Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਾ. ਐਸ.ਐਸ. ਆਹਲੂਵਾਲੀਆ ਨੇ ਨਯਾਗਾਓਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਸਾਰੇ ਪ੍ਰੋਜੈਕਟ ਛੇਤੀ ਤੋਂ ਛੇਤੀ ਪੂਰੇ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

Dr SS Ahluwalia, Dr Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਯਾਗਾਓਂ (ਖਰੜ) , 27 Sep 2025

Last updated on: Sep 27, 2025, 16:30 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਵਿਧਾਨ ਸਭਾ ਹਲਕਾ ਖਰੜ ਦੇ ਨਯਾਗਾਓਂ ਵਿਖੇ ਬਣਾਏ ਜਾ ਰਹੇ 18.50 ਐਮਐਲਡੀ ਸਮਰੱਥਾ ਵਾਲੇ ਆਧੁਨਿਕ ਸੀਵਰੇਜ ਟਰੀਟਮੈਂਟ ਪਲਾਂਟ ਅਤੇ 4600 ਮੀਟਰ ਨਵੀਆਂ ਸੀਵਰੇਜ ਲਾਈਨਾਂ ਦੇ ਪ੍ਰੋਜੈਕਟ ਦਾ ਅੱਜ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਬੋਰਡ ਦੇ ਅਧਿਕਾਰੀਆਂ ਚੀਫ਼ ਇੰਨ ਇੰਜੀਨੀਅਰ, ਐਕਸੀਅਨ, ਜੇਈ, ਐਸਡੀਓ ਅਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਲਿਆ।

ਇਹ ਪ੍ਰੋਜੈਕਟ 35 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਨਯਾਗਾਓਂ ਅਤੇ ਇਸ ਦੇ ਨਾਲ ਲਗਦੇ ਪਿੰਡਾਂ ਨਾਡਾ, ਕਰੋਰਾਂ ਅਤੇ ਕਾਂਸਲ ਦੇ ਹਜ਼ਾਰਾਂ ਵਸਨੀਕਾਂ ਨੂੰ ਸਾਫ–ਸੁਥਰਾ ਵਾਤਾਵਰਣ, ਵਧੀਆ ਸਿਹਤ ਸਹੂਲਤਾਂ ਅਤੇ ਵਿਕਾਸ ਦੀ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ। ਇਸ ਮੌਕੇ ਡਾ. ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਇਸ ਸਾਰੇ ਪ੍ਰੋਜੈਕਟ ਨੂੰ ਛੇਤੀ ਤੋਂ ਛੇਤੀ ਉੱਚ ਮਿਆਰਾਂ ਨਾਲ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਛੇਤੀ ਤੋਂ ਛੇਤੀ ਇਥੋਂ ਦੇ ਵਸਨੀਕਾਂ ਨੂੰ ਦਿੱਤਾ ਜਾ ਸਕੇ।

ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨੀਆਂ ਅਤੇ ਉਨ੍ਹਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਲੋਕਾਂ ਨੂੰ ਸਾਫ਼ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਸਹੂਲਤਾਂ ਦੀ ਲੋੜ ਹੈ, ਸਰਕਾਰ ਉਸਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਏਗਾ, ਬਲਕਿ ਇਲਾਕੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਕੋਨੇ ਵਿੱਚ ਬੁਨਿਆਦੀ ਢਾਂਚਾ ਅਤੇ ਜਨਹਿਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। 

ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸਿਹਤਮੰਦ ਜੀਵਨ, ਸਾਫ਼ ਵਾਤਾਵਰਣ ਅਤੇ ਆਧੁਨਿਕ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ। ਡਾ. ਆਹਲੂਵਾਲੀਆ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਖੇਤਰ ਦੇ ਲੋਕਾਂ ਲਈ ਹੋਰ ਪ੍ਰੋਜੈਕਟਾਂ ਦੀ ਯੋਜਨਾ ਵੀ ਤਿਆਰ ਕਰ ਰਹੀ ਹੈ, ਜਿਵੇਂ ਕਿ ਪੀਣ ਵਾਲੇ ਪਾਣੀ ਦੀਆਂ ਨਵੀਆਂ ਯੋਜਨਾਵਾਂ, ਸੜਕਾਂ ਦੇ ਸੁਧਾਰ ਅਤੇ ਸਿੱਖਿਆ–ਸਿਹਤ ਖੇਤਰ ਵਿੱਚ ਹੋਰ ਵਿਕਾਸ।

ਇਸ ਮੌਕੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਜੈਕਟ ਖੇਤਰ ਦੀ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸ. ਮਾਨ ਦੀ ਅਗਵਾਈ ਹੇਠ ਖਰੜ ਹਲਕਾ ਅਤੇ ਸਮੁੱਚਾ ਪੰਜਾਬ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।

 

Tags: Dr SS Ahluwalia , Dr Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD