Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ-ਸੇਖੋਂ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Blood Donation Camp

Web Admin

Web Admin

5 Dariya News

ਫ਼ਰੀਦਕੋਟ , 28 Sep 2025

Last updated on: Sep 29, 2025, 17:24 IST

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਫ਼ਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹਲਕਾ ਵਿਧਾਇਕ  ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਆਪ ਵੀ ਖੂਨ ਦਾਨ ਕਰਕੇ ਇਸ ਕੈਂਪ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਮੌਕੇ ਅਪਣੇ ਸੰਬੋਧਨ ਵਿਚ ਵਿਧਾਇਕ ਸ. ਸੇਖੋਂ ਨੇ ਕਿਹਾ ਸਭ ਤੋਂ ਪਹਿਲਾਂ ਤਾਂ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ  ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਪਾਕਿਸਤਾਨ ਵਿਚ ਮੰਗ ਕੀਤੀ ਗਈ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਭਾਰਤ ਅਤੇ ਪਾਕਿਸਤਾਨ ਸਾਂਝੇ ਤੌਰ ਤੇ ਦੋਨਾਂ ਦੇਸ਼ਾ ਦਾ ਸਭ ਤੋਂ ਵੱਡਾ ਐਵਾਰਡ ਦੇਣ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਾਰੇ ਪੰਜਾਬ ਵਿਹ ਹੀ  ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਪਤਾ ਲੱਗ ਸਕੇ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸਾਡੇ ਸਮਾਜ ਨੂੰ ਕਿੰਨੀ ਵੱਡੀ ਦੇਣ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੇ ਛੋਟੀ ਉਮਰੇ ਹੀ ਦੇਸ਼ ਦੀ ਆਜਾਦੀ ਲਈ ਲੜ੍ਹਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਸਾਢੇ ਤੇਈ ਸਾਲ ਦੀ ਉਮਰ ਵਿਚ ਆਪਣੀ ਪੜ੍ਹਾਈ ਦੇ ਸਮੇਂ  ਹੀ ਫਾਂਸੀ ਦਾ ਰੱਸਾ ਚੁੰਮ ਕੇ ਆਪਣੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਸਮੇਤ ਸਾਡੇ ਦੇਸ਼ ਅਤੇ ਦੁਨੀਆਂ ਦੇ ਹੋਰ ਨਾਲ ਲੱਗਦੇ ਦੇਸ਼ਾਂ ਨੂੰ ਆਜਾਦੀ ਦਿਵਾਈ ਸੀ। ਉਨ੍ਹਾਂ ਕਿਹਾ ਕੇ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜਾਦ ਹਾਂ ਅਤੇ ਇਹ ਸਾਨੂੰ ਸਾਡੇ ਸ਼ਹੀਦਾਂ ਦੀ ਬਹੁਤ ਹੀ ਵੱਡੀ ਦੇਣ ਹੈ।

ਉਨ੍ਹਾ ਦੱਸਿਆ ਕਿ ਇਸ ਕੈਂਪ ਰਾਹੀਂ ਸਾਡੀ ਸਭ ਤੋਂ ਵੱਡੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਬਲੱਡ ਬੈਂਕ ਨੂੰ ਦਿੱਤਾ  ਜਾਵੇ, ਤਾਂ ਜੋ ਜਰੂਰਤ ਸਮੇਂ ਕਿਸੇ ਜਰੂਰਤਮੰਦਾ ਦੀ ਸਹਾਇਤਾ ਕੀਤੀ  ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਡੇ ਜਿਲ੍ਹੇ ਦਾ ਬਲੱਡ ਬੈਂਕ ਪੰਜਾਬ ਵਿੱਚੋਂ ਪਹਿਲੇ ਨੰਬਰ ਤੇ ਆਇਆ ਹੈ। ਇਸ ਦੇ ਲਈ ਸਾਡੇ ਜਿਲ੍ਹੇ ਨੂੰ ਐਵਾਰਡ ਵੀ ਮਿਲ ਰਿਹਾ ਹੈ। 

ਇਸ ਮੌਕੇ ਉਨ੍ਹਾ ਨੇ ਉਨ੍ਹਾ  ਨੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਬਲੱਡ ਬੈਂਕ ਦੇ ਇੰਚਾਰਜ ਮੈਡਮ ਨੀਤੂ ਨੂੰ  ਵਧਾਈ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਫਰੀਦਕੋਟ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਵੱਧ ਚੜ੍ਹ ਕੇ ਖੂਨਦਾਨ ਕੈਂਪਾ ਵਿਚ ਹਿੱਸਾ ਪਾ ਕੇ ਮੈਡੀਕਲ ਹਸਪਤਾਲ ਵਿਚ ਆਉਣ ਵਾਲੇ ਮਰੀਜਾਂ ਦੀਆਂ ਜਾਨਾਂ ਬਚਾਈਆਂ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਨਾਂਅ ਦੁਨੀਆਂ ਵਿਚ ਰੌਸ਼ਨ ਕੀਤਾ।

ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਯੂਥ ਕਲੱਬ ਦੇ ਸਮੂਹ ਮੈਂਬਰਾਂ ਦਾ ਇਸ ਲੋਕ ਭਲਾਈ ਦੇ ਕਾਰਜ ਲਈ ਧੰਨਵਾਦ ਕਰਦਿਆਂ ਕਿਹਾ ਕਿ ਖੂਨ ਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ। ਉਨ੍ਹਾ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਵੀ ਕਿਤੇ ਖੂਨਦਾਨ ਕੈਂਪ ਲੱਗੇ ਤਾਂ ਸਭ ਨੂੰ ਵੱਧ ਤੋੰ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਅਜਿਹੇ ਹਨ ਜੋ ਕਿ ਸਮਝਦੇ ਹਨ ਕਿ ਖੂਨ ਦਾਨ ਕਰਨ ਨਾਲ ਸਰੀਰ ਵਿਚ ਕਈ ਤਰ੍ਹਾਂ ਦੀ ਕਮਜ਼ੋਰੀ ਆ ਜਾਂਦੀ ਹੈ, ਜੋ ਕਿ ਬਿੱਲਕੁਲ ਬੇ-ਬੁਨਿਆਦ ਹੈ। 

ਇੱਕ ਤੰਦਰੁਸਤ ਵਿਅਕਤੀ ਹਰ ਛੇ ਮਹੀਨੇ ਬਾਅਦ ਆਪਣਾ ਖੂਨ ਦਾਨ ਕਰ ਸਕਦਾ ਹੈ। ਕਿਉਂਕਿ ਖੂਨ ਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈੱਲ ਬਣਨੇ ਸ਼ੁਰੂ ਹੋ ਜਾਂਦੇ ਹਨ ਜੋ ਇੱਕ ਤੋਂ ਦੋ ਮਹੀਨੇ ਬਾਅਦ ਹੀ ਪੂਰੇ ਹੋ ਜਾਂਦੇ ਹਨ। ਇੱਕ ਵਿਅਕਤੀ ਦੁਆਰਾ ਦਿੱਤਾ ਗਿਆ ਖੂਨ ਤਿੰਨ ਵਿਅਕਤੀਆਂ ਦੀ ਜਾਨ ਬਚਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਵੈ ਇੱਛਾ ਨਾਲ ਖੂਨ ਦਾਨ ਕਰਨ ਲਈ ਅੱਗੇ ਆਉਣ ਦਾ ਸੁਨੇਹਾ ਵੀ ਦਿੱਤਾ।

ਇਸ ਮੌਕੇ ਜਗਮੋਹਨ ਸਿੰਘ ਲੱਕੀ ਯੂਥ ਪ੍ਰਧਾਨ, ਰਿੰਕੂ ਸਮਾਧਾਂ ਵਾਲਾ , ਗੁਰਪ੍ਰੀਤ ਧਾਲੀਵਾਲ, ਯਾਦਵਿੰਦਰ ਬਰਾੜ, ਹਰਜੀਤ ਸਿੰਘ ਸਰਪੰਚ ਪਿੰਡ ਚੰਨੀਆ, ਜਸਕਰਨ ਸਿੰਘ, ਦਵਿੰਦਰ ਧਾਲੀਵਾਲ, ਅਰਸ਼ ਬਰਾੜ, ਬੱਬੂ ਸਰਪੰਚ, ਜਸਪਾਲ ਬਾਬਾ, ਅਮਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਖੂਨਦਾਨੀ ਹਾਜਿਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD