Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸ਼ੇਖੇ ਪਿੰਡ ਦਾ ਮਾਡਲ ਮੁੜ ਵਸੇਬਾ ਕੇਂਦਰ ਬਣਕੇ ਤਿਆਰ, ਜਲਦੀ ਹੋਵੇਗਾ ਉਦਘਟਨ

ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 26 Sep 2025

Last updated on: Sep 27, 2025, 12:21 IST

ਸ਼ੇਖੇ ਪਿੰਡ ਵਿਖੇ ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਜਲਦੀ ਹੀ ਇਸਦਾ ਉਦਘਟਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਮੁੜ ਵਸੇਬਾ ਕੇਂਦਰ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ। ਡਾ. ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡ ਸ਼ੇਖੇ ਵਿਖੇ ਅਤਿ-ਆਧੁਨਿਕ ਮੁੜ ਵਸੇਬਾ ਕੇਂਦਰ ਤਿਆਰ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੰਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਇਥੇ ਜਿੰਮ ਅਤੇ ਲਾਇਬ੍ਰੇਰੀ ਦੀ ਸਹੂਲਤ ਤੋਂ ਇਲਾਵਾ ਕੁਕਿੰਗ ਕਲਾਸਾਂ, ਫੁੱਟਬਾਲ ਬਣਾਉਣ ਦੀ ਟ੍ਰੇਨਿੰਗ, ਕ੍ਰਿਕਟ ਬਾਲ ਬਣਾਉਣ ਦੀ ਟ੍ਰੇਨਿੰਗ, ਗਾਰਡਨਿੰਗ, ਮੋਬਾਈਲ ਰਿਪੇਅਰ ਅਤੇ ਇਲੈਕਟਰਿਕ ਰਿਪੇਅਰ ਦੇ ਕੋਰਸ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। 

ਡਾ. ਅਗਰਵਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਸਹੂਲਤਾਂ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਦੀ ਮੁੜ ਵਸੇਬਾ ਪ੍ਰਕਿਰਿਆ ਮੁਕੰਮਲ ਕਰਨਾ, ਉਪਰੰਤ ਸਮਾਜ ਵਿੱਚ ਸਮਾਜਿਕ ਤੰਦਾਂ ਮਜ਼ਬੂਤ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਇੱਕ ਹੋਰ ਮਹੱਤਵਪੂਰਣ ਮੀਲ ਪੱਥਰ ਸਾਬਤ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਜਲੰਧਰ ਪ੍ਰਸ਼ਾਸਨ ਦੀ ਸਮਾਜ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਅਤੇ ਨਸ਼ੇ ਦੇ ਜਾਲ ਵਿੱਚ ਫਸੇ ਲੋਕਾਂ ਦਾ ਸਹੀ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੇਂਦਰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਰਹੇ ਵਿਅਕਤੀਆਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਏਗਾ ਅਤੇ ਇਹ ਯਕੀਨੀ ਬਣਾਏਗਾ ਕਿ ਉਹ ਸਮਾਜ ਵਿੱਚ ਸਨਮਾਨ ਨਾਲ ਜੁੜ ਸਕਣ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD