Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 17.35 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ , 29 Sep 2025

Last updated on: Sep 30, 2025, 15:38 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਕਾਫੀ ਉੱਚਾ ਹੋਇਆ ਹੈ ਜਿਸ ਕਾਰਨ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਕਰੀਬ 17.35 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲ ਦੇ ਪ੍ਰਾਥਨਾ ਗਰਾਉਂਡ ਵਿੱਚ ਇੰਟਰਲਾਕ ਟਾਇਲਾਂ ਲਗਾਈਆਂ ਜਾਣਗੀਆਂ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ ਸੀ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵੀ ਘੱਟ ਸਨ। 

ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿੱਖਿਆ ਤੇ ਸਿਹਤ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਕ੍ਰਾਂਤੀਕਾਰੀ ਫੈਸਲੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਹਲਕੇ ਅੰਦਰ ਜਿਸ ਤਰ੍ਹਾਂ ਪਹਿਲਾਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ ਉਥੇ ਹੀ 04 ਪੀ.ਐਮ. ਸ਼੍ਰੀ ਸਕੂਲ ਅਤੇ 07 ਸਕੂਲ ਆਫ ਹੈਪੀਨੈੱਸ ਵੀ ਬਣਾਏ ਗਏ ਹਨ ਜਿਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਕਰਵਾਏ ਜਾਣ ਵਾਲੇ ਇਨ੍ਹਾਂ ਵਿਕਾਸ ਕੰਮਾਂ ਨੂੰ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਹਲਕੇ ਦੇ ਸਰਕਾਰੀ ਸਕੂਲਾਂ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਰਵੋਤਮ ਸਿੱਖਿਆ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ, ਪ੍ਰਿੰਸੀਪਲ ਸਰਿਤਾ ਸਿੰਗਲਾ, ਹਰਜੀਤ ਸਿੰਘ ਗਰੇਵਾਲ, ਸੁਖਬੀਰ ਸਿੰਘ ਗਰੇਵਾਲ, ਸਰਪੰਚ ਅਮਨਿੰਦਰ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਭੁਪਿੰਦਰ ਸਿੰਘ ਮਿੰਟੂ, ਮੇਜਰ ਸਿੰਘ, ਬਲਵਿੰਦਰ ਸਿੰਘ, ਰਣਬੀਰ ਸਿੰਘ, ਗੁਰਮੀਤ ਸਿੰਘ, ਸਾਧੂ ਸਿੰਘ, ਜਸਵਿੰਦਰ ਸਿੰਘ, ਰੁਪਿੰਦਰ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD