Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 2000 ਰੁਪਏ

Web Admin

Web Admin

5 Dariya News

ਕਪੂਰਥਲਾ , 29 Sep 2025

Last updated on: Sep 29, 2025, 22:36 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜੇ.ਈ. ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। 

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਰਿਕਾਰਡਿੰਗ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅਧਿਆਪਕ ਤੋਂ ਦੂਜੀ ਕਿਸ਼ਤ ਵਜੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 ਇਸ ਸਬੰਧੀ ਜੇ.ਈ. ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD