Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਚੇਤਨ ਸਿੰਘ ਜੌੜਾਮਜਰਾ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

ਸ਼ਹਿਰ ‘ਚ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ 2 ਨਵੇਂ ਟਿਊਬਵੈਲ ਪੰਪ ਲੱਗਣਗੇ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 01 Oct 2025

Last updated on: Oct 01, 2025, 18:01 IST

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ ਨਵੇਂ 2 ਟਿਊਬਵੈਲ ਪੰਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਆਉਂਦੇ 8 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ, ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕੰਮਾਂ ਨੂੰ ਹੋਰ ਤੇਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸੀਲ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਣਾ ਸ਼ਹਿਰ ਲਈ ਲੋੜੀਂਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਵਿਕਾਸ ਕੰਮਾਂ ਨੂੰ ਜੰਗੀ ਪੱਧਰ ‘ਤੇ ਸੁਰੂ ਕੀਤਾ ਹੋਇਆ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ, ਇਸੇ ਤਹਿਤ ਸਮਾਣਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਾਲ ਸ਼ਹਿਰ ਦੇ ਬਾਕੀ ਕੰਮ ਵੀ ਜਲਦੀ ਕੀਤੇ ਜਾਣਗੇ ਤੇ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ।

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਪਾਰਸ ਸ਼ਰਮਾ, ਕੁਲਜੀਤ ਰੰਧਾਵਾ, ਦੀਪਕ ਵਧਵਾ, ਸੁਰਜੀਤ ਸਿੰਘ ਦਇਆ, ਅੰਗਰੇਜ਼ ਸਿੰਘ ਭੁੱਲਰ, ਰਵਿੰਦਰ ਸੋਹਲ, ਕੁਲਦੀਪ ਵਿਰਕ, ਵਰਿੰਦਰ ਧਰਮੇਹੜੀ ਰਾਣਾ ਮਿਆਲਾ, ਸੰਜੇ ਕੁਮਾਰ, ਰੱਮੀ ਸ਼ਰਮਾ, ਰਾਜੇਸ਼ ਕੁਮਾਰ ਸਮੇਤ ਜਲ ਸਪਲਾਈ ਅਤੇ ਸੀਵਰੇਜ ਬੋਰਡ ਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਆਦਿ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD