Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ – ਕਰਮਜੀਤ ਸਿੰਘ ਰਿੰਟੂ

ਸਹਾਇਕ ਕਮਿਸ਼ਨਰ ਨੇ ਨੋਜਵਾਨਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ

Karamjit Singh Rintu, Chairman Improvement Trust Amritsar, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 02 Oct 2025

Last updated on: Oct 03, 2025, 12:30 IST

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪ੍ਰਸ਼ਾਸਨ ਅਤੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਵਿਖੇ ਪੰਜ ਅਕਤੂਬਰ ਤੱਕ ਚੱਲਣ ਵਾਲੇ ਦਾਨ ਉਸਵ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਸਕੂਲੀ ਬੱਚੇ ਆਪਣੇ ਘਰਾਂ ਵਿੱਚ ਪਏ ਹੋਏ ਅਣਵਰਤੋਂ ਸਾਮਾਨ ਨੂੰ ਲੋੜਵੰਦਾਂ ਲਈ ਦਾਨ ਕਰਨ ਲਈ ਅੱਗੇ ਆ ਰਹੇ ਹਨ। ਅੱਜ ਇਸ ਦਾਨ ਉਤਸਵ ਦੇ ਵਿਸ਼ੇਸ਼ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ ਕਰਮਜੀਤ ਸਿੰਘ ਰਿੰਟੂ ਵਿਸ਼ੇਸ਼ ਤੌਰ ਤੇ  ਰਣਜੀਤ ਐਵੀਨਿਊ ਕਮਿਊਨਿਟੀ ਕੇਂਦਰ ਵਿਖੇ ਪੁੱਜੇ। 

ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਦਾ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਕਿ ਉਹ ਸ਼ਹਿਰ ਦੀਆਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਨਾਲ ਮਿਲ ਕੇ ਲੋੜਵੰਦਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਸਾਡਾ ਸਾਰੀਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਈਏ। ਉਨਾਂ ਨੇ ਨੋਜਵਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ। 

ਉਨਾਂ ਕਿਹਾ ਕਿ ਆਮ ਵੇਖਣ ਵਿਚ ਆਉਂਦਾ ਹੈ ਕਿ ਸਾਡੇ ਘਰਾਂ ਵਿੱਚ ਕਈ ਤਰ੍ਹਾਂ ਦੇ ਸਨਮਾਨ ਫਜ਼ੂਲ ਹੀ ਪਿਆ ਰਹਿੰਦਾ ਹੈ ਜਿਸਨੂੰ ਕਿ ਅਸੀਂ ਪ੍ਰਯੋਗ ਵਿੱਚ ਲਿਆਂਦੇ ਹੀ ਨਹੀਂ। ਉਨਾਂ ਕਿਹਾ ਕਿ ਜੇਕਰ ਇਹ ਸਾਮਾਨ ਅਸੀਂ ਲੋੜਵੰਦਾਂ ਤੱਕ ਪਹੁੰਚਾ ਸਕੀਏ ਤਾਂ ਬਹੁਤ ਵੱਡਾ ਪੁੰਨ ਹੋਵੇਗਾ ਕਿਉਂਕਿ ਕਈ ਲੋਕ ਇਨਾਂ ਚੀਜਾਂ ਤੋਂ ਵਾਂਝੇ ਰਹਿ ਜਾਂਦੇ ਹਨ। 

ਉਨਾਂ ਖੁਸ਼ੀ ਦਾ ਇਜ਼ਹਾਰ ਕੀਤਾ ਕਿ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਇਸ ਉਤਸਵ ਵਿੱਚ ਭਾਗ ਲੈ ਰਹੇ ਹਨ ਅਤੇ ਆਪਣੇ ਘਰਾਂ ਵਿੱਚ ਪਏ ਅਣਵਰਤੋਂ ਸਾਮਾਨ ਨੂੰ ਲੋੜਵੰਦਾਂ ਲਈ ਦਾਨ ਕਰ ਰਹੇ ਹਨ। ਉਨਾਂ ਦੱਸਿਆ ਕਿ ਇਸ ਦਾਨ ਉਤਸਵ ਵਿੱਚ ਕਈ ਗੈਰ ਸਰਕਾਰੀ ਸੰਸਥਾਵਾਂ  ਆਦਿ ਹੋਰ ਵੀ ਸੰਸਥਾਵਾਂ ਵੱਡੀ ਗਿਣਤੀ ਵਿੱਚ ਭਾਗ ਲੈ ਰਹੀਆਂ ਹਨ।

ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਦੱਸਿਆ ਕਿ ਇਨਾਂ ਦਾਨ ਕੀਤੀਆਂ ਗਈਆਂ ਵਸਤੂਆਂ ਨੂੰ ਵੱਖ-ਵੱਖ ਭਾਗਾਂ ਵਿੱਚ ਵੰਡ ਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ। ਉਨਾਂ ਦੱਸਿਆ ਕਿ ਇਹ ਦਾਨ ਉਤਸਵ ਕੇਵਲ ਦਾਨ ਦੀ ਭਾਵਨਾ ਨੂੰ ਅੱਗੇ  ਵਧਾਏਗਾ ਬਲਿਕ ਸਮਾਜ ਦੇ ਲੋੜਵੰਦ ਵਿਅਕਤੀਆਂ ਦੇ ਜੀਵਨ ਵਿੱਚ ਸਾਕਾਰਾਤਮਕ ਭੂਮਿਕਾ ਲਿਆਉਣ ਲਈ ਇਕ ਮਹੱਤਵਪੂਰਨ ਕਦਮ ਹੋਵੇਗਾ।  

ਉਨਾਂ ਦੱਸਿਆ ਕਿ ਅੱਜ ਦੇ ਇਸ ਦਾਨ ਉਤਸਵ ਵਿੱਚ ਲੋੜਵੰਦਾਂ ਨੂੰ ਵੰਡਣ ਲਈ ਵਰਤੇ ਹੋਏ ਕੱਪੜੇ, ਜੁੱਤੀਆਂ, ਖਿਡੌਣੇ, ਕਿਤਾਬਾਂ, ਇਲੈਕਟ੍ਰੋਨਿਕਸ ਅਤੇ ਹੋਰ ਮੁੜ ਵਰਤੋਂ ਯੋਗ ਵਸਤੂਆਂ  ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਮੈਡਮ ਪਿਯੂਸਾ  ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਸਿਟੀ ਨੀਡਜ਼ ਦਾਨ ਉਤਸਵ ਵਿੱਚ ਭਾਈਚਾਰਕ ਸ਼ਮੂਲੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। 

ਸਹਾਇਕ ਕਮਿਸ਼ਨਰ, ਅੰਮ੍ਰਿਤਸਰ ਨੇ ਦੱਸਿਆ ਕਿ ਕਿਵੇਂ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਦੀਆਂ ਹਨ, ਉਹਨਾਂ ਨੂੰ ਲੋੜਵੰਦਾਂ ਨੂੰ ਵੰਡਣ ਲਈ ਵਰਤੇ ਹੋਏ ਕੱਪੜੇ, ਜੁੱਤੀਆਂ, ਖਿਡੌਣੇ, ਕਿਤਾਬਾਂ, ਇਲੈਕਟ੍ਰੋਨਿਕਸ ਅਤੇ ਹੋਰ ਮੁੜ ਵਰਤੋਂ ਯੋਗ ਵਸਤੂਆਂ ਇਕੱਠੀਆਂ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਮੈਡਮ ਪਿਯੂਸਾ ਨੇ ਸਾਰੇ ਭਾਗ ਲੈਣ ਵਾਲੀਆਂ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਭਾਈਚਾਰਿਆਂ ਵਿੱਚ ਇਸ ਸਮਾਗਮ ਨੂੰ ਉਤਸ਼ਾਹਿਤ ਕਰਨ, ਵਿਆਪਕ ਜਾਗਰੂਕਤਾ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣ। 

ਉਹਨਾਂ ਨੇ ਭਾਰਤ ਸਰਕਾਰ ਦੁਆਰਾ ਮਿਸ਼ਨ ਮੇਰੀ ਲਾਈਫ ਪ੍ਰੋਗਰਾਮ ਦੇ ਅਨੁਰੂਪ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਏ

ਇਸ ਮੀਟਿੰਗ ਵਿੱਚ ਸਕੱਤਰ ਰੈਡ ਕਰਾਸ ਸੈਮਸਨ ਮਸੀਹ, ਹੈਡ ਕਾਸ ਦੀ ਪੈਟਰਨ ਸ੍ਰੀਮਤੀ ਗੁਰਦਰਸ਼ਨ ਕੌਰ ਬਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਨਜੀਓਜ਼ ਦੇ ਮੈਂਬਰ ਹਾਜ਼ਰ ਸਨ।

 

Tags: Karamjit Singh Rintu , Chairman Improvement Trust Amritsar , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD