Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਬਲੌਂਗੀ ਰਾਮਲੀਲਾ ਸਮਾਰੋਹ ‘ਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਸੰਦੇਸ਼

ਨਵੀਂ ਪੀੜ੍ਹੀ ਸ਼੍ਰੀ ਰਾਮ ਦੇ ਆਦਰਸ਼ਾਂ ‘ਤੇ ਚੱਲ ਕੇ ਆਤਮਿਕ ਜੀਵਨ ਜੀਵੇ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਬਲੌਂਗੀ , 27 Sep 2025

Last updated on: Sep 29, 2025, 12:01 IST

ਬਲੌਂਗੀ ਵਿੱਚ ਰਾਮਲੀਲਾ ਕਮੇਟੀ ਵੱਲੋਂ ਲਗਾਤਾਰ 26 ਸਾਲਾਂ ਤੋਂ ਧਾਰਮਿਕ ਤੇ ਸਾਂਸਕ੍ਰਿਤਿਕ ਜੋੜ ਬਣਾਉਣ ਲਈ ਕਰਵਾਇਆ ਜਾ ਰਿਹਾ ਰਾਮਲੀਲਾ ਸਮਾਰੋਹ ਇਸ ਵਾਰ ਵੀ ਧੂਮਧਾਮ ਨਾਲ ਸ਼ੁਰੂ ਹੋਇਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੰਗਤਾਂ ਦੇ ਦਰਸ਼ਨ ਕਰਦੇ ਹੋਏ ਧਾਰਮਿਕ ਸਮਾਗਮ ਵਿੱਚ ਹਿੱਸਾ ਪਾਇਆ।

ਕੁਲਜੀਤ ਸਿੰਘ ਬੇਦੀ ਦੇ ਨਾਲ ਗੁਰਮੀਤ ਸਿੰਘ ਸਿਆਣ ਤੇ ਗੁਰਪ੍ਰੀਤ ਸਿੰਘ ਵੀ ਰਾਮਲੀਲਾ ਵਿਖੇ ਹਾਜ਼ਰ ਰਹੇ। ਇਸ ਸਮਾਰੋਹ ਦੌਰਾਨ ਰਾਮਲੀਲਾ ਕਮੇਟੀ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਨਮਾਨ ਕੀਤਾ ਅਤੇ ਆਉਣ ‘ਤੇ ਧੰਨਵਾਦ ਕੀਤਾ। ਇਸ ਮੌਕੇ ਆਪਣਾ ਸੰਦੇਸ਼ ਸਾਂਝਾ ਕਰਦੇ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪ੍ਰਭੂ ਸ਼੍ਰੀ ਰਾਮ ਦਾ ਜੀਵਨ ਧਰਮ, ਸੱਚਾਈ ਅਤੇ ਆਦਰਸ਼ਾਂ ਨਾਲ ਭਰਪੂਰ ਸੀ। 

ਉਹਨਾਂ ਨੇ ਕਿਹਾ ਕਿ “ਅੱਜ ਦੀ ਨਵੀਂ ਪੀੜ੍ਹੀ ਲਈ ਜ਼ਰੂਰੀ ਹੈ ਕਿ ਉਹ ਸ਼੍ਰੀ ਰਾਮ ਦੇ ਉਪਦੇਸ਼ਾਂ ਅਤੇ ਜੀਵਨ ਮੁੱਲਾਂ ‘ਤੇ ਚੱਲ ਕੇ ਆਪਣੇ ਜੀਵਨ ਨੂੰ ਆਤਮਿਕਤਾ ਅਤੇ ਨੇਕ ਰਾਹ ਨਾਲ ਜੋੜੇ। ਜੇਕਰ ਨੌਜਵਾਨ ਸ਼੍ਰੀ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਗੇ, ਤਾਂ ਉਹ ਨਾ ਸਿਰਫ਼ ਚੰਗੇ ਇਨਸਾਨ ਬਣਣਗੇ, ਸਗੋਂ ਸਮਾਜ ਵਿੱਚ ਪਿਆਰ, ਇਮਾਨਦਾਰੀ ਤੇ ਸੱਚਾਈ ਦੀਆਂ ਕਦਰਾਂ ਨੂੰ ਵੀ ਮਜ਼ਬੂਤ ਕਰਨਗੇ।”

ਉਹਨਾਂ ਨੇ ਹੋਰ ਕਿਹਾ ਕਿ ਰਾਮਲੀਲਾ ਵਰਗੇ ਪ੍ਰੋਗਰਾਮ ਸਿਰਫ਼ ਮਨੋਰੰਜਨ ਹੀ ਨਹੀਂ ਦਿੰਦੇ, ਸਗੋਂ ਲੋਕਾਂ ਨੂੰ ਆਪਣੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਵੀ ਹਨ। ਬੇਦੀ ਨੇ ਕਮੇਟੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹਨਾਂ ਦੇ ਯਤਨਾਂ ਕਰਕੇ ਪਿੰਡ ਦੀ ਨਵੀਂ ਪੀੜ੍ਹੀ ਨੂੰ ਧਾਰਮਿਕ ਤੌਰ ‘ਤੇ ਜੁੜਨ ਦਾ ਕੀਮਤੀ ਮੌਕਾ ਮਿਲਦਾ ਹੈ।

ਰਾਮਲੀਲਾ ਕਮੇਟੀ ਬਲੌਂਗੀ ਦੇ ਪ੍ਰਧਾਨ ਜੈਦੀਪ ਸਿੰਘ ਬਿੰਨੀ, ਚੇਅਰਮੈਨ ਅਸ਼ਵਿਨੀ ਕੁਮਾਰ ਕਲਸੀ, ਮੀਤ ਪ੍ਰਧਾਨ ਦਿਨੇਸ਼ ਰਾਵਤ, ਜਨਰਲ ਸਕੱਤਰ ਹਰਦੀਪ ਸਿੰਘ ਲਾਲੀ, ਸਟੇਜ ਸਕੱਤਰ ਭੁਪਿੰਦਰ ਕੁਮਾਰ, ਐਡਵਾਈਜ਼ਰ ਕੰਚਨ ਕੁਮਾਰ ਗੁਪਤਾ ਅਤੇ ਡਾਇਰੈਕਟਰ ਮਹੇਸ਼ ਵਰਮਾ ਅਤੇ ਕੁਲਦੀਪ ਸਿੰਘ ਬਿੱਟੂ ਦੀ ਅਗਵਾਈ ਵਿੱਚ ਪਿਛਲੇ 26 ਸਾਲਾਂ ਤੋਂ ਲਗਾਤਾਰ ਇਹ ਧਾਰਮਿਕ ਸੇਵਾ ਕੀਤੀ ਜਾ ਰਹੀ ਹੈ। ਕਮੇਟੀ ਨੇ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਰੋਹ ਹੋਰ ਵੱਧ ਉਤਸ਼ਾਹ ਨਾਲ ਕਰਵਾਏ ਜਾਂਦੇ ਰਹਿਣਗੇ। ਉਹਨਾਂ ਦੱਸਿਆ ਕਿ ਰਾਮ ਲੀਲਾ ਦੁਸ਼ਹਿਰੇ ਤੱਕ ਚੱਲੇਗੀ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD