Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੌਰਵ ਯਾਦਵ ਵੱਲੋਂ ਜਲੰਧਰ ’ਚ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ

42 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਏਗਾ : ਡੀ.ਜੀ.ਪੀ. ਗੌਰਵ ਯਾਦਵ

Gaurav Yadav, Punjab Police, Police, Punjab Admin, Director General of Police Punjab, DGP Punjab, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Sandeep Rishi

Web Admin

Web Admin

5 Dariya News

ਜਲੰਧਰ , 29 Sep 2025

Last updated on: Sep 30, 2025, 13:53 IST

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵਲੋਂ ਸੋਮਵਾਰ ਨੂੰ ਜਲੰਧਰ ਵਿਖੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈ.ਟੀ.ਐਮ.ਐਸ.) ਦੇ ਪਹਿਲੇ ਪੜ੍ਹਾਅ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਸ਼ਹਿਰ ਦੇ ਟ੍ਰੈਫਿਕ ਰੈਗੂਲੇਸ਼ਨ ਅਤੇ ਨਿਗਰਾਨੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਣ ਕਦਮ ਹੈ। ਡੀ.ਜੀ.ਪੀ. ਨੇ ਕਿਹਾ ਕਿ ਐਸ.ਏ.ਐਸ. ਨਗਰ ਤੋਂ ਬਾਅਦ ਜਲੰਧਰ ਇਸ ਅਤਿ ਆਧੁਨਿਕ ਪ੍ਰਣਾਲੀ ਨੂੰ ਲਾਗੂ ਕਰਨ ਵਾਲਾ ਪੰਜਾਬ ਦਾ ਦੂਜਾ ਸ਼ਹਿਰ ਬਣ ਗਿਆ ਹੈ। 

ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵੀ ਮੌਜੂਦ ਸਨ। 42 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਸਿਟੀ ਸਰਵੇਲੈਂਸ ਤੇ ਟ੍ਰੈਫਿਕ ਮੈਨੇਮੈਂਟ ਸਿਸਟਮ ਦਾ ਪਹਿਲਾ ਪੜਾਅ ਪੁਲਿਸ ਲਾਈਨ ਵਿਖੇ ਸਥਿਤ ਇੰਟੇਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਨਾਲ ਜੋੜਿਆ ਗਿਆ ਹੈ। 

ਇਸ ਵਿੱਚ 13 ਮਹੱਤਵਪੂਰਣ ਜੰਕਸ਼ਨਾਂ 'ਤੇ ਸਥਾਪਿਤ 142 ਹਾਈ-ਰੈਜ਼ੋਲਿਊਸ਼ਨ ਕੈਮਰਿਆਂ ਨੂੰ ਏਕੀਕ੍ਰਿਤ ਕੀਤਾ ਗਿਆ ਹੈ। ਇਸ ਸਿਸਟਮ ਵਿੱਚ 102 ਆਟੋਮੈਟਿਕ ਨੰਬਰ ਪਲੇਟ ਰਿਕੋਗਨੇਸ਼ਨ (ਏ.ਐਨ.ਪੀ.ਆਰ.) ਕੈਮਰੇ, 40 ਰੈੱਡ ਲਾਈਟ ਵਾਇਲੇਸ਼ਨ ਡਿਟੈਕਸ਼ਨ (ਆਰ.ਐਲ.ਵੀ.ਡੀ.) ਕੈਮਰੇ, 83 ਬੁਲੇਟ ਕੈਮਰੇ, ਚਾਰ ਪੀ.ਟੀ.ਜ਼ੈਡ ਕੈਮਰੇ, 30 ਵਿਜ਼ੂਅਲ ਮੈਸੇਜ ਡਿਸਪਲੇਅ ਸਕਰੀਨ ਅਤੇ ਦੋ ਸਪੀਡ ਵਾਇਲੇਸ਼ਨ ਡਿਟੈਕਸ਼ਨ ਸਾਈਟਾਂ 'ਤੇ 16 ਕੈਮਰੇ ਸ਼ਾਮਲ ਹਨ।

ਸ਼ਹਿਰੀ ਵਿਆਪੀ ਨਿਗਰਾਨੀ ਯੋਜਨਾ ਤਹਿਤ 1003 ਕੈਮਰਿਆਂ ਦੇ ਨਾਲ ਪਬਲਿਕ ਐਡਰੈੱਸ ਸਿਸਟਮ ਅਤੇ ਐਮਰਜੈਂਸੀ ਕਾਲ ਬਾਕਸ ਪ੍ਰਣਾਲੀ ਲਗਾਉਣ ਦੀ ਯੋਜਨਾ ਹੈ। ਇਸ ਦੀ ਪ੍ਰਮੁੱਖ ਵਿਸ਼ੇਸ਼ਤਾ ਈ-ਚਲਾਨ ਪ੍ਰਣਾਲੀ ਹੈ, ਜੋ ਐਨ.ਆਈ.ਸੀਜ਼ ਦੇ ‘ਵਾਹਨ’ ਅਤੇ ਸਾਰਥੀ ਡਾਟਾਬੇਸਿਸ ਨਾਲ ਏਕੀਕ੍ਰਿਤ ਹੈ ਅਤੇ ਲਾਲ ਬੱਤੀ ਟੱਪਣ, ਓਵਰਸਪੀਡ ਅਤੇ ਗਲਤ ਸਾਈਡ ਤੋਂ ਡਰਾਈਵਿੰਗ ਕਰਨ ’ਤੇ ਸਵੈ ਚਲਿਤ ਚਲਾਨ ਕੱਟਣ ਦੇ ਸਮਰੱਥ ਹੈ।

ਪੰਜਾਬ ਸਰਕਾਰ ਦੀ ਕਾਨੂੰਨ ਤੇ ਵਿਵਸਥਾ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਡੀ.ਜੀ.ਪੀ. ਨੇ ਕਿਹਾ ਕਿ ਸਤੰਬਰ 2024 ਤੋਂ ਹੁਣ ਤੱਕ ਪੰਜਾਬ ਪੁਲਿਸ ਨੇ ਪਾਕਿਸਤਾਨ ਸਮਰਥਿਤ ਅਨਸਰਾਂ ਰਾਹੀਂ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀਆਂ 26 ਤੋਂ ਵੱਧ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਲਈ ਕੇਂਦਰੀ ਸੁਰੱਖਿਆ ਬਲਾਂ ਦੀਆਂ 57 ਵਾਧੂ ਕੰਪਨੀਆਂ ਪ੍ਰਾਪਤ ਹੋਈਆਂ ਹਨ।

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜਿਆਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਲਗਭਗ 20,000 ਐਫ.ਆਰ.ਆਈ ਦਰਜ ਕੀਤੀਆਂ ਗਈਆਂ ਹਨ। 31000 ਤੋਂ ਵੱਧ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਰਿਕਾਰਡ 87 ਫੀਸਦੀ ਸਜ਼ਾ ਦਰ ਹਾਸਲ ਕੀਤੀ ਹੈ, ਜੋ ਕਿ ਦੇਸ਼ ਦੀ ਸਭ ਤੋਂ ਵੱਧ ਦਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Sandeep Rishi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD