Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੌਰਵ ਯਾਦਵ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਨੂੰ ਸੁਚੇਤ ਅਤੇ ਤਿਆਰ-ਬਰ-ਤਿਆਰ ਰਹਿਣ ਲਈ ਵੀ ਕਿਹਾ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 30 Sep 2025

Last updated on: Oct 01, 2025, 12:15 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਹੁਰਾਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਨ ਅਤੇ ਤਿਉਹਾਰਾਂ ਦੇ ਸੀਜ਼ਨ 2025 ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਬਣਾਉਣ ਵਾਸਤੇ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਸੂਬੇ ਭਰ ਦੀਆਂ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਐਸਪੀਜ਼/ਡੀਐਸਪੀਜ਼ ਅਤੇ ਐਸਐਚਓਜ਼ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਉਨ੍ਹਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ, ਸਦਭਾਵਨਾ ਅਤੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਿਡਰਤਾ ਨਾਲ ਨਜਿੱਠਣ ਲਈ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ, "ਕਾਂਸਟੇਬਲ ਰੈਂਕ ਤੋਂ ਲੈ ਕੇ ਐਸਐਸਪੀ ਤੱਕ ਹਰੇਕ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਗੈਂਗਸਟਰ ਤੇ ਡਰੱਗ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"

ਡੀਜੀਪੀ ਨੇ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕੀਤੇ ਗਏ ਸ਼ਲਾਘਾਯੋਗ ਕੰਮਾਂ, ਜਿਹਨਾਂ ਦੇ ਨਤੀਜੇ ਵਜੋਂ ਐਨਡੀਪੀਐਸ ਮਾਮਲਿਆਂ ਵਿੱਚ ਦੋਸ਼ ਸਾਬਤ ਹੋਣ ਦੀ ਦਰ 87 ਫ਼ੀਸਦ ਰਹੀ ਹੈ, ਲਈ ਪੁਲਿਸ ਬਲ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਖੇਪਾਂ ਦੇ ਸਰੋਤ ਦੀ ਪਛਾਣ ਕਰਨ ਅਤੇ "ਵੱਡੀਆਂ ਮੱਛੀਆਂ" ਤੱਕ ਪਹੁੰਚਣ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਪੇਸ਼ੇਵਰ ਜਾਂਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। 

ਉਨ੍ਹਾਂ ਨਿਰਦੇਸ਼ ਦਿੱਤਾ ਕਿ ਬਦਨਾਮ ਸਪਲਾਇਰਾਂ ਦੇ ਜ਼ਬਤ ਕੀਤੇ ਮੋਬਾਈਲ ਫੋਨਾਂ ਨੂੰ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜਿਆ ਜਾਵੇ ਤਾਂ ਜੋ ਮੁਕੰਮਲ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਹੋਰ ਗ੍ਰਿਫਤਾਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ। 

ਦੱਸਣਯੋਗ ਹੈ ਕਿ ਧਾਰਾ 64ਏ ਤਹਿਤ ਥੋੜੀ ਮਾਤਰਾ ਵਿੱਚ ਹੈਰੋਇਨ ਜਾਂ ਨਸ਼ੀਲੇ ਪਾਊਡਰ ਨਾਲ ਫੜੇ ਗਏ ਨਸ਼ਾ ਪੀੜਤਾਂ ਨੂੰ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਸੇਫ ਪੰਜਾਬ ਐਂਟੀ-ਡਰੱਗਜ਼ ਚੈਟਬੋਟ ਰਾਹੀਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ, ਜਿਸ ਤਹਿਤ ਪ੍ਰਾਪਤ ਜਾਣਕਾਰੀ ਰਾਹੀਂ ਐਫਆਈਆਰ ਦਾਇਰ ਕਰਨ ਦੀ ਦਰ 33-35 ਫ਼ੀਸਦ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਪ੍ਰਾਪਤ ਜਨਤਕ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਆਉਣ ਲਈ ਵੀ ਕਿਹਾ। ਸਟਾਫ ਦੀ ਘਾਟ ਦੇ ਗੰਭੀਰ ਮੁੱਦੇ ਨਾਲ ਨਜਿੱਠਣ ਸਬੰਧੀ, ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1600 ਅਸਾਮੀਆਂ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ, ਸਿਰਜੀਆਂ ਗਈਆਂ ਹਨ ਅਤੇ ਇਹ ਅਸਾਮੀਆਂ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਸਾਲ ਸਿੱਧੀ ਭਰਤੀ ਰਾਹੀਂ ਕਾਂਸਟੇਬਲਾਂ ਦੀਆਂ 3400 ਅਸਾਮੀਆਂ ਭਰੀਆਂ ਜਾਣਗੀਆਂ ਅਤੇ ਜ਼ਿਲ੍ਹਾ ਕਾਡਰ ਦੀਆਂ ਹੋਰ 4500 ਅਸਾਮੀਆਂ ਸਿਰਜੀਆਂ ਗਈਆਂ ਹਨ ਜੋ ਪੜਾਅਵਾਰ ਢੰਗ ਨਾਲ ਭਰੀਆਂ ਜਾਣਗੀਆਂ। ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਸਰੋਤ ਆਡਿਟ ਕਰਵਾਉਣ ਅਤੇ ਕੰਮ ਦੇ ਬੋਝ ਨੂੰ ਘਟਾਉਣ ਲਈ, ਖਾਸ ਕਰਕੇ ਐਨਡੀਪੀਐਸ ਮਾਮਲਿਆਂ ਸਬੰਧੀ, ਥਾਣਿਆਂ ਵਿੱਚ ਰੈਗੂਲਰ ਤੌਰ ‘ਤੇ ਹੈੱਡ ਕਾਂਸਟੇਬਲਾਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ, "ਸਮੇਂ ਦੇ ਨਾਲ, ਹੋਰ ਸਟਾਫ ਸ਼ਾਮਲ ਕੀਤਾ ਜਾਵੇਗਾ।" ਸੰਗਠਿਤ ਅਪਰਾਧ ਵਿਰੁੱਧ ਕਾਰਵਾਈਆਂ ਦੀ ਸਮੀਖਿਆ ਕਰਦਿਆਂ, ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਣ ਲਈ ਕਿਹਾ। ਉਨ੍ਹਾਂ ਗੈਂਗਸਟਰਾਂ ਦਾ ਨਿਡਰਤਾ ਨਾਲ ਸਾਹਮਣਾ ਕਰਨ ਲਈ ਕਹਿੰਦਿਆਂ ਪੁਲਿਸ ਬਲ ਨੂੰ ਵਿਭਾਗ ਵੱਲੋਂ ਸਮੁੱਚੀ ਸੁਰੱਖਿਆ ਅਤੇ ਸਮਰਥਨ ਦਾ ਭਰੋਸਾ ਦਿੱਤਾ।

ਡੀਜੀਪੀ ਨੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਹਰ ਅਧਿਕਾਰੀ/ਕਰਮਚਾਰੀ, ਭਾਵੇਂ ਉਸਦਾ ਕੋਈ ਵੀ ਰੈਂਕ ਹੋਵੇ, ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਨਾਗਰਿਕ-ਕੇਂਦ੍ਰਿਤ ਪੁਲਿਸਿੰਗ 'ਤੇ ਜ਼ੋਰ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਾ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਰਹਿਣ, ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਉਨ੍ਹਾਂ ਦੇ ਫੋਨਾਂ ਦਾ ਜਵਾਬ ਦੇਣ ਦੀ ਸਲਾਹ ਦਿੱਤੀ। ਇਸ ਮੀਟਿੰਗ ਦੌਰਾਨ ਡੀਜੀਪੀ ਨੇ ਸੂਬੇ ਭਰ ਦੇ ਐਸਐਸਪੀਜ਼, ਐਸਪੀਜ਼/ਡੀਐਸਪੀਜ਼ ਅਤੇ ਐਸਐਚਓਜ਼ ਸਮੇਤ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਖੇਤਰੀ ਪੱਧਰ ਦੇ ਤਜ਼ਰਬੇ ਅਤੇ ਕਾਰਵਾਈਆਂ ਬਾਰੇ ਜਾਣਕਾਰੀ ਲਈ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD