Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਰਜਨੀਸ਼ ਦਹੀਯਾ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਅਤੇ ਦਾਣਾ ਮੰਡੀ ਮਮਦੋਟ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ 126 ਖਰੀਦ ਕੇਂਦਰ ਸਥਾਪਿਤ ਕੀਤੇ ਗਏ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 30 Sep 2025

Last updated on: Oct 01, 2025, 15:03 IST

ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਅੱਜ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਅਤੇ ਦਾਣਾ ਮੰਡੀ ਮਮਦੋਟ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ। ਸ਼੍ਰੀ ਰਜਨੀਸ਼ ਦਹੀਯਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਕੁੱਲ 126 ਖਰੀਦ ਕੇਂਦਰ ਬਣਾਏ ਗਏ ਹਨ ਅਤੇ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ਤੇ ਖਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖਰੀਦ ਕੇਂਦਰ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।

ਇਸ ਮੌਕੇ ਡੀ.ਐਫ.ਐਸ.ਸੀ. ਜਿਤਿਨ ਵਰਮਾ, ਮਾਰਕਿਟ ਕਮੇਟੀ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ , ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਸ੍ਰੀ ਦਰਸ਼ਨ ਲਾਲ, ਆੜਤੀਆ ਐਸੋਸੀਏਸ਼ਨ ਪ੍ਰਧਾਨ ਸੰਜੀਵ ਰਾਜਦੇਵ, ਸਾਬਕਾ ਅਕਾਉਂਟ ਅਫਸਰ ਰਜਿੰਦਰ ਗਰਗ, ਗੋਪਾਲ ਡੱਬੂ, ਪਵਨ ਕੁਮਾਰ ਗਰਗ, ਸੈੰਕੀ ਕੰਵਰਸੈਨ ਗੋਇਲ, ਖਾਰਾ ਆੜਤੀਆ, ਸ਼ਾਮ ਸਿੰਘ ਮੁੱਦਕਾ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਬਲਕਾਰ ਸਿੰਘ ਗਿੱਲ ਆਦਿ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD