Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਾਥੀ ਹੈ ਪਿੰਦੀ; ਕਈ ਘਿਨਾਉਣੇ ਅਪਰਾਧਾਂ ਵਿੱਚ ਰਿਹਾ ਸ਼ਾਮਲ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 27 Sep 2025

Last updated on: Sep 27, 2025, 16:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਤੋਂ ਸਫ਼ਲਤਾਪੂਰਵਕ ਭਾਰਤ ਲੈ ਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜਾਣਕਾਰੀ ਅਨੁਸਾਰ ਬਟਾਲਾ ਦੇ ਹਰਸ਼ਾ ਦਾ ਰਹਿਣ ਵਾਲਾ ਪਰਮਿੰਦਰ ਸਿੰਘ ਉਰਫ਼ ਪਿੰਦੀ, ਸਿਰਫ਼ ਇੱਕ ਅਪਰਾਧੀ ਨਹੀਂ ਹੈ, ਸਗੋਂ ਇੱਕ ਖ਼ਤਰਨਾਕ ਅੱਤਵਾਦ-ਅਪਰਾਧ ਸਿੰਡੀਕੇਟ ਦਾ ਮੁੱਖ ਸੰਚਾਲਕ ਵੀ ਹੈ। ਦੱਸਣਯੋਗ ਹੈ ਕਿ ਪਿੰਦੀ ਨੂੰ ਬਟਾਲਾ ਪੁਲਿਸ ਦੀ ਟੀਮ ਯੂਏਈ ਤੋਂ ਭਾਰਤ ਲੈ ਕੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਦੀ ਅੰਤਰਰਾਸ਼ਟਰੀ ਪੱਧਰ ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਹਿਯੋਗੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੋਸ਼ੀ ਪਿੰਦੀ ਅਪਰਾਧਾਂ ਨੂੰ ਅੰਜ਼ਾਮ ਦੇਣ ਅਤੇ ਵਿੱਤੀ ਲੈਣ-ਦੇਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਦੁਆਰਾ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਸਬੰਧੀ ਬੇਨਤੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਵਿੱਚ ਸਮਰਪਿਤ ਚਾਰ ਮੈਂਬਰੀ ਟੀਮ 24 ਸਤੰਬਰ, 2025 ਨੂੰ ਯੂਏਈ ਪਹੁੰਚੀ ਅਤੇ ਵਿਦੇਸ਼ ਮੰਤਰਾਲੇ (ਐਮਈਏ) ਤੇ ਯੂਏਈ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਅਤੇ ਦੋਸ਼ੀ ਦੀ ਹਵਾਲਗੀ ਹਾਸਲ ਕੀਤੀ।

ਡੀਜੀਪੀ ਨੇ ਕਿਹਾ ਕਿ ਇਹ ਸਫਲ ਹਵਾਲਗੀ ਪੰਜਾਬ ਪੁਲਿਸ ਦੀ ਅੱਤਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦੇ ਨਾਲ-ਨਾਲ ਇਸਦੀਆਂ ਉੱਨਤ ਜਾਂਚ ਸਮਰੱਥਾਵਾਂ ਅਤੇ ਵਿਸ਼ਵਵਿਆਪੀ ਪਹੁੰਚ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਨਿਆਂ ਨੂੰ ਕਾਇਮ ਰੱਖਣ ਅਤੇ ਰਾਸ਼ਟਰੀ ਸੁਰੱਖਿਆ ਦੀ ਮਜ਼ਬੂਤੀ ਦੇ ਇਸ ਸਾਂਝੇ ਯਤਨ ਵਿੱਚ ਸਹਿਯੋਗ ਲਈ ਵਿਦੇਸ਼ ਮੰਤਰਾਲੇ, ਸੰਯੁਕਤ ਅਰਬ ਅਮੀਰਾਤ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਧੰਨਵਾਦ ਕਰਦੇ ਹਾਂ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪਿੰਦੀ ਦੁਆਰਾ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀਆਂ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਨਾਲ ਉਸਦੇ ਸਿੱਧੇ ਸਬੰਧਾਂ ਨੂੰ ਦੇਖਦੇ ਹੋਏ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬਟਾਲਾ ਪੁਲਿਸ ਦੀ ਬੇਨਤੀ 'ਤੇ ਇੰਟਰਪੋਲ ਰਾਹੀਂ ਦੋਸ਼ੀ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਪ੍ਰਕਾਸ਼ਤ ਕੀਤਾ। ਉਨ੍ਹਾਂ ਕਿਹਾ ਕਿ ਇਹ ਗਲੋਬਲ ਅਲਰਟ ਉਸਦੀਆਂ ਸਰਗਰਮੀਆਂ ਅਤੇ ਅਬੂ ਧਾਬੀ ‘ਚ ਉਸਦੀ ਲੋਕੇਸ਼ਨ ਦਾ ਪਤਾ ਲਗਾਉਣ ਵਿੱਚ ਮਹੱਤਵਪੂਰਨ ਸਾਬਤ ਹੋਇਆ।

ਐਸਐਸਪੀ ਨੇ ਕਿਹਾ ਕਿ ਪਰਮਿੰਦਰ ਪਿੰਦੀ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਅੱਤਵਾਦੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਇੱਕ ਮਜ਼ਬੂਤ, ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠਾ ਅਪਰਾਧੀ ਕਾਨੂੰਨ ਦੇ ਲੰਮੇ ਹੱਥਾਂ ਤੋਂ ਬਚ ਨਹੀਂ ਸਕਦਾ।

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਇੰਟਰਪੋਲ ਲਈ ਕੌਮੀ ਕੇਂਦਰੀ ਬਿਊਰੋ ਹੋਣ ਦੇ ਨਾਤੇ ਸੀਬੀਆਈ ਦੇਸ਼ ਭਰ ਵਿੱਚ ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਭਾਰਤਪੋਲ ਰਾਹੀਂ ਤਾਲਮੇਲ ਕਰਦੀ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD