Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਦਾ ਲਾਗੂਕਰਨ

ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਸਸ਼ਕਤ ਪਹਿਲ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Madhuban, Chand Gupta, Gaurav Gautam, Panchkula

5 Dariya News

5 Dariya News

5 Dariya News

ਚੰਡੀਗੜ੍ਹ , 24 Sep 2025

Last updated on: Sep 29, 2025, 11:53 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਸੁਸ਼ਾਸਨ, ਪਾਰਦਰਸ਼ਿਤਾ ਅਤੇ ਲੋਕ ਭਲਾਈਕਾਰੀ ਨੀਤੀਆਂ ਨੂੰ ਧਰਾਤਲ 'ਤੇ ਲਿਆਉਂਦੇ ਹੋਏ ਇੱਕ ਨਵੀਂ ਕਾਰਜ ਸੰਸਕ੍ਰਿਤੀ ਦਾ ਗਠਨ ਕੀਤਾ। ਉਨ੍ਹਾਂ ਨੇ ਕਥਨੀ ਅਤੇ ਕਰਨੀ ਇੱਕ ਦੇ ਸਿਧਾਂਤ 'ਤੇ ਤੁਰਦੇ ਹੋਏ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਸਮੇ ਸਿਰ ਪੂਰਾ ਕਰਕੇ ਇੱਕ ਸਸ਼ਕਤ ਅਗਵਾਈ ਦੀ ਪਛਾਣ ਦਿੱਤੀ ਹੈ।

ਮੁੱਖ ਮੰਤਰੀ ਵੱਜੋਂ ਵਿਤੀ ਮੰਤਰੀ ਦੀ ਜਿੰਮੇਦਾਰੀ ਨਿਭਾਉਂਦੇ ਹੋਏ ਸ੍ਰੀ ਸੈਣੀ ਨੇ ਮਾਰਚ ਮਹੀਨੇ ਵਿੱਚ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿੱਚ 2,05,017 ਕਰੋੜ ਦਾ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਸੰਕਲਪ ਪੱਤਰ ਦੇ ਇੱਕ ਹੋਰ ਸੰਕਲਪ ਨੂੰ ਲਾਗੂ ਕੀਤਾ ਹੈ। ਬਜਟ ਵਿੱਚ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਯੋਜਨਾ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਦਾ ਐਲਾਨ ਕਰਦੇ ਹੋਏ ਇਸ ਦੇ ਲਈ ਉਨ੍ਹਾਂ ਨੇ 5000 ਕਰੋੜ ਰੁਪਏ ਦੇ ਬਜਟ ਦਾ ਵੀ ਪ੍ਰਾਵਧਾਨ ਕੀਤਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿਰਫ਼ 192 ਦਿਨਾਂ ਵਿੱਚ ਇਸ ਯੋਜਨਾ ਨੂੰ ਮੂਰਤ ਰੂਪ ਦਿੰਦੇ ਹੋਏ ਇਹ ਸਾਬਿਤ ਕਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੀਤੀ, ਨੀਅਤ ਅਤੇ ਨਿਸ਼ਪਾਦਨ ਦੇ ਤਿੰਨ ਪੱਧਰੀ ਆਧਾਰ 'ਤੇ ਕੰਮ ਕਰ ਰਹੀ ਹੈ। ਇਸ ਯੋਜਨਾ ਨੂੰ ਭਾਰਤ ਦੇ ਮਹਾਨ ਵਿਚਾਰਕ ਅਤੇ ਮਨੁੱਖਵਾਦ ਦੇ ਪ੍ਰਣੇਤਾ ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਯੰਤੀ 25 ਸਤੰਬਰ, 2025 ਦੇਮੌਕੇ 'ਤੇ ਦੀਨਦਿਆਲ ਲਾਡੋ ਲੱਛਮੀ ਯੋਜਨਾ ਵੱਜੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਦਿਨ ਮੁੱਖ ਮੰਤਰੀ ਪੰਚਕੂਲਾ ਦੇ ਇੱਕ ਮੋਬਾਇਲ ਏਪ ਨੂੰ ਲਾਂਚ ਕਰਣਗੇ ਜਿਸ 'ਤੇ ਯੋਗ ਮਹਿਲਾਵਾਂ ਨੂੰ ਰਜਿਸਟ੍ਰੇਸ਼ਨ ਕਰਨਾ ਪਵੇਗਾ।

ਇਸ ਯੋਜਨਾ ਤਹਿਤ ਸੂਬੇ ਦੀ 23 ਤੋਂ 60 ਸਾਲ ਉਮਰ ਦੀ ਲਗਭਗ 22 ਲੱਖ ਮਹਿਲਾਵਾਂ ਨੂੰ ਜਿਨ੍ਹਾਂ ਦੇ ਪਰਿਵਾਰ ਦੀ ਸਾਲਾਨਾਂ ਆਮਦਨ ਇੱਕ ਲੱਖ ਰੁਪਏ ਤੱਕ ਹੈ ਨੂੰ 2100 ਰੁਪਏ ਦੀ ਆਰਥਿਕ ਮਦਦ ਮਿਲੇਗੀ।ਇਸ ਦਿਨ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਹਰਿਆਣਾ ਸਰਕਾਰ ਦੇ ਮੰਤਰੀ, ਸਾਂਸਦ, ਵਿਧਾਇਕ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜ਼ੂਦ ਰਹਿਣਗੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਯੋਜਨਾ ਦਾ ਦਾਅਰਾ ਆਗਾਮੀ ਪੜਾਵਾਂ ਵਿੱਚ ਹੋਰ ਵੱਧ ਵਿਆਪਕ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਯੋਗ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਇਹ ਕਦਮ ਰਾਜ ਵਿੱਚ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਮੀਲ ਦਾ ਪੱਥਰ ਸਾਬਿਤ ਹੋਵੇਗਾ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Madhuban , Chand Gupta , Gaurav Gautam , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD