Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

ਡੀਜੀਪੀ ਗੌਰਵ ਯਾਦਵ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ 'ਤੇ ਦਿੱਤਾ ਜ਼ੋਰ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 30 Sep 2025

Last updated on: Oct 01, 2025, 11:18 IST

ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤੋਂ ਬਿਨਾਂ ਨਹੀਂ ਨਜਿੱਠਿਆ ਜਾ ਸਕਦਾ।

ਡੀਜੀਪੀ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਪੰਜਾਬ ਪੁਲਿਸ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਕਿਰਤ ਵਿਭਾਗ ਦੇ ਵੱਖ-ਵੱਖ ਨੁਮਾਇੰਦਿਆਂ ਨੇ ਹਿੱਸਾ ਲਿਆ।

ਸਪੈਸ਼ਲ ਡੀਜੀਪੀ ਸੀਏਡੀ, ਪੰਜਾਬ ਗੁਰਪ੍ਰੀਤ ਦਿਓ ਨੇ ਕਿਹਾ ਕਿ ਭਾਰਤ ਹੁਣ ਮਨੁੱਖੀ ਤਸਕਰੀ ਵਿਰੁੱਧ ਸਭ ਤੋਂ ਮਜ਼ਬੂਤ  ਕਾਨੂੰਨਾਂ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਭਾਰਤੀ ਨਿਆਂ ਸੰਹਿਤਾ ਰਾਹੀਂ ਇਨ੍ਹਾਂ ਕਾਨੂੰਨਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਕਾਨੂੰਨਾਂ ਨੂੰ ਮਜ਼ਬੂਤ ਲਾਗੂਕਰਨ ਵਿਧੀ ਨਾਲ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਇਕੱਲੇ ਕਾਨੂੰਨ ਆਪਣੇ ਆਪ ਵਿੱਚ ਇਸ ਅਪਰਾਧ ਨੂੰ ਖਤਮ ਨਹੀਂ ਕਰ ਸਕਦੇ। 

ਉਨ੍ਹਾਂ ਕਿਹਾ ਕਿ ਸਾਨੂੰ ਜਿਸ ਚੀਜ਼ ਦੀ ਤੁਰੰਤ ਲੋੜ ਹੈ ਉਨ੍ਹਾਂ ਵਿੱਚ ਲੋਕ ਜਾਗਰੂਕਤਾ, ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਰਮਿਆਨ ਮਜ਼ਬੂਤ ਤਾਲਮੇਲ ਅਤੇ ਸਭ ਤੋਂ ਉੱਪਰ ਅਪਰਾਧੀਆਂ ਵਿਰੁੱਧ ਸਮੇਂ ਸਿਰ ਕਾਨੂੰਨੀ ਕਾਰਵਾਈ ਕਰਨਾ ਸ਼ਾਮਲ ਹੈ। ਇਸ ਸਮਾਗਮ ਦੌਰਾਨ ਸਪੈਸ਼ਲ ਡੀਜੀਪੀ ਰੇਲਵੇ, ਸ਼ਸ਼ੀ ਪ੍ਰਭਾ, ਜਿਨ੍ਹਾਂ ਨਾਲ ਖੜਗਪੁਰ ਅਤੇ ਅੰਬਾਲਾ ਲਈ ਰੇਲਵੇ ਸੁਰੱਖਿਆ ਦੇ ਡਿਵੀਜ਼ਨਲ ਕਮਿਸ਼ਨਰ ਅਰੁਣ ਤ੍ਰਿਪਾਠੀ ਅਤੇ ਪ੍ਰਕਾਸ਼ ਕੁਮਾਰ ਪਾਂਡਾ ਵੀ ਮੌਡੂਦ ਸਨ, ਨੇ ਰੇਲਵੇ ਸੁਰੱਖਿਆ ਬਲ, ਗੈਰ-ਸਰਕਾਰੀ ਸੰਗਠਨਾਂ ਅਤੇ ਪੰਜਾਬ ਰਾਜ ਜੀਆਰਪੀ ਦਰਮਿਆਨ ਸਹਿਯੋਗ ਦੀ ਰੂਪ-ਰੇਖਾ ਬਾਰੇ ਚਰਚਾ ਕੀਤੀ।

ਸਾਈਬਰ ਕ੍ਰਾਈਮ ਪੰਜਾਬ ਦੇ ਸਪੈਸ਼ਲ ਡੀਜੀਪੀ ਵੀ ਨੀਰਜਾ ਨੇ ਭਾਗੀਦਾਰਾਂ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਨੂੰ ਠੱਲ੍ਹ ਪਾਉਣ ਲਈ  ਵਿੱਚ ਸਾਈਬਰਸਪੇਸ ਦੀ ਭੂਮਿਕਾ ਅਤੇ ਵਰਤੋਂ ਤੋਂ ਜਾਣੂ ਕਰਵਾਇਆ। ਐਸਪੀ ਸਿਵਲ ਰਾਈਟਸ ਰਾਜਸਥਾਨ ਹਰਸ਼ ਵਰਧਨ ਅਗਰਵੱਲਾ ਨੇ ਰਾਜਸਥਾਨ ਵਿੱਚ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਅਪਨਾਏ ਜਾ ਰਹੇ ਬਿਹਤ ਅਭਿਆਸਾਂ ਬਾਰੇ ਪੇਸ਼ਕਾਰੀ ਦਿੱਤੀ। 

ਇਸ ਵਿਚਾਰ-ਵਟਾਂਦਰੇ ਵਿੱਚ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਯੂਆਈਡੀਏਆਈ ਚੰਡੀਗੜ੍ਹ ਦੇ ਖੇਤਰੀ ਦਫ਼ਤਰ ਦੇ ਪੁਲਿਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਕਮਿਸ਼ਨ ਦੀ ਚੇਅਰਪਰਸਨ ਕੰਵਰਦੀਪ ਸਿੰਘ ਨੇ ਵੀ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD