Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

Central Bureau of Communication of the Ministry of Information and Broadcasting, NCC First Punjab Battalion, Swachh Bharat Abhiyan, Amritsar

Web Admin

Web Admin

5 Dariya News

ਅੰਮ੍ਰਿਤਸਰ , 02 Oct 2025

Last updated on: Oct 03, 2025, 13:36 IST

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਸ਼ਹਿਰ ਵਿੱਚ ਵੱਡੇ ਪੱਧਰ 'ਤੇ ਸ਼੍ਰਮਦਾਨ ਮੁਹਿੰਮ ਵਿੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਨੌਜਵਾਨਾਂ ਨੇ ਸ਼੍ਰਮਦਾਨ ਤੋਂ ਪਹਿਲਾਂ ਅਪਣਾ ਆਲਾ ਦੁਆਲਾ ਸਾਫ ਰੱਖਣ ਸਬੰਧੀ ਸਹੁੰ ਚੁੱਕੀ। 

ਇਸ ਮੌਕੇ ਸੰਬੋਧਨ ਕਰਦਿਆਂ ਸੂਬੇਦਾਰ ਗੁਰਨਾਮ ਸਿੰਘ ਨੇ ਕਿਹਾ ਕਿ ਧਰਮ ਗ੍ਰੰਥਾਂ ਵਿੱਚ ਪਵਨ, ਪਾਣੀ ਅਤੇ ਧਰਤੀ ਦੀ ਮਹੱਤਤਾ ਦਾ ਜ਼ਿਕਰ ਕੀਤਾ ਗਿਆ ਹੈ, ਇਸ ਲਈ ਸਾਨੂੰ ਇੱਕ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਸਵੱਛਤਾ ਬਾਰੇ ਪਹਿਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੋਲੀਥੀਨ ਦੀ ਵਰਤੋਂ ਨੂੰ ਬੰਦ ਕਰਦਿਆਂ ਕਪੜੇ ਦੇ ਥੈਲੇ ਇਸਤੇਮਾਲ ਕਰਨੇ ਚਾਹੀਦੇ ਹਨ। ਇਸ ਮੌਕੇ ਐਨ.ਸੀ.ਸੀ. ਅਫ਼ਸਰ ਸੁਖਪਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਹਾੜੇ 'ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। 

ਪਿਛਲੇ 11 ਵਰ੍ਹਿਆਂ ਵਿੱਚ ਸਵੱਛ ਭਾਰਤ ਇੱਕ ਵੱਡਾ ਅਭਿਆਨ ਬਣਿਆ ਹੈ। ਇਸ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਅਧਿਕਾਰੀ ਨਿਸ਼ਾ ਨੇ ਦੱਸਿਆ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ। 

ਇਸ ਮੌਕੇ ਮਿਉਂਸਪਲ ਕਾਰਪੋਰੇਸ਼ਨ ਦੀ ਸਵੱਛਤਾ ਕੁਆਰਡੀਨੇਟਰ ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਸੜਕਾਂ ਉੱਤੇ ਸੁੱਟਣ ਦੇ ਬਜਾਏ ਕੂੜੇਦਾਨ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ। 

ਉਥੇ ਹੀ ਸਵੱਛਤਾ ਕੁਆਰਡੀਨੇਟਰ ਦਵਿੰਦਰ ਜੀਤ ਕੌਰ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੁੜੇ ਵਿੱਚ ਫਰਕ ਨੂੰ ਸਮਝਣਾ ਚਾਹੀਦਾ ਹੈ ਅਤੇ ਉਸਨੂੰ ਵੱਖ ਵੱਖ ਰੱਖਣਾ ਚਾਹੀਦਾ ਹੈ। ਇਸ ਪ੍ਰੋਗਰਾਮ ਤਹਿਤ ਵਾਰ ਮੈਮੋਰੀਅਲ ਤੋਂ ਇੰਡੀਆ ਗੇਟ ਤੱਕ ਸਵੱਛਤਾ ਦਾ ਸੁਨੇਹਾ ਦਿੰਦਿਆਂ ਇੱਕ ਰੈਲੀ ਵੀ ਕੱਢੀ ਗਈ। 

ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਅਤੇ ਵਿਦਿਆਰਥੀਆਂ ਨੇ ਸ਼੍ਰਮਦਾਨ ਕੀਤਾ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਸ਼੍ਰਮਦਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਨੂੰ ਰੀਸਾਈਕਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

ਪ੍ਰੋਗਰਾਮ ਦੌਰਾਨ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਸਮਾਂ ਬੰਨ੍ਹ ਕੇ ਰੱਖ ਦਿੱਤਾ ਅਤੇ ਸਵੱਛਤਾ ਨੂੰ ਜੀਵਨ ਦਾ ਹਿੱਸਾ ਬਣਾਉਣ ਬਾਰੇ ਰੋਮਾਂਚਕ ਢੰਗ ਨਾਲ ਸਮਝਾਇਆ ਗਿਆ। ਬਹਿਰਹਾਲ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹੱਤਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।

 

Tags: Central Bureau of Communication of the Ministry of Information and Broadcasting , NCC First Punjab Battalion , Swachh Bharat Abhiyan , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD