Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਟੀ ਬੈਨਿਥ ਨੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਦੀਆਂ ਪੰਚਾਇਤਾਂ, ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਅਫ਼ਸਰਾਂ ਨਾਲ ਬੈਠਕ

ਹਰ ਇੱਕ ਕਿਸਾਨ ਪਰਾਲੀ ਪ੍ਰਬੰਧਨ ਲੱਕੀ ਡਰਾਅ 2025 'ਚ ਹਿੱਸਾ ਲਵੇ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 30 Sep 2025

Last updated on: Oct 01, 2025, 13:23 IST

ਵਾਤਾਵਰਨ ਸੰਭਾਲ ਲਈ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਮੁਹਿੱਮ 2025 ਚ ਜ਼ਿਲ੍ਹਾ ਬਰਨਾਲਾ ਦਾ ਹਰ ਇੱਕ ਕਿਸਾਨ ਝੋਨੇ ਦੇ ਪਰਾਲ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਪਰਾਲੀ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕੀਤਾ।

ਇਸ ਮੌਕੇ ਇਨ੍ਹਾਂ ਪਿੰਡਾਂ ਦੇ ਪਰਾਲੀ ਪ੍ਰਬੰਧਨ ਸਬੰਧੀ ਅਫਸਰ ਅਤੇ ਪਿੰਡਾਂ ਦੇ ਮੋਹਤਵਰ ਲੋਕ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਲੋੜ ਮੁਤਾਬਕ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਸੰਦ ਵੰਡੇ ਗਏ ਹਨ ਜਿਨ੍ਹਾਂ ਦੀਆਂ ਲਿਸਟਾਂ ਸਬੰਧਿਤ ਪਿੰਡਾਂ ਦੇ ਪੰਚਾਇਤ ਸਕੱਤਰ, ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਅਤੇ ਕਰਮਚਾਰੀਆਂ ਕੋਲ ਉਪਲੱਬਧ ਹੈ। 

ਕਿਸਾਨ ਵੀਰ ਇਨ੍ਹਾਂ ਚੋਂ ਕਿਸੇ ਨੂੰ ਵੀ ਆਪਣੀ ਲੋੜ ਦੱਸਕੇ ਖੇਤੀ ਸੰਦ ਲੈ ਸੱਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਝੋਨੇ ਦੀ ਵਾਢੀ ਲਈ ਕੋਈ ਵੀ ਮਸ਼ੀਨ ਸੁਪਰ ਐੱਸ ਐਮ ਐੱਸ ਤੋਂ ਬਿਨਾ ਨਾ ਚਲਾਈ ਜਾਵੇ। ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਜੀਰੀ ਦੀ ਕਟਾਈ ਨਾ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਮਸ਼ੀਨਰੀ ਦੀ ਵਰਤੋਂ ਕਰਕੇ ਪ੍ਰਬੰਧਨ ਕੀਤਾ ਜਾਵੇ। 

ਓਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਦਿੱਕਤ ਆਉਂਦੀ ਹੈ ਤਾਂ ਉਹ ਕੰਟਰੋਲ ਰੂਮ ਦੇ (ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਦੌਰਾਨ) ਨੰਬਰ 01679-233031 ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਓਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਲਈ 7 ਲੱਖ ਦਾ ਲੱਕੀ ਡਰਾਅ ਵੀ ਚਲਾਇਆ ਗਿਆ ਹੈ, ਜਿਸ ਵਾਸਤੇ ਕਿਸਾਨ 30 ਸਤੰਬਰ ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। 

ਓਨ੍ਹਾਂ ਦੱਸਿਆ ਕਿ ਇਸ ਵਾਸਤੇ ਕਿਸਾਨਾਂ ਨੇ ਲਿੰਕ https://pahunch.in/lucky_draw_registration_2025  'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਹੈ। ਉਹਨਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਪਿੰਡ ਦੀਆਂ ਸੁਸਾਇਟੀਆਂ 'ਚ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਅਤੇ ਜ਼ਿਲ੍ਹੇ ਵਿੱਚ ਉਪਲਬਧ ਬੇਲਰਾਂ ਦੀਆਂ ਲਿਸਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।  

ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਹਰਬੰਸ ਸਿੰਘ ਸਿੱਧੂ, ਸਹਾਇਕ ਰਜਿਸਟ੍ਰਾਰ ਸਹਿਕਾਰਤਾ ਵਿਭਾਗ ਰੁਪਿੰਦਰ ਸਿੱਧੂ, ਸੁਨੀਤਾ ਰਾਣੀ ਨੋਡਲ ਅਫਸਰ ਪਰਾਲੀ ਅਤੇ ਹੋਰ ਅਫਸਰ ਅਤੇ ਕਰਮਚਾਰੀ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD