Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲ ਚੰਦ ਕਟਾਰੂਚੱਕ ਨੇ ਰਈਆ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

ਕਿਹਾ ਕਿ-ਸੂਬੇ ਦੀਆਂ ਮੰਡੀਆਂ ਨੂੰ ਹੁੱਣ ਤੱਕ ਪਹੁੰਚਿਆ ਕਰੀਬ 2 ਲੱਖ 56 ਹਜ਼ਾਰ ਮੀਟਰਿਕ ਟਨ ਝੋਂਨਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dalbir Singh Tong

Web Admin

Web Admin

5 Dariya News

ਅੰਮ੍ਰਿਤਸਰ , 01 Oct 2025

Last updated on: Oct 02, 2025, 11:54 IST

ਮੁੱਖ ਮੰਤਰੀ ਪੰਜਾਬ ਸ:  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋ ਸੂਬੇ ਭਰ ਦੀਆਂ ਮੰਡੀਆਂ ਵਿਚ ਲਗਾਤਾਰ ਖਰੀਦ ਜਾਰੀ ਹੈ ਜਿਸ ਲਈ ਸੂਬੇ  ਭਰ ਵਿੱਚ 1822 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਹੋ ਰਹੀ ਹੈ। ਇੰਨ੍ਹਾਂ ਸ਼ਬਦਾ ਦਾ  ਪ੍ਰਗਟਾਵਾ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਰਈਆ  ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ 256000 ਮੀਟਰਿਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ 241000 ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 444 ਕਰੋੜ ਰੁਪਏ ਦੀ ਅਦਾਇਗੀ ਬੈਂਕ ਖਾਤਿਆਂ ਰਾਹੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰਾਜ ਨੂੰ 172 ਲੱਖ ਮੀਟਰਿਕ ਟਨ ਝੋਨੇ ਦਾ ਟਾਰਗੇਟ ਮਿਲਿਆ ਸੀ ਪਰ ਅਸੀ 190 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਰੱਖਦੇ ਹੋਏ ਸਾਰੇ ਇੰਤਜ਼ਾਮ ਕੀਤੇ ਹਨ। 

ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਾਨੂੰ ਸਤੰਬਰ 2025 ਦੀ 15 ਹਜ਼ਾਰ ਕਰੋੜ ਰੁਪਏ ਅਤੇ ਮਹੀਨਾ ਅਕਤੂਬਰ ਦੀ 27 ਹਜ਼ਾਰ ਕਰੋੜ ਰੁਪਏ ਦੀ ਸੀ ਸੀ ਐਲ ਲਿਮਟ ਪ੍ਰਾਪਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫ਼ਟਿੰਗ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ। ਜ਼ਿਲ੍ਹਾ ਅਮ੍ਰਿੰਤਸਰ ਦੀ ਗੱਲ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹੇ ਅੰਦਰ 48 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਹੀ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਜਾਰੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਉਹ ਖ਼ੁਦ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਓਥੇ ਉਨ੍ਹਾਂ ਦੇ ਸਾਥੀ ਮੰਤਰੀ, ਵਿਧਾਇਕ, ਚੇਅਰਮੈਨ, ਰਾਜ ਸਰਕਾਰ ਦੇ ਉੱਚ ਅਧਿਕਾਰੀ ਵੀ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ 'ਤੇ ਕਟਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਵਿੱਚ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਸਾਰੇ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਇਸ ਮੌਕੇ ਸ੍ਰੀ ਕਟਾਰੂਚੱਕ ਨੇ ਮੰਡੀ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਬਾਬਾ ਬਕਾਲਾ ਸ: ਦਲਬੀਰ ਸਿੰਘ ਟੌਗ, ਐਸ.ਡੀ.ਐਮ ਸ: ਅਮਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਕੰਗ, ਡਿਪਟੀ ਜ਼ਿਲ੍ਹਾ ਮੰਡੀ ਅਫਸਰ ਸ: ਹਰਪ੍ਰੀਤ ਸਿੰਘ ਭੁੱਲਰ,ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ: ਅਮਨਜੀਤ ਸਿੰਘ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dalbir Singh Tong

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD