Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੈਂਗਸਟਰਾਂ ਨਾਲ ਸੰਬੰਧਿਤ ਅਪਰਾਧਾਂ ਦੀ ਰਿਪੋਰਟ ਹੈਲਪਲਾਈਨ '1800-330-1100' ਉੱਤੇ ਕਰੋ- ਪੁਲਿਸ ਮੁਖੀ

ਏਡੀਜੀਪੀ ਦੀ ਸਿੱਧੀ ਨਿਗਰਾਨੀ ਹੇਠ ਤੁਰੰਤ ਕੀਤੀ ਜਾਵੇਗੀ ਕਾਰਵਾਈ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਅੰਮ੍ਰਿਤਸਰ , 29 Sep 2025

Last updated on: Sep 30, 2025, 14:52 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਵਿਰੁੱਧ ਜੰਗ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ। ਅੰਮ੍ਰਿਤਸਰ ਵਿਖੇ ਪ੍ਰੈੱਸ ਮਿਲਣੀ ਦੌਰਾਨ ਇਹ ਜਾਣਕਾਰੀ ਦਿੰਦੇ ਡਾਇਰੈਕਟਰ ਜਨਰਲ ਆਫ ਪੁਲਿਸ  (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ  ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ  ਦਿੰਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਨਾਗਰਿਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਇਸ ਹੈਲਪਲਾਈਨ 'ਤੇ ਕਾਲ ਕਰਨ ਵਾਲਿਆਂ ਦੀ ਪਛਾਣ ਸੁਰੱਖਿਅਤ ਰੱਖੀ ਜਾਵੇਗੀ ਅਤੇ ਪ੍ਰਾਪਤ ਹੋਈਆਂ ਰਿਪੋਰਟਾਂ 'ਤੇ ਤੁਰੰਤ ਅਤੇ ਤਾਲਮੇਲ ਨਾਲ ਕਾਰਵਾਈ ਕੀਤੀ ਜਾਵੇਗੀ।" ਉਨ੍ਹਾਂ ਕਿਹਾ ਕਿ ਇਸ ਹੈਲਪਲਾਈਨ ਦੀ ਨਿਗਰਾਨੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ, ਤਾਂ ਜੋ ਹਰੇਕ ਜਾਣਕਾਰੀ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਅੱਜ ਅੰਮ੍ਰਿਤਸਰ ਵਿਖੇ ਸਰਹੱਦੀ ਜਿਲਿਆਂ ਦੇ ਪੁਲਿਸ ਮੁਖੀਆਂ ਜਿਸ ਵਿੱਚ ਡੀਆਈਜੀ ਬਾਰਡਰ ਰੇਂਜ ਸ ਨਾਨਕ ਸਿੰਘ, ਅੰਮ੍ਰਿਤਸਰ, ਬਟਾਲਾ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਅਤੇ ਏਆਈਜੀ ਐਸਐਸਓਸੀ ਨਾਲ ਮੀਟਿੰਗ ਕਰਨ ਉਪਰੰਤ ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਅਮਨ ਕਾਨੂੰਨ ਅਤੇ ਰਾਜ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਤਿਉਹਾਰਾਂ ਦੇ ਇਸ ਸੀਜਨ ਵਿੱਚ ਬੀਐਸਐਫ ਅਤੇ ਯਾਰ ਫੋਰਸ ਦੀਆਂ 57 ਹੋਰ ਕੰਪਨੀਆਂ ਦਾ ਸਾਥ ਲਿਆ ਗਿਆ ਹੈ। 

ਉਹਨਾਂ ਕਿਹਾ ਕਿ ਆਪਰੇਸ਼ਨ ਸੰਦੂਰ ਤੋਂ ਬਾਅਦ ਪਾਕਿਸਤਾਨ ਦੀ ਖੁਫੀਆ ਏਜੰਸੀ ਵੱਲੋਂ ਲਗਾਤਾਰ ਰਾਜ ਵਿੱਚ ਸੁਰੱਖਿਆ ਨੂੰ ਸੰਨ੍ਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪਰ ਪੰਜਾਬ ਪੁਲਿਸ ਨੇ ਬੀਐਸਐਫ ਨਾਲ ਤਾਲਮੇਲ ਰੱਖਦੇ ਹੋਏ ਹਰ ਕੋਸ਼ਿਸ਼ ਨੂੰ ਫੇਲ੍ਹ ਕੀਤਾ ਹੈ।ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹੜਾ ਦਾ ਫਾਇਦਾ ਲੈਂਦੇ ਹੋਏ ਪਾਕਿਸਤਾਨ ਤੋਂ ਨਸ਼ੇ ਦੀ ਸਮਗਲਿੰਗ ਦੇ ਨਾਲ ਛੋਟੇ ਹਥਿਆਰਾਂ ਦੀ ਸਮਗਲਿੰਗ ਵੀ ਵੱਡੇ ਪੱਧਰ ਉੱਤੇ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤਾ ਹੈ। 

ਉਹਨਾਂ ਦੱਸਿਆ ਕਿ ਹੁਣ ਤੱਕ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਮਿਲ ਕੇ 2347 ਗੈਂਗਸਟਰ ਗ੍ਰਿਫਤਾਰ ਕੀਤੇ ਗਏ ਹਨ ਅਤੇ 886 ਕ੍ਰਿਮੀਨਲ ਮਡਿਊਲ ਫੇਲ੍ਰ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ ਦੌਰਾਨ 1968 ਹਥਿਆਰ ਵੱਖ-ਵੱਖ ਥਾਵਾਂ ਤੋਂ ਪੰਜਾਬ ਪੁਲਿਸ ਨੇ ਬਰਾਮਦ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ 20469 ਐਫਆਈਆਰ ਦਰਜ ਕੀਤੀਆਂ, ਜਿਨਾਂ ਵਿੱਚ 31252 ਕਥਿਤ ਦੋਸ਼ੀ ਵਿਅਕਤੀਆਂ ਉੱਤੇ ਕਾਰਵਾਈ ਕੀਤੀ ਗਈ। 

ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਕੋਲੋਂ 1350 ਕਿਲੋ ਹੈਰੋਇਨ, 433 ਕਿਲੋ ਅਫੀਮ, 24855 ਕਿਲੋ ਭੁੱਕੀ ਪੋਸਤ, 498 ਕਿਲੋ ਗਾਂਜਾ, 36 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਅਤੇ 12.72 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ।  ਉਹਨਾਂ ਫ਼ਿਰੌਤੀਆਂ ਸਬੰਧੀ ਆ ਰਹੀਆਂ ਕਾਲਾਂ ਬਾਰੇ ਪੁੱਛੇ ਜਾਣ ਉੱਤੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਅਪਰਾਧੀਆਂ ਵਿਰੁੱਧ ਖੁੱਲ ਕੇ ਸਾਹਮਣੇ ਆਉਣ, ਤਾਂ ਜੋ ਇਹਨਾਂ ਅਪਰਾਧੀਆਂ ਦਾ ਖਾਤਮਾ ਕੀਤਾ ਜਾ ਸਕੇ। 

ਉਹਨਾਂ ਕਿਹਾ ਕਿ 90 ਫੀਸਦ ਕੇਸਾਂ ਵਿੱਚ ਇਹ ਫ਼ਿਰੌਤੀ ਫੋਨ ਲੋਕਲ ਕ੍ਰਿਮੀਨਲ ਵੱਲੋਂ ਕੀ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਅਸੀਂ ਸਾਈਬਰ ਟੀਮਾਂ ਦੀ ਸਹਾਇਤਾ ਨਾਲ ਹਰੇਕ ਕੇਸ ਦੀ ਜਾਂਚ ਕਰਕੇ ਜੋ ਵੀ ਵਿਅਕਤੀ ਚਾਹੇ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਸ਼ਾਮਿਲ ਹੋਵੇ, ਨੂੰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ। ਇਸ ਮੌਕੇ ਏਡੀਜੀਪੀ ਸ੍ਰੀ ਪ੍ਰਮੋਦ ਬਾਨ, ਏਡੀਜੀਪੀ  ਕਾਊਂਟਰ ਇੰਟੈਲੀਜਂਸ ਸ਼੍ਰੀ ਅਮਿਤ ਪ੍ਰਸ਼ਾਦ, ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD