Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕੰਮਾਂ ਸਬੰਧੀ ਗੁਰਜੀਤ ਸਿੰਘ ਔਜਲਾ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਕਿਹਾ ਕਿ-ਹੜਾਂ ਨਾਲ ਪ੍ਰਭਾਵਿਤ ਸਕੂਲਾਂ ਵਿਚ ਪਾਣੀ ਦੇ ਬੋਰ ਲਗਾਉਣ ਲਈ ਐਮ ਪੀ ਲੈਡ ਫੰਡ ਹਰੇਕ ਸਕੂਲ ਨੂੰ ਦਿੱਤੇ ਜਾਣਗੇ 50-50 ਹਜਾਰ ਰੁਪਏ

Gurjeet Singh Aujla, Gurjit Singh Aujla, Punjab, Congress, Amritsar, Punjab Congress, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 29 Sep 2025

Last updated on: Sep 30, 2025, 14:51 IST

ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਿਲ੍ਹਾਂ ਪ੍ਰਸ਼ਾਸਨ ਵਲੋ ਚਲਾਏ ਜਾ ਰਹੇ ਸਾਂਝਾ ਉਪਰਾਲਾ ਮੁਹਿੰਮ ਤਹਿਤ ਹੜਾਂ ਨਾਲ ਪ੍ਰਭਾਵਿਤ ਸਕੂਲਾਂ ਵਿਚ ਪਾਣੀ ਦੇ ਨਵੇ ਬੋਰ ਕਰਨ ਲਈ ਹਰੇਕ ਸਕੂਲ ਨੂੰ ਐਮ.ਪੀ.ਲੈਡ ਫੰਡ ਵਿਚ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ: ਔਜਲਾ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਹਾਇਤਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। 

ਉਨ੍ਹਾਂ ਕਿਹਾ ਕਿ ਇਸ ਵੇਲੇ ਦੀ ਸਭ ਤੋ ਵੱਡੀ ਲੋੜ ਹੈ ਕਿ ਅਸੀਂ ਹੜ੍ਹਾਂ ਪ੍ਰਭਾਵਿਤ ਖੇਤਰਾਂ ਵਿਚ ਪੀੜਤ ਲੋਕਾਂ ਦੀ ਬਾਂਹ ਫੜੀਏ ਅਤੇ ਉਨ੍ਹਾਂ ਦਾ ਮੁੜ ਵਸੇਬਾ ਕਰੀਏ। ਸ: ਔਜਲਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਰਿਆ ਦੇ ਕਿਨਾਰੇ ਰੁੱਖ ਲਗਾਏ ਜਾਣ ਤਾਂ ਜੋ ਭਵਿੱਖ ਵਿਚ ਜੇਕਰ ਕੋਈ ਅਜਿਹੀ ਘਟਨਾ ਮੁੜ ਵਾਪਰਦੀ ਹੈ ਤਾਂ ਵੱਡੇ ਰੁੱਖ ਹੀ ਪਾਣੀ ਦਾ ਬਹਾਅ ਰੋਕਣ ਵਿਚ ਸਫਲ ਹੁੰਦੇ ਹਨ।

ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਉਹ ਖੁਦ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ  ਕਿਹਾ ਕਿ ਉਹ ਹੜ੍ਹਾਂ ਦੋਰਾਨ ਜ਼ਿੰਨਾਂ  ਕਿਸਾਨਾਂ ਦੀਆਂ ਮੋਟਰਾਂ ਸੜ ਗਈਆਂ ਹਨ ਦਾ ਸਰਵੇ ਕਰਵਾ ਕੇ ਦੇਣ ਤਾਂ ਜੋ ਉਨ੍ਹਾਂ ਦੀ ਮੁਰਮੰਤ ਕਰਵਾਈ ਜਾ ਸਕੇ। 

ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕੀਤੇ ਜਾਣ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ,ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜਾ ਵੀ ਲਿਆ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੇਅਰ ਨਗਰ ਨਿਗਮ ਸ: ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ 15 ਅਕਤੂਬਰ ਤੱਕ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਮੁਰਮੰਤ ਕਰ ਦਿੱਤੀ ਜਾਵੇਗੀ। ਸ: ਭਾਟੀਆ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੋਰਾਨ ਜੋ ਵੀ ਮਸ਼ੀਨਰੀ ਵੱਖ ਵੱਖ ਸੰਸਥਾਵਾਂ ਜਾਂ ਸਰਕਾਰ ਵਲੋ ਪ੍ਰਾਪਤ ਹੋਈ ਹੈ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ਵਿਚ ਲੋੜ ਪੈਣ ਤੇ ਇਹ ਮਸ਼ੀਨਰੀ ਵਰਤੀ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੜ੍ਹਾਂ ਦੋਰਾਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋ ਚਲਾਏ ਜਾ ਰਹੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਵੱਖ ਵੱਖ ਸਵੈ ਸੇਵੀ ਸੰਸਥਾਵਾਂ ਦੀ ਮਦਦ ਨਾਲ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਯਤਨ ਜਾਰੀ ਹਨ ਤਾਂ ਜੋ ਉਨ੍ਹਾਂ ਨੂੰ ਮੁੜ ਪੈਰਾਂ ਤੇ ਖੜ੍ਹਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਸਿਹਤ ਵਿਭਾਗ ਲਗਾਤਾਰ ਪਿੰਡਾਂ ਵਿਚ ਫੋਗਿੰਗ ਅਤੇ ਸਪਰੇਅ ਕਰਵਾਉਣ ਤੋ ਇਲਾਵਾ ਸਾਰੀਆਂ ਮੈਡੀਕਲ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋ ਇਲਾਵਾ ਪਸ਼ੂਆਂ ਲਈ ਮੁਫਤ ਹਰਾ ਚਾਰਾ ਤੇ ਪਸ਼ੂਆਂ ਦੇ ਇਲਾਜ ਲਈ ਯੋਗ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ  ਸ਼੍ਰੀ ਬਿਕਰਮ ਜੀਤ ਸਿੰਘ ਸ਼ੇਰਗਿੱਲ,  ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ, ਐਸ ਡੀ ਐਮ ਅਜਨਾਲਾ ਸ਼੍ਰੀ ਰਵਿੰਦਰ ਸਿੰਘ, ਐਸ.ਡੀ.ਐਮ. ਲਪੋਕੇ ਸ਼੍ਰੀ ਸੰਜੀਵ ਕੁਮਾਰ, ਡੀ.ਸੀ.ਪੀ ਸ਼੍ਰੀ ਵਿਜੇ ਆਲਮ ਸਿੰਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD