Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵਜੋਤ ਕੌਰ ਅਤੇ ਭਾਗੀਰਥ ਸਿੰਘ ਮੀਨਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ 'ਚ

ਰਹਿੰਦ ਖੂੰਹਦ ਨੂੰ ਖੇਤਾਂ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਕੀਤਾ ਜਾਵੇ ਵਾਧਾ-ਡਿਪਟੀ ਕਮਿਸ਼ਨਰ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 26 Sep 2025

Last updated on: Sep 27, 2025, 13:06 IST

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।

ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। 

ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉਤੇ ਦਿੱਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਧੂੰਏ ਨਾਲ ਜਿੱਥੇ ਬੱਚਿਆਂ ਅਤੇ ਬਜ਼ੁਰਗਾਂ ਵਿਚ ਸਾਹ ਦੀਆਂ ਬਿਮਾਰੀਆਂ ਫੈਲਣ ਦਾ ਡਰ ਹੁੰਦਾ ਹੈ ਉਥੇ ਹੀ ਸੜ੍ਹਕਾਂ ਉਤੇ ਘੱਟ ਦਿਖਣ ਨਾਲ ਸੜ੍ਹਕੀ ਹਾਦਸਿਆਂ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।ਇਸ ਮੌਕੇ ਬੇਲਰ ਮਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਪਰਾਲੀ ਪ੍ਰਬੰਧਨ ਸਬੰਧੀ ਸੁਝਾਅ ਲਏ ਅਤੇ ਇਸ ਵਿਚ ਕਿਸਾਨਾਂ ਦਾ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਕਿਹਾ। 

ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਜੋ ਪਿਛਲੇ ਸਾਲ ਪਰਾਲੀ ਪ੍ਰਬੰਧਨ ਸਬੰਧੀ ਕੋਈ ਵੀ ਸਮੱਸਿਆ ਆਈ ਸੀ ਉਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਇਹ ਅਹਿਦ ਕਰਨ ਕਿ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟਰ ਡਾਇਰੈਕਟਰ (ਆਤਮਾ) ਡਾ. ਚਮਨਦੀਪ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਡਾ. ਅਮਨਦੀਪ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਪਿੰਡਾਂ ਦੇ ਕਿਸਾਨ ਮੌਜੂਦ ਸਨ।

ਖੇਤੀਬਾੜੀ ਵਿਭਾਗ ਵੱਲੋਂ ਕੱਢੇ ਡਰਾਅ ਤਹਿਤ ਪੰਜਾਬ ਸਰਕਾਰ ਦੀ ਤਰਫੋਂ ਪਿੰਡ ਅਕਲੀਆ ਦੇ ਕਿਸਾਨ ਗੁਰਦੀਪ ਸਿੰਘ ਨੂੰ ਵਿਅਕਤੀਗਤ ਤੌਰ 'ਤੇ 30 ਲੱਖ ਰੁਪਏ ਦੀ ਮਸ਼ੀਨਰੀ ਜਿਸ ਵਿਚ ਬੇਲਰ, ਰੇਕਰ, ਟਰੈਕਟਰ ਤੇ ਸੁਪਰ ਸੀਡਰ ਹਨ, ਕਿਸਾਨ ਨੂੰ ਮੁਹੱਈਆ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨ ਨਾਲ ਗੱਲਬਾਤ ਕੀਤੀ। ਕਿਸਾਨ ਨੇ ਕਿਹਾ ਕਿ ਇਹ ਮਸ਼ੀਨਰੀ ਉਸ ਵੱਲੋਂ ਆਪਣੇ ਅਤੇ ਹੋਰਨਾਂ ਕਿਸਾਨਾਂ ਦੇ ਖੇਤਾਂ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੀ ਜਾਵੇਗੀ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD