ੍ਹਾਂ ਅੱਗੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਨਗਰ ਨਿਗਮ ਜਲੰਧਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਯਾਤਰੀਆਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਵਾਲੇ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨੁਕਸਾਨੀਆਂ ਸੜਕਾਂ ਕਾਰਨ ਲੋਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੰਮਾ ਪਿੰਡ-ਜੰਡੂ ਸਿੰਘਾ ਸੜਕੀ ਪ੍ਰਾਜੈਕਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸੜਕ ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਬਹੁਤ ਮਹੱਤਵਪੂਰਣ ਹੈ ਅਤੇ ਇਸ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਸੜਕੀ ਬੁਨਿਆਦੀ ਢਾਂਚੇ ਨੂੰ ਤੇਜ਼ੀ ਨਾਲ ਬਹਾਲ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਰੋਸਾ ਦਿੱਤਾ ਕਿ ਸਾਰੀਆਂ ਮੁਰੰਮਤ ਅਤੇ ਨਿਰਮਾਣ ਗਤੀਵਿਧੀਆਂ ਦੀ ਪ੍ਰਗਤੀ 'ਤੇ ਨਜ਼ਰ ਰੱਖਣ ਲਈ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Sandeep Rishi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD