Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪਰਾਲੀ ਸਬੰਧੀ ਕਿਸਾਨਾਂ ਦੀ ਸਹਾਇਤਾ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਡੀਆਂ ਵਿੱਚ ਖੋਲੇ ਸਹਾਇਤਾ ਕੇਂਦਰ

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹੈਲਪ ਲਾਈਨ ਨੰਬਰ ਜਾਰੀ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 26 Sep 2025

Last updated on: Sep 27, 2025, 13:36 IST

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਸਾੜੇ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਵਾਸਤੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਹਰੇਕ ਮੰਡੀ ਵਿੱਚ ਕਿਸਾਨ ਸਹਾਇਤਾ ਕੇਂਦਰ ਖੋਲੇ ਗਏ ਹਨ ਜਿੱਥੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਮੁਹੱਈਆ ਕਰਾਉਣ ਵਾਸਤੇ ਸਹਾਇਤਾ ਦਿੱਤੀ ਜਾ ਰਹੀ ਹੈ। 

ਉਹ ਕਿਸਾਨ ਜੋ ਮੰਡੀ ਵਿੱਚ ਝੋਨਾ ਲੈ ਕੇ ਆ ਰਿਹਾ ਹੈ, ਨੂੰ ਹੈਲਪ ਲਾਈਨ ਡੈਸਕ ਤੋਂ ਵੀ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਹ ਸਹਾਇਤਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੋਲਿਆ ਗਿਆ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ , ਜਿਸ ਦਾ ਫੋਨ ਨੰਬਰ 0183-2220159 ਹੈ, ਨੰਬਰ ਉੱਤੇ ਫੋਨ ਕਰਕੇ ਕੋਈ ਵੀ ਕਿਸਾਨ ਪਰਾਲੀ ਪ੍ਰਬੰਧਨ ਲਈ ਸਹਾਇਤਾ ਮੰਗ ਸਕਦਾ ਹੈ। 

ਉਹਨਾਂ ਦੱਸਿਆ ਕਿ ਸਾਡੇ ਅਧਿਕਾਰੀ ਪਿੰਡ ਪੱਧਰ ਉੱਪਰ ਵੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਫਸਲ ਦੀ ਬਿਜਾਈ ਕਰਨ ਲਈ ਅਗਵਾਈ ਕਰਨ ਵਾਸਤੇ ਮੌਜੂਦ ਹਨ। ਉਹਨਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹਰੇਕ ਤਰ੍ਹਾਂ ਦੀ ਮਸ਼ੀਨਰੀ ਮੌਜੂਦ ਹੈ, ਇਸ ਲਈ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

ਉਹਨਾਂ ਅੱਜ ਇਸ ਬਾਬਤ ਪਰਾਲੀ ਸਬੰਧੀ ਬਣਾਈ ਟਾਸਕ ਫੋਰਸ ਅਤੇ ਪਿੰਡਾਂ ਦੇ ਨੰਬਰਦਾਰਾਂ ਨਾਲ ਵੀ ਇਸ ਵਿਸ਼ੇ ਉੱਤੇ ਗੱਲ ਕੀਤੀ ਅਤੇ ਉਹਨਾਂ ਤੋਂ ਵਾਤਾਵਰਨ ਨੂੰ ਬਚਾਉਣ ਲਈ ਸਹਾਇਤਾ ਮੰਗੀ। ਮੁੱਖ ਖੇਤੀਬਾੜੀ ਅਧਿਕਾਰੀ ਸ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਸੀਂ ਕਿਸਾਨਾਂ ਨਾਲ ਸੰਪਰਕ ਕਰ ਰਹੇ ਹਾਂ ਤਾਂ ਜੋ ਉਹਨਾਂ ਨੂੰ ਲੋੜ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਸਕੇ। 

ਉਹਨਾਂ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਗਾਈ ਉਹਨਾਂ ਦੇ ਖੇਤਾਂ ਵਿੱਚ ਫਸਲਾਂ ਦਾ ਝਾੜ ਲਗਾਤਾਰ ਵਧ ਰਿਹਾ ਹੈ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਇਹ ਪਹਿਲ ਕਰਕੇ ਇਸਦੇ ਹੈਰਾਨੀਜਨਕ ਨਤੀਜੇ ਵੇਖਣ। ਸਹਾਇਕ ਖੇਤੀਬਾੜੀ ਇੰਜੀਨੀਅਰ ਮਨਦੀਪ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਜ਼ਿਲ੍ਹੇ ਵਿੱਚ ਹੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ 72 ਬੇਲਰ ਅਤੇ ਪਰਾਲੀ ਇਕੱਠੀ ਕਰਨ ਲਈ 62 ਰੈਕ ਮੌਜੂਦ ਹਨ। 

ਇਸ ਤੋਂ ਇਲਾਵਾ ਖੇਤ ਵਿੱਚ ਪਰਾਲੀ ਨੂੰ ਵਾਹੁਣ ਜਾਂ ਪਰਾਲੀ ਦੇ ਨਾਲ ਹੀ ਕਣਕ ਦੀ ਬਿਜਾਈ ਕਰਨ ਲਈ 4290 ਇਨ ਸੀਟੂ ਮਸ਼ੀਨਾ ਮੌਜੂਦ ਹਨ, ਜਿਸ ਵਿੱਚ 2730 ਸੁਪਰ ਸੀਡਰ, 671 ਜੀ਼ਰੋ ਟਿਲ ਡਰਿਲ, 5 ਸਮਾਰਟ ਸੀਟਰ, 119 ਹੈਪੀ ਸੀਡਰ, 41 ਸਰਫੇਸ ਸੀਡਰ, 124 ਪਲਟਾਵੇ ਹੱਲ, 106 ਮਲਚਰ, 236 ਪੈਡੀ ਸਟਰਾਅ ਚੋਪਰ ਆਦਿ ਮਸ਼ੀਨਾਂ ਜ਼ਿਲੇ ਦੇ ਵਿੱਚ ਸਬਸਿਡੀ ਉੱਤੇ ਮੁਹਈਆ ਕਰਵਾਈਆਂ ਗਈਆਂ ਹਨ। 

ਉਹਨਾਂ ਦੱਸਿਆ ਕਿ ਇਹ ਸਾਰੀ ਮਸ਼ੀਨਰੀ ਹੁਣ ਪਰਾਲੀ ਪ੍ਰਬੰਧਨ ਲਈ ਵਰਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ ਅਮਨਜੀਤ ਸਿੰਘ, ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD