Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਮੁਲਜ਼ਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 30 Sep 2025

Last updated on: Sep 30, 2025, 18:41 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ। 

ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਲਿਸ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ 'ਤੇ ਹੀ ਉਸਦੇ ਕਬਜ਼ੇ 'ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ 'ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ 'ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ। ਏਆਈਜੀ ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD