Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖ਼ੂਨਦਾਨ ਕਰਨਾ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਤਮ ਤਰੀਕਾ ਹੈ : ਰੁਪਿੰਦਰ ਸਿੰਘ ਹੈਪੀ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖੂਨਦਾਨ ਕੈਂਪ ਦਾ ਆਯੋਜਨ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Blood Donation Camp

Web Admin

Web Admin

5 Dariya News

ਬਸੀ ਪਠਾਣਾ , 28 Sep 2025

Last updated on: Sep 29, 2025, 16:36 IST

ਸ਼ਹੀਦ- ਏ -ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਅੱਜ ਬਸੀ ਪਠਾਣਾ ਵਿਖੇ ਯੂਥ ਕਲੱਬ ਪੰਜਾਬ ਦੇ ਸਹਿਯੋਗ ਨਾਲ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਉਹਨਾਂ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਦੇ ਲਗਭਗ ਸਾਰੇ ਹੀ ਹਲਕਿਆਂ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾ ਕੇ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। 

ਉਹਨਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੁੰਦਾ ਹੈ ਅਤੇ ਕੀਮਤੀ ਜਾਨਾਂ ਨੂੰ ਬਚਾਉਣ ਵਿੱਚ ਸਮੇਂ-ਸਮੇਂ ਤੇ ਵਲੰਟੀਅਰਾਂ ਨੂੰ ਸਵੈ ਇੱਛਾ ਨਾਲ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਉਹਨਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਸਮੇਤ ਸਾਰੇ ਹੀ ਵਿੰਗਾਂ ਦੇ ਅਹੁਦੇਦਾਰਾਂ ਨੇ ਅੱਜ ਆਯੋਜਿਤ ਇਸ ਖੂਨਦਾਨ ਕੈਂਪ ਦੌਰਾਨ ਸਰਗਰਮ ਸਹਿਯੋਗ ਦਿੱਤਾ ਹੈ। 

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣਾ ਜੀਵਨ ਦੇਸ਼ ਨੂੰ ਸਮਰਪਿਤ ਕਰ ਦਿੱਤਾ ਅਤੇ ਅੱਜ, ਉਨ੍ਹਾਂ ਦੇ ਜਨਮ ਦਿਨ 'ਤੇ, ਖੂਨਦਾਨ ਕਰਨਾ ਹੀ ਉਨ੍ਹਾਂ ਨੂੰ ਸਭ ਤੋਂ ਵੱਡੀ ਸ਼ਰਧਾਂਜਲੀ ਹੈ ਅਤੇ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਤਮ ਤਰੀਕਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਣ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਖੂਨਦਾਨ ਕੈਂਪ ਦੇ ਆਯੋਜਨ ਵਿੱਚ ਯੋਗਦਾਨ ਪਾਉਣ ਵਾਲੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਹਲਕਾ ਕੋਆਰਡੀਨੇਟਰ ਗੁਰੀ ਬਰਵਾਲੀ ਨੇ ਵਲੰਟੀਅਰਾਂ ਦੇ ਉਦਮ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਸਮਾਜ ਸੇਵਾ ਲਈ ਪਾਰਟੀ ਵਲੰਟੀਅਰ ਵੱਧ ਚੜ ਕੇ ਯੋਗਦਾਨ ਪਾਉਂਦੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD