Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਰਿਸਰਚ ਸਕਾਲਰ ਨੂੰ ਯੂਟਾਹ ਯੂਨੀਵਰਸਿਟੀ, ਅਮਰੀਕਾ ਵਿੱਚ ਔਟਿਜ਼ਮ ਖੋਜ ਲਈ ਅੰਤਰਰਾਸ਼ਟਰੀ ਫੈਲੋਸ਼ਿਪ ਪ੍ਰਾਪਤ ਹੋਈ

Central University of Punjab, CUPB, Bathinda, Prof Raghvendra P Tiwari

5 Dariya News

5 Dariya News

5 Dariya News

ਬਠਿੰਡਾ , 29 Sep 2025

Last updated on: Sep 30, 2025, 14:56 IST

ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੀ ਮੁਹਾਰਤ ਤੋਂ ਲਾਭ ਉਠਾ ਕੇ ਜਨਤਕ ਭਲਾਈ ਲਈ ਨਵੀਨਤਾਕਾਰੀ ਖੋਜ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਨਿਰੰਤਰ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਸੈਂਟਰਲ ਯੂਨੀਵਰਸਿਟੀ (ਸੀ ਯੂ ਪੰਜਾਬ) ਦੇ ਇੱਕ ਖੋਜਾਰਥੀ ਨੂੰ ਔਟਿਜ਼ਮ ਸਪੈਕਟ੍ਰਮ ਡਿਸਆਰਡਰ (ਏਐਸਡੀ) ਤੇ ਖੋਜ ਅੱਗੇ ਵਧਾਉਣ ਲਈ ਅੰਤਰਰਾਸ਼ਟਰੀ ਫੈਲੋਸ਼ਿਪ ਮਿਲੀ ਹੈ। ਸੀ ਯੂ ਪੰਜਾਬ ਦੇ ਜੂਲੋਜੀ ਵਿਭਾਗ ਦੀ ਨਿਊਰੋਬਾਇਓਲੋਜੀ (ਏਜਿੰਗ ਐਂਡ ਪੀਡੀਆਟ੍ਰਿਕ) ਲੈਬਾਰਟਰੀ [ਨੈਪ ਲੈਬ] ਵਿਚ ਖੋਜਾਰਥੀ ਵਜੋਂ ਕਾਮ ਕਰ ਰਹੇ ਪੀਐਚਡੀ ਸਕਾਲਰ ਅਤੇ ਪ੍ਰੋਜੈਕਟ ਰਿਸਰਚ ਸਾਇੰਟਿਸਟ-1 (ਡੀਐਚਆਰ-ਆਈਸੀਐਮਆਰ)  ਅਜੈ ਏਲਾਂਗੋਵਨ ਛੇ ਮਹੀਨਿਆਂ ਦੀ ਐਕਸਚੇਂਜ ਫੈਲੋਸ਼ਿਪ ਲਈ ਚੁਣੇ ਗਏ ਹਨ। 

ਇਸ ਫੈਲੋਸ਼ਿਪ ਦੇ ਤਹਿਤ ਉਹ ਯੂਟਾਹ ਯੂਨੀਵਰਸਿਟੀ, ਅਮਰੀਕਾ ਦੇ ਨਿਊਰੋਬਾਇਓਲੋਜੀ ਵਿਭਾਗ ਵਿੱਚ ਆਪਣੇ ਡਾਕਟਰੇਟ ਖੋਜ ਦਾ ਇੱਕ ਹਿੱਸਾ ਪੂਰਾ ਕਰਨਗੇ। ਇਹ ਮੌਕਾ ਉਨ੍ਹਾਂ ਨੂੰ ਅੰਤਰਰਾਸ਼ਟਰੀ ਤਜਰਬਾ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਦੀ ਖੋਜ ਦੇ ਵਿਗਿਆਨਕ ਪ੍ਰਭਾਵ ਨੂੰ ਹੋਰ ਮਜ਼ਬੂਤ ਕਰੇਗਾ।

ਅਜੈ ਆਪਣਾ ਪੀਐਚਡੀ ਰਿਸ਼ਰਚ ਦਾ ਕੰਮ ਡਾ. ਬਾਲਚੰਦਰ ਵੇਲਿੰਗੀਰੀ (ਲਗਾਤਾਰ ਸੱਤ ਸਾਲਾਂ ਤੋਂ ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਵਿੱਚੋਂ ਸ਼ਾਮਲ) ਦੀ ਅਗਵਾਈ ਹੇਠ ਕਰ ਰਹੇ ਹਨ। ਨੈਪ ਲੈਬ ਭਾਰਤੀ ਆਬਾਦੀ ਵਿੱਚ ਨਿਊਰੋਡਿਵੈਲਪਮੈਂਟਲ ਅਤੇ ਨਿਊਰੋਡੀਜਨਰੇਟਿਵ ਵਿਕਾਰਾਂ 'ਤੇ ਕੇਂਦ੍ਰਿਤ ਹੈ। ਉਨ੍ਹਾਂ ਦੀ ਖੋਜ ਦਾ ਸਹਿ-ਨਿਰਦੇਸ਼ਨ ਡਾ. ਅਰਵਿੰਦ ਵੈਂਡਰ, ਐਮਜ਼ ਬਠਿੰਡਾ ਦੇ ਬਾਲ ਰੋਗ ਵਿਗਿਆਨੀ, ਕਰ ਰਹੇ ਹਨ। ਅਜੈ ਦਾ ਅਧਿਐਨ ਗੈਰ-ਕੋਡਿੰਗ ਆਰ.ਐਨ.ਏ., ਖਾਸ ਕਰਕੇ ਆਈਐਨਸੀ ਆਰ.ਐਨ.ਏ. ਅਤੇ ਐਮਆਈ ਆਰ.ਐਨ.ਏ. ਵਿੱਚ ਏਐਸਡੀ 'ਤੇ ਕੇਂਦ੍ਰਿਤ ਹੈ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਅਜੈ ਏਲਾਂਗੋਵਨ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ। ਪ੍ਰਾਣੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਅਕਲਾਂਕ ਜੈਨ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਵੀ ਉਨ੍ਹਾਂ ਦੀ ਸਫਲਤਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਫੈਲੋਸ਼ਿਪ ਨਾ ਕੇਵਲ ਉਨ੍ਹਾਂ ਦੇ ਅਕਾਦਮਿਕ ਕਰੀਅਰ ਨੂੰ ਉੱਚਾਈ ਦਿਵਾਏਗੀ, ਬਲਕਿ ਸੀ ਯੂ ਪੰਜਾਬ ਦੀ ਖੋਜ ਦੀ ਵਿਸ਼ਵ ਪੱਧਰੀ ਪਹਚਾਣ ਅਤੇ ਪ੍ਰਤਿਸ਼ਠਾ ਵੀ ਮਜ਼ਬੂਤ ਕਰੇਗੀ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD