Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

ਭਾਰਤ ‘ਚ ਜੀ.ਐਸ.ਸੀ. ਟਰੱਸਟ ਹੋਵੇਗਾ ਸਥਾਪਤ ; ਅਗਲੀ ਏ.ਜੀ.ਐਮ. ਨਵੰਬਰ ਮਹੀਨੇ ਚੰਡੀਗੜ੍ਹ ‘ਚ : ਡਾ. ਕੰਵਲਜੀਤ ਕੌਰ

Web Admin

Web Admin

5 Dariya News

ਚੰਡੀਗੜ੍ਹ , 30 Sep 2025

Last updated on: Sep 30, 2025, 19:28 IST

ਵਿਸ਼ਵ ਪੱਧਰ ‘ਤੇ ਸਿੱਖਾਂ ਦੇ ਤਾਲਮੇਲ ਨੂੰ ਮਜ਼ਬੂਤ ​​ਕਰਨ ਅਤੇ ਪੰਥਕ ਤਰਜੀਹਾਂ ਦੀ ਮਜ਼ਬੂਤੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ 28 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਪ੍ਰਤੀਨਿਧ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਪਾਕਿਸਤਾਨ ਵਿੱਚ ਸਿੱਖ ਵਿਰਾਸਤੀ ਅਸਥਾਨਾਂ ਦੇ ਰੱਖ-ਰਖਾਓ ਦੇ ਨਾਲ-ਨਾਲ ਭਾਰਤ ਵਿਚਲੇ 'ਤਖ਼ਤਾਂ' ਦੀ ਪ੍ਰਭੂਸੱਤਾ, ਮਾਣ-ਮਰਯਾਦਾ ਅਤੇ ਅਧਿਆਤਮਿਕ ਅਧਿਕਾਰਾਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ ਹੈ। ਇਹ ਫੈਸਲਾ ਜੀ.ਐਸ.ਸੀ. ਦੀ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਦੇ ਆਨਲਾਈਨ ਸੈਸ਼ਨ ਦੌਰਾਨ ਲਿਆ ਗਿਆ।

ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਸਿੱਖ ਕੌਮ ਨਾਲ ਸਬੰਧਤ ਧਾਰਮਿਕ, ਮਾਨਵਤਾਵਾਦੀ ਅਤੇ ਪ੍ਰਸ਼ਾਸਕੀ ਮੁੱਦਿਆਂ 'ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਪ੍ਰਧਾਨ ਡਾ. ਕੰਵਲਜੀਤ ਕੌਰ ਅਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਏ.ਜੀ.ਐਮ. ਦੀ ਸ਼ੁਰੂਆਤ ਮੌਕੇ ਉਪ ਪ੍ਰਧਾਨ ਪਰਮਜੀਤ ਸਿੰਘ ਬੇਦੀ (ਅਮਰੀਕਾ) ਵੱਲੋਂ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਅਤੇ ਮੁੜ-ਵਸੇਬੇ ਲਈ ਕੀਤੀ 'ਅਰਦਾਸ' ਨਾਲ ਹੋਈ ਅਤੇ ਹੜ੍ਹ ਪੀੜਤਾਂ ਨਾਲ ਆਪਣੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ।

ਉਨਾਂ ਦੱਸਿਆ ਕਿ ਜੀ.ਐਸ.ਸੀ. ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਤਖ਼ਤਾਂ ਨੂੰ ਕ੍ਰਮਵਾਰ ਮਹਾਰਾਸ਼ਟਰ ਅਤੇ ਬਿਹਾਰ ਰਾਜ ਸਰਕਾਰਾਂ ਦੇ ਪ੍ਰਸ਼ਾਸਕੀ ਇਖਤਿਆਰ ਤੋਂ ਮੁਕਤ ਕਰਾਉਣ ਖਾਤਰ ਪੁਰਾਣੇ ਗੁਰਦੁਆਰਾ ਕਾਨੂੰਨਾਂ ਵਿੱਚ ਸੋਧ ਕਰਾਉਣ ਲਈ ਸਥਾਨਕ ਸੰਗਤ ਦੀ ਅਗਵਾਈ ਹੇਠਲੀਆਂ ਕੋਸ਼ਿਸ਼ਾਂ ਦਾ ਸਮਰਥਨ ਕੀਤਾ ਜਾਵੇਗਾ।ਇਹ ਵੀ ਫੈਸਲਾ ਲਿਆ ਗਿਆ ਕਿ ਕੌਮ ਦੀ ਪਾਰਦਰਸ਼ੀ ਢੰਗ ਨਾਲ ਸੇਵਾ ਕਰਨ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਭਾਰਤ ਵਿੱਚ ਇੱਕ ਰਜਿਸਟਰਡ ਟਰੱਸਟ ਸਥਾਪਤ ਕਰਕੇ ਚੈਰੀਟੇਬਲ ਅਤੇ ਭਾਈਚਾਰਕ ਸੇਵਾਵਾਂ ਲਈ ਵਿਦੇਸ਼ੀ ਯੋਗਦਾਨ ਇਖਤਿਆਰੀ ਕਾਨੂੰਨ (ਐਫ.ਸੀ.ਆਰ.ਏ.) ਹੇਠ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇਗਾ। 

ਕੌਂਸਲ ਨੇ ਨਵੰਬਰ 2026 ਦੇ ਅੱਧ ਵਿੱਚ ਚੰਡੀਗੜ੍ਹ ਵਿਖੇ ਅਗਲੀ ਜਨਰਲ ਏ.ਜੀ.ਐਮ. ਬੁਲਾਉਣ ਦਾ ਵੀ ਫੈਸਲਾ ਲਿਆ।ਕੌਂਸਲ ਦੀ ਧਾਰਮਿਕ ਮਾਮਲੇ ਕਮੇਟੀ ਦੇ ਚੇਅਰਮੈਨ ਡਾ. ਕਰਮਿੰਦਰ ਸਿੰਘ ਨੇ ਆਪਣੇ ਖੋਜੀ ਪਰਚੇ ਵਿੱਚ ਤਖ਼ਤਾਂ ਦੀ ਆਜ਼ਾਦੀ, ਮਾਣ-ਸਨਮਾਨ ਅਤੇ ਅਧਿਆਤਮਿਕ ਅਧਿਕਾਰਾਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਸਿੱਖ ਧਰਮ ਵਿੱਚ ਇਨ੍ਹਾਂ ਧਾਰਮਿਕ ਅਸਥਾਨਾਂ ਦੀ ਪ੍ਰਮੁੱਖਤਾ ਨੂੰ ਦੁਹਰਾਇਆ ਅਤੇ ਰਾਜਨੀਤਿਕ ਦਖਲਅੰਦਾਜ਼ੀ ਤੋਂ ਮੁਕਤ ਕਰਵਾ ਕੇ ਢੁਕਵਾਂ ਆਜ਼ਾਦਾਨਾ ਰੁਤਬਾ ਮੁੜ ਪ੍ਰਾਪਤ ਕਰਨ ਲਈ ਪੰਥਕ ਏਕਤਾ ਦਾ ਸੱਦਾ ਦਿੱਤਾ।

ਸਿੱਖ ਸ਼ਖ਼ਸੀਅਤਾਂ ਦੀ ਪਦਵੀ ਪ੍ਰਤੀ ਗਲਤ ਵਿਆਖਿਆਵਾਂ ਦੇ ਮੁੱਦੇ ਉੱਤੇ ਕਾਨੂੰਨੀ ਮਾਮਲੇ ਕਮੇਟੀ ਦੇ ਚੇਅਰਪਰਸਨ ਜਗੀਰ ਸਿੰਘ ਨੇ 'ਸੰਤ' ਅਤੇ 'ਬ੍ਰਹਮ ਗਿਆਨੀ' ਨਾਮਕਰਨ ਦੇ ​​ਗੁਰਬਾਣੀ-ਅਧਾਰਤ ਪ੍ਰਮਾਣਿਕ ਅਰਥਾਂ 'ਤੇ ਇੱਕ ਪ੍ਰਭਾਵਸ਼ਾਲੀ ਖੋਜ ਪੱਤਰ ਪੇਸ਼ ਕਰਦਿਆਂ ਇਲਾਹੀ ਅਵਸਥਾ ਅਤੇ ਆਪੂੰ-ਐਲਾਨੀਆਂ ਪਦਵੀਆਂ ਵਿਚਕਾਰ ਅੰਤਰ ਨੂੰ ਸਪੱਸ਼ਟ ਕੀਤਾ ਜਿਸ ਕਰਕੇ ਸੰਗਤ ਗੁੰਮਰਾਹ ਹੁੰਦੀ ਹੈ ਅਤੇ ਮੌਜੂਦਾ ਸਮੇਂ ਵਿੱਚ ਭਟਕਣਾ ਵੀ ਵਧਦੀ ਹੈ। 

ਮਾਨਵਤਾਵਾਦੀ ਸੰਕਟ ਵੱਲ ਧਿਆਨ ਦਿਵਾਉਂਦੇ ਹੋਏ ਜੀ.ਐਸ.ਸੀ. ਦੇ ਖਜ਼ਾਨਚੀ ਹਰਸਰਨ ਸਿੰਘ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਬਾਹੀ ਦੇ ਪੈਮਾਨੇ ਦਾ ਵੇਰਵਾ ਦਿੰਦਿਆਂ ਖਾਸ ਕਰਕੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕਿਸਾਨਾਂ ਅਤੇ ਸਰਹੱਦੀ ਵਸਨੀਕਾਂ ਦੀ ਦਸ਼ਾ ਨੂੰ ਉਜਾਗਰ ਕੀਤਾ। ਕੌਂਸਲ ਨੇ ਤਾਲਮੇਲ ਵਾਲੇ ਰਾਹਤ ਕਾਰਜਾਂ ਲਈ ਵਿਸ਼ਵਵਿਆਪੀ ਸਿੱਖ ਸੰਸਥਾਵਾਂ ਨੂੰ ਸਹਾਇਤਾ ਜੁਟਾਉਣ ਦੀ ਅਪੀਲ ਵੀ ਕੀਤੀ।

ਵਿਰਾਸਤੀ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਰਾਸਤੀ ਕਮੇਟੀ ਦੇ ਚੇਅਰਮੈਨ ਯਸਪਾਲ ਸਿੰਘ ਬੈਂਸ (ਅਮਰੀਕਾ) ਨੇ ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਅਸਥਾਨਾਂ ਦੀ ਬਹਾਲੀ ਬਾਰੇ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਦੇ ਪੁਰਾਤੱਤਵ ਵਿਭਾਗ ਦੇ ਸਮਰਥਨ ਦਾ ਸਵਾਗਤ ਕਰਦਿਆਂ ਅਣਗੌਲੇ ਗੁਰਦੁਆਰਿਆਂ ਅਤੇ ਵਿਰਾਸਤੀ ਅਸਥਾਨਾਂ ਨੂੰ ਸੁਰੱਖਿਅਤ ਰੱਖਣ ਲਈ ਨਿਰੰਤਰ ਨਿਗਰਾਨੀ ਅਤੇ ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਆਪਣੀਆਂ ਸਬੰਧਤ ਰਿਪੋਰਟਾਂ ਵਿੱਚ ਪ੍ਰਧਾਨ ਡਾ. ਕੰਵਲਜੀਤ ਕੌਰ, ਸਕੱਤਰ ਹਰਜੀਤ ਸਿੰਘ ਅਤੇ ਖਜ਼ਾਨਚੀ ਹਰਸਰਨ ਸਿੰਘ ਨੇ ਜੀ.ਐਸ.ਸੀ. ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਧਾਰਮਿਕ ਸੁਧਾਰਾਂ, ਮਾਨਵਤਾਵਾਦੀ ਇਮਦਾਦ ਅਤੇ ਹੋਰ ਪਹਿਲਕਦਮੀਆਂ ਲਈ ਇੱਕ ਸਪੱਸ਼ਟ ਰੋਡਮੈਪ ਦਾ ਮੁਲਾਂਕਣ ਕੀਤਾ। ਮੀਟਿੰਗ ਦੀ ਸਮਾਪਤੀ ਮੌਕੇ ਉਪ ਪ੍ਰਧਾਨ ਰਾਮ ਸਿੰਘ ਬੰਬੇ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਡੈਲੀਗੇਟਾਂ ਦੇ ਸੂਝਵਾਨ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸੈਸ਼ਨ ਨੂੰ ਅਧਿਆਤਮਿਕ ਤੌਰ 'ਤੇ ਗਿਆਨ ਭਰਪੂਰ ਬਣਾਉਣ ਤੋਂ ਇਲਾਵਾ ਏਕਤਾ ਤੇ ਦੂਰਦ੍ਰਿਸ਼ਟੀ ਦੇ ਉਦੇਸ਼ ਨਾਲ ਸਿੱਖ ਕੌਮ ਦੀ ਸੇਵਾ ਕਰਨ ਲਈ ਗਲੋਬਲ ਸਿੱਖ ਕੌਂਸਲ ਦੀ ਵਚਨਬੱਧਤਾ ਨੂੰ ਦੁਹਰਾਇਆ।

 

Tags: Global Sikh Council , Dr Kanwaljit Kaur , Harjeet Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD