Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਬੀਰ ਸਿੰਘ ਵੱਲੋਂ ਨਾਭਾ 'ਚ ਡੇਂਗੂ ਕੇਸਾਂ ਦਾ ਜਾਇਜ਼ਾ

ਸਿਵਲ ਹਸਪਤਾਲ ਅਤੇ ਹਾਟਸਪੌਟ ਇਲਾਕਿਆਂ ਦਾ ਦੌਰਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdev Singh Dev Maan

Web Admin

Web Admin

5 Dariya News

ਨਾਭਾ , 28 Sep 2025

Last updated on: Sep 29, 2025, 17:27 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਬ-ਡਵੀਜ਼ਨ ਹਸਪਤਾਲ, ਨਾਭਾ ਦਾ ਦੌਰਾ ਕਰਕੇ ਏਰੀਏ 'ਚ ਡੇਂਗੂ ਕੇਸਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਦੇ ਡੇਂਗੂ ਵਾਰਡ ਦਾ ਨਿਰੀਖਣ ਕੀਤਾ ਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਾਲ ਐਮਐਲਏ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ।

ਹਸਪਤਾਲ ਦਾ ਜਾਇਜ਼ਾ ਲੈਣ ਉਪਰੰਤ, ਡਾ. ਬਲਬੀਰ ਸਿੰਘ ਨੇ ਡੇਂਗੂ ਹਾਟਸਪੌਟ ਖੇਤਰ ਬੌੜਾਂ ਗੇਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਗਮਲੇ, ਫ਼ਰਿਜ ਟਰੇਅ, ਕੂਲਰ, ਟਾਇਰ ਜਾਂ ਕਿਸੇ ਵੀ ਹੋਰ ਕੰਟੇਨਰ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਖੜ੍ਹੇ ਸਾਫ਼ ਪਾਣੀ ਵਾਲੇ ਸਰੋਤਾਂ ਨੂੰ ਹਫ਼ਤੇ ਵਿੱਚ ਇਕ ਵਾਰੀ ਜ਼ਰੂਰ ਸੁੱਕਾ ਰੱਖਿਆ ਜਾਵੇ ਤਾਂ ਜੋ ਡੇਂਗੂ ਮੱਛਰਾਂ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਬਨਿਟ ਮੰਤਰੀ ਨੇ ਕਿਹਾ ਕਿ ਡੇਂਗੂ ਬਰਸਾਤਾਂ ਤੋਂ ਬਾਅਦ ਅਜਿਹੇ ਮੌਸਮ ਵਿੱਚ ਤੇਜ਼ੀ ਨਾਲ ਫੈਲਦਾ ਹੈ ਤੇ ਡੇਂਗੂ ਦੀ ਪਹਿਚਾਣ ਕਰਨ ਲਈ ਟੈਸਟਾਂ ਦੀ ਗਿਣਤੀ ਵੀ ਵਧਾਈ ਗਈ ਹੈ ਤੇ ਹੁਣ ਡੇਂਗੂ ਦਾ ਟੈਸਟ ਆਮ ਆਦਮੀ ਕਲੀਨਿਕਾਂ ਵਿੱਚ ਕੀਤਾ ਜਾਂਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਉਹ ਦਿਨ ਵਿੱਚ ਦੋ ਵਾਰੀ ਡੇਂਗੂ ਦੀ ਸਥਿਤੀ ਦਾ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਜਾਇਜ਼ਾ ਲੈ ਰਹੇ ਹਨ। 

ਸਿਹਤ ਵਿਭਾਗ, ਲੋਕਲ ਬਾਡੀਜ਼ ਦੇ ਕਾਰਜਕਾਰੀ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਪੰਜਾਬ 'ਚ 65 ਲੱਖ ਘਰ ਹਨ ਅਤੇ ਸਿਹਤ ਟੀਮਾਂ ਨੇ 94 ਲੱਖ ਘਰਾਂ ਦੀ ਜਾਂਚ ਕੀਤੀ ਹੈ, ਜਿੱਥੇ ਹਾਟਸਪੌਟ ਇਲਾਕੇ ਹਨ ਉੱਥੇ ਟੀਮਾਂ ਵੱਲੋਂ ਦੋ ਵਾਰ ਵੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਂਟੀ ਲਾਰਵਾ ਸਪਰੇਅ ਹੋਰ ਵਧਾਈ ਗਈ ਹੈ ਅਤੇ ਪੰਚਾਇਤਾਂ ਨੂੰ ਵੀ ਸਪਰੇਅ ਲਈ ਪੰਪ ਦਿੱਤੇ ਗਏ ਹਨ। 

ਡਾ. ਬਲਬੀਰ ਸਿੰਘ ਨੇ ਨਗਰ ਕੌਂਸਲ ਨੂੰ ਹਾਈ-ਰਿਸਕ ਇਲਾਕਿਆਂ ਵਿੱਚ ਫੌਗਿੰਗ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਪਿਛਲੇ ਸਵਾ ਮਹੀਨੇ ਤੋਂ ਰਾਤ-ਦਿਨ ਕੰਮ ਕਰ ਰਿਹਾ ਹੈ ਤਾਂ ਜੋ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। 

ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਹਾਲ ਹੀ ਵਿੱਚ ਤਕਰੀਬਨ 500 ਨਵੇਂ ਡਾਕਟਰ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਏ ਹਨ, ਜਿਸ ਵਿੱਚ ਪਟਿਆਲਾ ਜ਼ਿਲ੍ਹੇ ਵਿੱਚ 33 ਡਾਕਟਰ ਨਵੇਂ ਜੁਆਇਨ ਹੋਏ ਹਨ। 500 ਨਰਸਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਨਵੰਬਰ ਵਿੱਚ 500 ਹੋਰ ਨਰਸਾਂ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ 23 ਜ਼ਿਲ੍ਹਾ ਹਸਪਤਾਲਾਂ ਅਤੇ 41 ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਗਾਇਨਾਕੌਲੋਜੀ, ਮੈਡੀਸਨ ਅਤੇ ਐਨੇਸਥੀਸ਼ੀਆ ਵਿੱਚ ਡੀਐਨਬੀ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ, ਜੋ ਮੈਡੀਕਲ ਖੇਤਰ ਵਿੱਚ ਸੁਧਾਰ ਲਈ ਮਦਦਗਾਰ ਹੋਣਗੇ। ਇਸ ਮੌਕੇ ‘ਤੇ ਨਾਭਾ ਦੇ ਐਮਐਲਏ ਗੁਰਦੇਵ ਸਿੰਘ ਦੇਵ ਮਾਨ, ਐਸਡੀਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਜਗਪਾਲਿੰਦਰ ਸਿੰਘ, ਐਸਐਮਓ ਡਾ. ਵੀਨੂੰ ਗੋਇਲ ਅਤੇ ਡਾ. ਸੁਮੀਤ ਸਿੰਘ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdev Singh Dev Maan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD