Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸਾਬਕਾ ਕਾਂਗਰਸੀ ਵਿਧਾਇਕ ਸਿਰਫ ਤੇ ਸਿਰਫ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਲੋਕਾਂ ਨੂੰ ਕਰ ਰਿਹਾ ਹੈ ਗੁੰਮਰਾਹ : ਤਰੁਨਪ੍ਰੀਤ ਸਿੰਘ ਸੌਂਦ

ਐਨ.ਐਚ.ਏ.ਆਈ ਵੱਲੋਂ 12.99 ਲੱਖ ਰੁਪਏ ਦਾ ਬਿੱਲ ਨਾ ਭਰਨ ਕਾਰਨ ਖੰਨਾ 'ਚ ਹਾਈਵੇ ਦੀਆਂ ਲਾਈਟਾਂ ਹੋਈਆਂ ਬੰਦ: ਮੰਤਰੀ ਸੌਂਦ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ (ਲੁਧਿਆਣਾ) , 27 Sep 2025

Last updated on: Sep 27, 2025, 17:05 IST

ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਖੰਨਾ ਦੇ ਐਕਸੀਅਨ ਸ੍ਰੀ ਅਮਨ ਗੁਪਤਾ ਦੇ ਨਾਲ ਦਫਤਰ ਸੁਧਾਰ ਟਰੱਸਟ ਖੰਨਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਖੰਨਾ ਵਿਖੇ ਲੰਘ ਰਹੇ ਨੈਸ਼ਨਲ ਹਾਈਵੇ 'ਤੇ ਲੱਗੀਆਂ ਲਾਈਟਾਂ ਦਾ 12.99 ਲੱਖ ਰੁਪਏ ਦਾ ਬਿੱਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੂੰ ਅਦਾ ਨਹੀਂ ਕੀਤਾ ਗਿਆ। 

ਜਿਸ ਕਾਰਨ ਪੀ.ਐਸ.ਪੀ.ਸੀ.ਐਲ ਵੱਲੋਂ ਐਨ.ਐਚ.ਏ.ਆਈ ਦੇ ਨਾਲ ਸਬੰਧਿਤ ਲੱਗੇ ਬਿਜਲੀ ਮੀਟਰਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੋਕਤੰਤਰੀ ਢਾਂਚੇ ਵਿੱਚ ਲੀਡਰ ਇਸ ਲਈ ਚੁਣੇ ਜਾਂਦੇ ਹਨ ਕਿ ਉਹ ਸਾਡੇ ਜਮਹੂਰੀ ਹੱਕਾਂ ਲਈ ਆਵਾਜ਼ ਸਹੀ ਪਲੇਟਫਾਰਮ ਤੇ ਸਹੀ ਢੰਗ ਨਾਲ ਰੱਖਣ। ਪਰ ਪਿਛਲੇ ਸਮੇਂ ਦੌਰਾਨ ਜੋ ਸਾਨੂੰ ਲੀਡਰ ਮਿਲੇ ਉਨ੍ਹਾਂ ਨੇ ਆਪਣੇ ਖਿੱਤੇ ਦੇ ਲੋਕਾਂ ਲਈ ਆਵਾਜ ਨਹੀਂ ਚੁੱਕੀ ਅਤੇ ਨਾ ਹੀ ਪੰਜਾਬ ਲਈ ਆਵਾਜ ਚੁੱਕੀ। 

ਉਨ੍ਹਾਂ ਨੇ ਸਿਰਫ ਤੇ ਸਿਰਫ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕੀਤਾ। ਇਸ ਤਰ੍ਹਾਂ ਹੀ ਪਿਛਲੇ ਚਾਰ ਦਿਨਾਂ ਤੋਂ ਖੰਨਾ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਾਮ ਨੂੰ 7 ਵਜੇ ਲਾਈਵ ਹੋ ਕੇ ਬਿਨ੍ਹਾਂ ਤੱਥਾਂ ਦੀ ਪੜਚੋਲ ਕੀਤੇ ਮੌਜੂਦਾ ਪੰਜਾਬ ਸਰਕਾਰ ਦੇ ਅਕਸ ਨੂੰ ਖਰਾਬ ਕਰਨ ਲਈ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੰਨਾ ਹਲਕੇ ਵਿੱਚੋਂ ਲੰਘਦੇ ਹਾਈਵੇ ਦੀਆਂ ਲਾਈਟਾਂ ਬੀਜੇ ਤੋਂ ਭਾਦਲੇ ਤੱਕ ਚਾਲੂ ਕਰਵਾਉਣ ਦਾ ਕੰਮ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ (ਐਨ.ਐਚ.ਏ.ਆਈ) ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਵੱਲੋਂ ਹੀ ਕੀਤਾ ਗਿਆ ਸੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ (ਐਨ.ਐਚ.ਏ.ਆਈ) ਦਾ ਅਦਾਰਾ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ, ਇਸ ਦੇ ਮੰਤਰੀ ਸ੍ਰੀ ਨਿਤਿਨ ਗਡਕਰੀ ਹਨ।ਐਨ.ਐਚ.ਏ.ਆਈ ਲੋਕਾਂ ਤੋਂ ਰੋਡ ਟੈਕਸ ਦੇ ਰੂਪ ਵਿੱਚ ਪੈਸੇ ਇਕੱਠੇ ਕਰਦਾ ਹੈ। ਇਸ ਨਾਲ ਹੀ ਉਨ੍ਹਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਹਾਈਵੇ ਦੇ ਉਪਰ ਦੀਆਂ ਲਾਈਟਾਂ ਅਤੇ ਸ਼ਹਿਰ ਵਿੱਚੋਂ ਲੰਘਦੀਆਂ ਸਰਵਿਸ ਸੜਕਾਂ 'ਤੇ ਲਾਈਟਾਂ ਲਗਾਉਣੀਆਂ, ਮੁਰੰਮਤ ਕਰਨੀ, ਜੀ.ਟੀ.ਰੋਡ ਉੱਪਰ ਤੇ ਹੇਠਲੇ ਸਰਵਿਸ ਰੋਡ ਦੀ ਸਫ਼ਾਈ ਕਰਨੀ, ਹਾਈਵੇ ਅਤੇ ਸਰਵਿਸ ਸੜਕਾਂ ਦੇ ਬਣੇ ਡਰੇਨਾਂ ਦੀ ਸਫ਼ਾਈ ਕਰਨੀ ਤੇ ਮੁਰੰਮਤ ਕਰਨੀ ਅਤੇ ਹਰ ਕਿਸਮ ਦਾ ਰੱਖ ਰਖਾਅ ਐਨ.ਐਚ.ਏ.ਆਈ ਅਧੀਨ ਆਉਦਾ ਹੈ। 

ਪਰ ਅਫਸੋਸ ਹੈ ਕਿ ਸਾਡੇ ਸਾਬਕਾ ਵਿਧਾਇਕ ਬਿਨ੍ਹਾਂ ਤੱਥਾਂ ਦੀ ਪੜਤਾਲ ਕਰੇ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ 'ਤੇ ਹੀ ਲਾਈਟਾਂ ਬੰਦ ਹੋਣ ਦੇ ਝੂਠੇ ਇਲਜਾਮ ਲਗਾ ਰਹੇ ਹਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਜੋ ਵੀ ਗੱਲ ਕਰਦੇ ਹਨ ਉਹ ਪੂਰੀ ਤਰ੍ਹਾਂ ਤੱਥਾਂ 'ਤੇ ਅਧਾਰਿਤ ਹੁੰਦੀ ਹੈ। ਐਨ.ਐਚ.ਏ.ਆਈ ਦੇ ਨਾਲ ਸਬੰਧਤ 6 ਕੰਪਨੀਆਂ ਨੇ ਪੀ.ਐਸ.ਪੀ.ਸੀ.ਐਲ ਖੰਨਾ ਦਾ 12.99 ਲੱਖ ਰੁਪਏ ਦਾ ਬਿਜਲੀ ਬਿੱਲ ਨਹੀਂ ਭਰਿਆ ਹੈ। 

ਸੋ ਇਹ ਰਕਮ ਕੇਂਦਰ ਸਰਕਾਰ ਦੇ ਵਿਭਾਗ (ਐਨ.ਐਚ.ਏ.ਆਈ) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਦੇਣੇ ਹਨ। ਮੰਤਰੀ ਸੌਂਦ ਨੇ ਕਿਹਾ ਕਿ ਉਹ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨਾਲ ਸਮੇਂ-ਸਮੇਂ 'ਤੇ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਕਹਿੰਦੇ ਰਹਿੰਦੇ ਹਨ ਕਿ ਤੁਸੀਂ ਸਮੇਂ ਸਿਰ ਬਿਜਲੀ ਦਾ ਬਿੱਲ ਭਰਿਆ ਕਰੋ ਤਾਂ ਜੋ ਪੀ.ਐਸ.ਪੀ.ਸੀ.ਐਲ ਨੂੰ ਇਹ ਕੁਨੈਕਸ਼ਨ ਨਾ ਕੱਟਣੇ ਪੈਣ। 

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਲਗਾਤਾਰ ਐਨ.ਐਚ.ਏ.ਆਈ ਨੂੰ ਪੱਤਰ ਲਿਖ ਕੇ ਸੂਚਿਤ ਕਰ ਰਿਹਾ ਹੈ ਕਿ ਹਾਈਵੇਅ ਤੇ ਲੱਗੇ ਮੀਟਰਾਂ ਦਾ ਬਿੱਲ ਭਰੋ ਕਿਉਂਕਿ ਖੰਨਾ ਸ਼ਹਿਰ ਦੇ ਲੋਕ ਹਨੇਰੇ ਵਿੱਚ ਬੈਠੇ ਹਨ। ਪੀ.ਐਸ.ਪੀ.ਸੀ.ਐਲ ਖੰਨਾ ਦੇ ਐਕਸੀਅਨ ਸ੍ਰੀ ਅਮਨ ਗੁਪਤਾ ਨੇ ਦੱਸਿਆ ਕਿ ਭਾਦਲਾ ਚੌਂਕ ਤੋਂ ਲੈ ਕੇ ਸਮਰਾਲਾ ਚੌਕ ਤੱਕ ਕੁੱਲ 6 ਬਿਜਲੀ ਦੇ ਮੀਟਰ ਲੱਗੇ ਹੋਏ ਹਨ। 

ਉਨ੍ਹਾਂ ਕਿਹਾ ਕਿ ਪਹਿਲੇ ਮੀਟਰ ਦਾ ਬਕਾਇਆ 3.30 ਲੱਖ ਰੁਪਏ, ਦੂਜੇ ਮੀਟਰ ਦਾ ਬਕਾਇਆ 2.37 ਲੱਖ ਰੁਪਏ, ਤੀਜੇ ਮੀਟਰ ਦਾ ਬਕਾਇਆ 1.37 ਲੱਖ ਰੁਪਏ, ਚੌਥੇ ਮੀਟਰ ਦਾ ਬਕਾਇਆ 63 ਹਜ਼ਾਰ ਰੁਪਏ, ਪੰਜਵੇਂ ਮੀਟਰ ਦਾ ਬਕਾਇਆ 99 ਹਜ਼ਾਰ ਰੁਪਏ ਅਤੇ ਛੇਵੇਂ ਮੀਟਰ ਦਾ ਬਕਾਇਆ 4.33 ਲੱਖ ਰੁਪਏ ਐਨ.ਐਚ.ਏ.ਆਈ ਵੱਲ ਪੀ.ਐਸ.ਪੀ.ਸੀ.ਐਲ ਦਾ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਖੁਦ ਵੀ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨਾਲ ਗੱਲ ਕਰ ਰਹੇ ਹਾਂ ਅਤੇ ਵਾਰ-ਵਾਰ ਪੱਤਰ ਵੀ ਲਿਖ ਰਹੇ ਹਾਂ। 

ਉਨ੍ਹਾਂ ਵੱਲੋਂ ਬਿੱਲ ਨਾ ਭਰੇ ਜਾਣ ਕਾਰਨ ਮਜਬੂਰੀ ਵੱਸ ਸਾਨੂੰ ਕੁਨੈਕਸ਼ਨ ਕੱਟਣੇ ਪਏ। ਇਸ ਤੋਂ ਪਹਿਲਾਂ ਸਮੇਂ ਦੌਰਾਨ ਵੀ ਐਨ.ਐਚ.ਏ.ਆਈ ਵੱਲੋਂ ਬਿੱਲ ਨਾ ਭਰਨ ਕਾਰਨ ਅਸੀਂ ਕੁਨੈਕਸ਼ਨ ਕੱਟਦੇ ਰਹੇ ਹਾਂ ਉਦੋਂ ਵੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਕਾਇਆ ਰਕਮ ਭਰਵਾਈ ਸੀ ਉਦੋਂ ਅਸੀਂ ਨਾਲ ਦੀ ਨਾਲ ਕੁਨੈਕਸ਼ਨ ਜੋੜ ਦਿੱਤੇ ਸਨ। 

ਸੋ ਹੁਣ ਵੀ ਅਸੀਂ ਕਹਿੰਦੇ ਹਾਂ ਕਿ ਐਨ.ਐਚ.ਏ.ਆਈ ਜਲਦੀ ਤੋਂ ਜਲਦੀ ਬਿਜਲੀ ਦਾ ਬਿੱਲ ਭਰੇ ਤੇ ਅਸੀਂ ਦੁਬਾਰਾ ਤੋਂ ਕੁਨੈਕਸ਼ਨ ਚਾਲੂ ਕਰ ਸਕੀਏ। ਇਸ ਮੌਕੇ ਕੌਂਸਲਰ ਜਤਿੰਦਰ ਪਾਠਕ, ਕੌਂਸਲਰ ਸੁਨੀਲ ਕੁਮਾਰ ਨੀਟਾ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਚੰਦ ਸ਼ਰਮਾ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਜੀਤ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD