Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਜੀਸੀ ਲਾਂਡਰਾਂ ਵੱਲੋਂ ਦੋ ਅੰਤਰਰਾਸ਼ਟਰੀ ਕਾਨਫਰੰਸਾਂ ਦਾ ਆਯੋਜਨ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 30 Sep 2025

Last updated on: Sep 30, 2025, 16:21 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਦੇ ਇਲੈਕਟ੍ਰਾਨਿਕਸ ਅਤੇ ਸੰਚਾਰ ਇੰਜੀਨੀਅਰਿੰਗ (ਈਸੀਈ) ਅਤੇ ਮਕੈਨੀਕਲ ਇੰਜੀਨੀਅਰਿੰਗ (ਐਮਈ) ਵਿਭਾਗਾਂ ਨੇ ਸਾਂਝੇ ਤੌਰ ’ਤੇ ਦੋ ਮਹੱਤਵਪੂਰਨ ਅੰਤਰਰਾਸ਼ਟਰੀ ਕਾਨਫਰੰਸਾਂ ਦਾ ਆਯੋਜਨ ਕੀਤਾ। ਏਆਈਸੀਟੀਈ ਵੱਲਂੋ ਸਪਾਂਸਰ ਕੀਤੇ ਗਏ ‘ਇੰਟਰਨੈਸ਼ਨਲ ਕਾਨਫਰੰਸ ਆੱਨ ਇਨੋਵੇਸ਼ਨਜ਼ ਇਨ ਕਮਿਊਨੀਕੇਸ਼ਨ ਕੰਪਿਊਟਿੰਗ ਐਂਡ ਸਾਇੰਸਜ਼ (ਆਈਸੀਸੀਐਸ 2025) ਅਤੇ ‘ਇੰਟਰਨੈਸ਼ਨਲ ਕਾਨਫਰੰਸ ਆੱਨ ਕੰਟੈਂਪਰੇਰੀ ਐਡਵਾਂਸਜ਼ ਇਨ ਮਕੈਨੀਕਲ ਇੰਜੀਨੀਅਰਿੰਗ (ਆਈਸੀਸੀਏਐਮਈ 2025), ਜੋ ਕਿ ਟੇਲਰ ਐਂਡ ਫਰਾਂਸਿਸ, ਸੀਆਰਸੀ ਪ੍ਰੈਸ ਅਤੇ ਈਰਾਨੀ ਜਰਨਲ ਆਫ਼ ਸਾਇੰਸ ਐਂਡ ਟੈਕਨਾਲੋਜੀ (ਸਪ੍ਰਿੰਗਰ) ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ। 

ਕਾਨਫਰੰਸਾਂ ਨੇ ਖੇਤਰ ਭਰ ਦੇ ਪ੍ਰਸਿੱਧ ਅਕਾਦਮਿਕ, ਉਦਯੋਗਿਕ ਆਗੂਆਂ, ਨੀਤੀ ਨਿਰਮਾਤਾ, ਫੰਡਿੰਗ ਏਜੰਸੀਆਂ, ਖੋਜਕਰਤਾਵਾਂ ਅਤੇ ਨਵੀਨਤਾਕਾਰਾਂ ਨੂੰ ਇਕੋ ਮੰਚ ’ਤੇ ਇਕੱਠਾ ਕੀਤਾ।ਇਨ੍ਹਾਂ ਦਾ ਮੁੱਖ ਉਦੇਸ਼ ਉਦਯੋਗ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ, ਬਹੁ-ਅਨੁਸ਼ਾਸਨੀ ਖੋਜ ਨੂੰ ਬੜਾਵਾ ਦੇਣਾ ਅਤੇ ਭਾਗੀਦਾਰਾਂ ਵਿੱਚ ਨਵੀਨਤਾਕਾਰੀ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਸ਼੍ਰੀ ਪ੍ਰਭਜੋਤ ਸਿੰਘ (ਆਈਏਐਸ), ਡਾਇਰੈਕਟਰ ਜਨਰਲ, ਡਾਇਰੈਕਟੋਰੇਟ ਆਫ਼ ਟੈਕਨੀਕਲ ਐਜੂਕੇਸ਼ਨ, ਹਰਿਆਣਾ ਦੀ ਵਿਸ਼ੇਸ਼ ਮੌਜੂਦਗੀ ਦੇਖੀ ਗਈ। 

ਇਸ ਦੌਰਾਨ ਇਨ੍ਹਾਂ ਨਾਲ ਪ੍ਰਸੀਡਿੰਗ ਗੈਸਟ ਡਾ.ਮਨੀਸ਼ ਕੁਮਾਰ ਹੁੱਡਾ, ਡਾਇਰੈਕਟਰ (ਤਕਨਾਲੋਜੀ), ਇੰਡੀਆ ਸੈਮੀਕੰਡਕਟਰ ਮਿਸ਼ਨ (ਆਈਐਸਐਮ), ਇਲੈਕਟ੍ਰਾਨਿਕਸ ਅਤੇ ਆਈਟੀ (ਐਮਈਆਈਟੀਵਾਈ), ਭਾਰਤ ਸਰਕਾਰ, ਅਤੇ ਗੈਸਟ ਆਫ ਆਨਰ ਡਾ.ਰੁਪਿੰਦਰ ਸਿੰਘ, ਪ੍ਰੋਫੈਸਰ, ਮਕੈਨੀਕਲ ਇੰਜੀਨੀਅਰਿੰਗ ਵਿਭਾਗ, ਐਨਆਈਟੀਟੀਟੀਆਰ ਚੰਡੀਗੜ੍ਹ ਆਦਿ ਨੇ ਵੀ ਸ਼ਮੂਲੀਅਤ ਕੀਤੀ।ਇਨ੍ਹਾਂ ਮਹਿਮਾਨਾਂ ਦਾ ਸਵਾਗਤ ਡਾ.ਰਾਜਦੀਪ ਸਿੰਘ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ, ਡਾ.ਵਿਨੈ ਭਾਟੀਆ, ਐੱਚਓਡੀ (ਈਸੀਈ), ਡਾ.ਰਚਿਨ ਗੋਇਲ, ਐੱਚਓਡੀ (ਐਮਈ), ਅਤੇ ਸੀਜੀਸੀ ਲਾਂਡਰਾਂ ਦੇ ਡੀਨ ਅਤੇ ਡਾਇਰੈਕਟਰਾਂ ਵੱਲੋਂ ਕੀਤਾ ਗਿਆ। 

ਸੱਦੇ ਗਏ ਦਿੱਗਜਾਂ ਵੱਲੋਂ ਮੁੱਖ ਭਾਸ਼ਣ ਦੇਣ ਉਪਰੰਤ ਪਤਵੰਤਿਆਂ ਨੇ ਕਾਨਫਰੰਸ ਦੀ ਕਾਰਵਾਈ ਜਾਰੀ ਕੀਤੀ। ਮੁੱਖ ਮਹਿਮਾਨ ਸ਼੍ਰੀ ਪ੍ਰਭਜੋਤ ਸਿੰਘ (ਆਈਏਐਸ) ਨੇ ਕਾਨਫਰੰਸ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਵੇਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡੇਟਾ ਸਾਇੰਸ ਵਰਗੀਆਂ ਉੱਭਰ ਰਹੀਆਂ ਤਕਨਾਲੋਜੀਆਂ ਉਦਯੋਗਾਂ ਅਤੇ ਸਮਾਜਾਂ ਨੂੰ ਬੇਮਿਸਾਲ ਗਤੀ ਨਾਲ ਬਦਲ ਰਹੀਆਂ ਹਨ। ਉਨ੍ਹਾਂ ਨੇ ਨੌਜਵਾਨ ਦਿਮਾਗਾਂ ਨੂੰ ਹੌਂਸਲੇ, ਦ੍ਰਿੜਤਾ ਅਤੇ ਨਵੀਨਤਾ ਦੀ ਭਾਵਨਾ ਨਾਲ ਇਨ੍ਹਾਂ ਖੇਤਰਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਉਨ੍ਹਾਂ ਦਾ ਹੈ ਜੋ ਸਿੱਖਣ, ਅਨੁਕੂਲ ਹੋਣ ਅਤੇ ਕਿਸੇ ਉਦੇਸ਼ (ਮਕਸਦ) ਨਾਲ ਅਗਵਾਈ ਕਰਨ ਲਈ ਤਿਆਰ ਹਨ। ਇਸ ਉਪਰੰਤ ਡਾ.ਮਨੀਸ਼ ਕੁਮਾਰ ਹੁੱਡਾ ਨੇ ਭਾਰਤ ਦੇ ਤਕਨੀਕੀ ਵਿਕਾਸ ਵਿੱਚ ਸੈਮੀਕੰਡਕਟਰਾਂ ਦੀ ਮਹੱਤਵਪੂਰਨ ਭੂਮਿਕਾ ਤੇ ਚਾਨਣਾ ਪਾਇਆ। 

ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ  ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਮਹੱਤਵਪੂਰਨ ਸਰਕਾਰੀ ਫੰਡਿੰਗ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ, ਇਹ ਸਭ ਈਕੋਸਿਸਟਮ ਦੀ ਸਿਰਜਣਾ ਵਿੱਚ ਮਦਦਗਾਰ ਹੋਣਗੀਆਂ ਜੋ ਕਿ ਨਵੀਨਤਾ, ਸਵੈ ਨਿਰਭਰਤਾ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਬਣਾਉਣਗੀਆਂ। ਇਸ ਦੌਰਾਨ ਡਾ.ਰੁਪਿੰਦਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਅੰਤਰ ਅਨੁਸ਼ਾਸਨੀ ਸਹਿਯੋਗ (ਕ੍ਰਾਸ ਡਿਿਸਪਲਿਨਰੀ) ਦੀ ਮਹੱਤਤਾ ਬਾਰੇ ਗੱਲ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਵੇਂ ਅੰਤਰ ਅਨੁਸ਼ਾਸਨੀ ਖੋਜ, ਨਵੀਨਤਾਕਾਰੀ ਪ੍ਰੋਜੈਕਟਾਂ ਅਤੇ ਪੇਟੈਂਟਾਂ ਵੱਲੋਂ ਸਮਰਥਤ, ਅਕਾਦਮਿਕ ਉੱਤਮਤਾ ਅਤੇ ਅਸਲ ਸੰਸਾਰ ਪ੍ਰਭਾਵ ਨੂੰ ਚਲਾਉਣ ਦੀ ਕੁੰਜੀ ਹੈ। 

ਕਾਨਫਰੰਸਾਂ ਦੌਰਾਨ ਪੇਪਰ ਪੇਸ਼ਕਾਰੀਆਂ, ਪੋਸਟਰ ਮੁਕਾਬਲੇ, ਅਤੇ ਵਿਚਾਰ ਉਕਸਾਉਣ ਵਾਲੇ ਤਕਨੀਕੀ ਸੈਸ਼ਨ ਵੀ ਸ਼ਾਮਲ ਸਨ, ਜਿਨ੍ਹਾਂ ਨੇ ਸੀਜੀਸੀ ਦੇ ਵਿਿਦਆਰਥੀਆਂ, ਫੈਕਲਟੀ, ਖੋਜਕਰਤਾਵਾਂ ਅਤੇ ਉਦਯੋਗ ਮਾਹਰਾਂ ਨੂੰ ਇੱਕ ਅਨਮੋਲ ਮੰਚ ਪ੍ਰਦਾਨ ਕੀਤਾ।ਅੰਤ ਵਿੱਚ ਪੇਪਰ ਪੇਸ਼ਕਾਰੀਆਂ ਅਤੇ ਪੋਸਟਰ ਮੁਕਾਬਲਿਆਂ ਦੇ ਜੇਤੂਆਂ ਦੇ ਸਨਮਾਨ ਨਾਲ ਕਾਨਫਰੰਸਾਂ ਸਫਲਤਾਪੂਰਵਕ ਸਮਾਪਤ ਹੋਈਆਂ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD